14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸਰਕਾਰੀ ਹਸਪਤਾਲ ਤਲਵੰਡੀ ਸਾਬੋ ਵਿਖੇ ਮਰੀਜ਼ਾਂ ਦੀ ਜਾਂਚ ਕਰਦੇ ਹੋਏ ਡਾ.ਅਭੀ ਗੋਇਲ। ਪੈਸੇ ਦੁੱਗਣੇ ਕਰਨ ਦਾ ਝਾਂਸਾ ਦੇ ਠੱਗੇ 65 ਲੱਖ ਰੁਪਏ ਪਤੀ - ਪਤਨੀ ਸਮੇਤ ਤਿੰਨ ਖ਼ਿਲਾਫ਼ ਮੁਕੱਦਮਾ ਦਰਜ

ਤਲਵੰਡੀ ਸਾਬੋ, 14 ਅਗਸਤ (ਰਾਹੀ) - ਸਥਾਨਕ ਸ਼ਹੀਦ ਬਾਬਾ ਦੀਪ ਸਿੰਘ ਸਰਕਾਰੀ ਹਸਪਤਾਲ ਵਿਖੇ ਹੁਣ ਇਲਾਕਾ ਨਿਵਾਸੀਆਂ ਲਈ ਚਮੜੀ ਦੇ ਰੋਗਾਂ ਦੀ ਓ. ਪੀ.

Ad Position 21
No active advertisement
ਸਰਕਾਰੀ ਹਸਪਤਾਲ ਤਲਵੰਡੀ ਸਾਬੋ ਵਿਖੇ ਮਰੀਜ਼ਾਂ ਦੀ ਜਾਂਚ ਕਰਦੇ ਹੋਏ ਡਾ.ਅਭੀ ਗੋਇਲ। 15-08-2026
ਤਲਵੰਡੀ ਸਾਬੋ, 14 ਅਗਸਤ (ਰਾਹੀ) - ਸਥਾਨਕ ਸ਼ਹੀਦ ਬਾਬਾ ਦੀਪ ਸਿੰਘ ਸਰਕਾਰੀ ਹਸਪਤਾਲ ਵਿਖੇ ਹੁਣ ਇਲਾਕਾ ਨਿਵਾਸੀਆਂ ਲਈ ਚਮੜੀ ਦੇ ਰੋਗਾਂ ਦੀ ਓ.ਪੀ.ਡੀ. ਸ਼ੁਰੂ ਕਰ ਦਿੱਤੀ ਗਈ ਹੈ। ਜਿਸ ਲਈ ਪੰਜਾਬ ਸਰਕਾਰ ਦੀ ਇੰਮਪੈਨਲਮੈਂਟ ਸਕੀਮ ਅਧੀਨ ਹਸਪਤਾਲ ਵਿਖੇ ਚਮੜੀ ਦੇ ਮਾਹਿਰ ਡਾ. ਅਭੀ ਗੋਇਲ ਦੀ ਨਿਯੁਕਤੀ ਕੀਤੀ ਗਈ ਹੈ।ਜਾਣਕਾਰੀ ਅਨੁਸਾਰ ਸਰਕਾਰੀ ਹਸਪਤਾਲ ਵਿਖੇ ਚਮੜੀ ਦੇ ਮਾਹਿਰ ਡਾਕਟਰ ਦੀ ਨਿਯੁਕਤੀ ਨਾ ਹੋਣ ਮਰੀਜ਼ਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਜਿਸ ਨੂੰ ਹੱਲ ਕਰਨ ਲਈ ਐਸ.ਐਮ.ਓ ਡਾ.ਰਵੀਕਾਂਤ ਗੁਪਤਾ ਵਲੋਂ ਉੱਚ ਅਧਿਕਾਰੀਆਂ ਨਾਲ ਸੰਪਰਕ ਸਾਧ ਕੇ ਲਗਾਤਾਰ ਯਤਨ ਕੀਤੇ ਜਾ ਰਹੇ ਸਨ ਕਿ ਚਮੜੀ ਦੇ ਡਾਕਟਰ ਨੂੰ ਐਸ.ਡੀ.ਐਚ ਤਲਵੰਡੀ ਸਾਬੋ ਵਿਖੇ ਲਿਆਂਦਾ ਜਾਵੇ ਤਾਂ ਜੋ ਮਰੀਜ਼ਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਇਨ੍ਹਾਂ ਯਤਨਾਂ ਨੂੰ ਉਦੋਂ ਕਾਮਯਾਬੀ ਮਿਲੀ ਜਦੋਂ ਬੀਤੇ ਦਿਨੀਂ ਸਿਹਤ ਮੰਤਰੀ ਪੰਜਾਬ ਡਾ.ਬਲਬੀਰ ਸਿੰਘ, ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਅਤੇ ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਕੌਸ਼ਲ ਵੱਲੋਂ ਇੰਮਪੈਨਲਮੈਂਟ ਸਕੀਮ ਦੇ ਤਹਿਤ ਡਾ. ਅਭੀ ਗੋਇਲ ਐਮ.ਡੀ ਚਮੜੀ ਦੇ ਰੋਗਾਂ ਦੇ ਮਾਹਿਰ ਨੂੰ ਨਿਯਮਾਂ ਮੁਤਾਬਿਕ ਇੰਮਪੈਨਲਮੈਂਟ ਕਰਕੇ ਉਨ੍ਹਾਂ ਦੀ ਨਿਯੁਕਤੀ ਐਸ.ਡੀ.ਐਚ ਤਲਵੰਡੀ ਸਾਬੋ ਵਿਖੇ ਕਰ ਦਿੱਤੀ ਗਈ। ਡਾ.ਅਭੀ ਗੋਇਲ ਨੇ 12 ਅਗਸਤ ਤੋਂ ਹਸਪਤਾਲ ਵਿਖੇ ਆਪਣੀਆਂ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਹਨ। ਇਸ ਸਬੰਧੀ ਐਸ.ਐਮ.ਓ. ਡਾ.ਰਵੀਕਾਂਤ ਗੁਪਤਾ ਨੇ ਕਿਹਾ ਕਿ ਸਰਕਾਰੀ ਹਸਪਤਾਲ ਤਲਵੰਡੀ ਸਾਬੋ ਵਿਖੇ ਕੀਤੀ ਗਈ ਨਿਯੁਕਤੀ ਨਾਲ ਇਲਾਕੇ ਦੇ ਲੋਕਾਂ ਨੂੰ ਮਹਿੰਗੇ ਇਲਾਜਾਂ ਤੋਂ ਛੁਟਕਾਰਾ ਮਿਲੇਗਾ। ਡਾ.ਰਵੀ ਕਾਂਤ ਗੁਪਤਾ ਸੀਨੀਅਰ ਮੈਡੀਕਲ ਅਫ਼ਸਰ ਨੇ ਇਸ ਨਿਯੁਕਤੀ ਲਈ ਪੰਜਾਬ ਸਰਕਾਰ, ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ, ਡਾਇਰੈਕਟਰ ਸਿਹਤ ਸੇਵਾਵਾਂ, ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਅਤੇ ਸਿਵਲ ਸਰਜਨ ਬਠਿੰਡਾ ਡਾ .ਤਪਿੰਦਰਜੋਤ ਕੌਸ਼ਲ ਦਾ ਧੰਨਵਾਦ ਕੀਤਾ। ਇਸ ਮੌਕੇ ਡਾ.ਅਭੀ ਗੋਇਲ ਨੇ ਕਿਹਾ ਕਿ ਉਹ ਪੂਰੀ ਲਗਨ ਨਾਲ ਲੋਕਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਭੋਗ ’ਤੇ ਵਿਸ਼ੇਸ਼- ਪ੍ਰਿੰਸੀਪਲ ਸ਼ਮਸ਼ੇਰ ਸਿੰਘ ਫੂਲ ਅਗਲੀ ਖ਼ਬਰ ਨਹਿਰ ’ਚ ਛਾਲ ਮਾਰਨ ਵਾਲੇ ਨੌਜਵਾਨ ਦੀ ਦੂਜੇ ਦਿਨ ਬਰਾਮਦ ਹੋਈ ਮ੍ਰਿਤਕ ਦੇਹ
Ad Position 24