14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਐੱਨ.ਐੱਫ.ਐੱਲ. ਦੇ ਮਜ਼ਦੂਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਤੇਜ ਕਰਾਂਗੇ - ਗਹਿਰੀ / ਬਲਕਾਰ

ਬਠਿੰਡਾ, 14 ਅਗਸਤ (ਸੱਤਪਾਲ ਸਿੰਘ ਸਿਵੀਆਂ)-ਨੈਸ਼ਨਲ ਫਰਟੀਲਾਈਜ਼ਰ ਲਿਮਟਿਡ (ਖਾਦ ਫ਼ੈਕਟਰੀ) ਬਠਿੰਡਾ ਦੇ ਮਜ਼ਦੂਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਫ਼ੈਕਟਰੀ ਦੀ ਲਾਲ ਝੰਡਾ ਮਜ਼ਦੂਰ ਯੂਨੀਅਨ (ਸੀਟੂ) ਅਤੇ ਕਾਮਗਾਰ ਕਰਮਚਾਰੀ ਕਾਂਗਰਸ ਦੇ ਝੰਡੇ ਹੇਠਾਂ ਫ਼ੈਕਟਰੀ ਦੇ ਗੇਟ ਮੂਹਰੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੀ ਅਗਵਾਈ ਕਰਦਿਆਂ ਕਾਮਗਾਰ ਕਰਮਚਾਰੀ ਕਾਂਗਰਸ ਪੰਜਾਬ ਦੇ ਚੇਅਰਮੈਨ ਕਿਰਨਜੀਤ ਸਿੰਘ ਗਹਿਰੀ ਅਤੇ ਪੰਜਾਬ ਸੀਟੂ ਦੇ ਸੂਬਾ ਸਕੱਤਰ ਬਲਕਾਰ ਸਿੰਘ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਖਾਦ ਫ਼ੈਕਟਰੀ ਦੀ ਮੈਨੇਜਮੈਂਟ ਵਲੋਂ ਠੇਕੇਦਾਰਾਂ ਨਾਲ ਮਿਲੀਭੁਗਤ ਕਰਕੇ ਲੱਖਾਂ-ਕਰੋੜਾਂ ਰੁਪਏ ਦੇ ਟੈਂਡਰ ਦਿੱਤੇ ਜਾਂਦੇ ਹਨ ਪਰ ਫ਼ੈਕਟਰੀ ਮਜ਼ਦੂਰਾਂ ਨੂੰ ਕਾਨੂੰਨੀ ਅਤੇ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਰੱਖਿਆ ਜਾਂਦਾ ਹੈ ਤੇ ਆਖ਼ਰ ਸੇਵਾਮੁਕਤੀ ਮੌਕੇ ਇਨ੍ਹਾਂ ਮਜ਼ਦੂਰਾਂ ਨੂੰ ਮੈਨੇਜਮੈਂਟ ਵਲੋਂ ਖਾਲੀ ਹੱਥ ਘਰਾਂ ਨੂੰ ਤੋਰ ਦਿੱਤਾ ਜਾਂਦਾ ਹੈ ਤੇ ਨਿਗੂਣੀਆਂ ਤਨਖ਼ਾਹਾਂ ਦੇ ਕੇ ਉਨ੍ਹਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 15-08-2026
ਬਠਿੰਡਾ, 14 ਅਗਸਤ (ਸੱਤਪਾਲ ਸਿੰਘ ਸਿਵੀਆਂ)-ਨੈਸ਼ਨਲ ਫਰਟੀਲਾਈਜ਼ਰ ਲਿਮਟਿਡ (ਖਾਦ ਫ਼ੈਕਟਰੀ) ਬਠਿੰਡਾ ਦੇ ਮਜ਼ਦੂਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਫ਼ੈਕਟਰੀ ਦੀ ਲਾਲ ਝੰਡਾ ਮਜ਼ਦੂਰ ਯੂਨੀਅਨ (ਸੀਟੂ) ਅਤੇ ਕਾਮਗਾਰ ਕਰਮਚਾਰੀ ਕਾਂਗਰਸ ਦੇ ਝੰਡੇ ਹੇਠਾਂ ਫ਼ੈਕਟਰੀ ਦੇ ਗੇਟ ਮੂਹਰੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੀ ਅਗਵਾਈ ਕਰਦਿਆਂ ਕਾਮਗਾਰ ਕਰਮਚਾਰੀ ਕਾਂਗਰਸ ਪੰਜਾਬ ਦੇ ਚੇਅਰਮੈਨ ਕਿਰਨਜੀਤ ਸਿੰਘ ਗਹਿਰੀ ਅਤੇ ਪੰਜਾਬ ਸੀਟੂ ਦੇ ਸੂਬਾ ਸਕੱਤਰ ਬਲਕਾਰ ਸਿੰਘ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਖਾਦ ਫ਼ੈਕਟਰੀ ਦੀ ਮੈਨੇਜਮੈਂਟ ਵਲੋਂ ਠੇਕੇਦਾਰਾਂ ਨਾਲ ਮਿਲੀਭੁਗਤ ਕਰਕੇ ਲੱਖਾਂ-ਕਰੋੜਾਂ ਰੁਪਏ ਦੇ ਟੈਂਡਰ ਦਿੱਤੇ ਜਾਂਦੇ ਹਨ ਪਰ ਫ਼ੈਕਟਰੀ ਮਜ਼ਦੂਰਾਂ ਨੂੰ ਕਾਨੂੰਨੀ ਅਤੇ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਰੱਖਿਆ ਜਾਂਦਾ ਹੈ ਤੇ ਆਖ਼ਰ ਸੇਵਾਮੁਕਤੀ ਮੌਕੇ ਇਨ੍ਹਾਂ ਮਜ਼ਦੂਰਾਂ ਨੂੰ ਮੈਨੇਜਮੈਂਟ ਵਲੋਂ ਖਾਲੀ ਹੱਥ ਘਰਾਂ ਨੂੰ ਤੋਰ ਦਿੱਤਾ ਜਾਂਦਾ ਹੈ ਤੇ ਨਿਗੂਣੀਆਂ ਤਨਖ਼ਾਹਾਂ ਦੇ ਕੇ ਉਨ੍ਹਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ। ਇਨ੍ਹਾਂ ਮਸਲਿਆਂ ਸਬੰਧੀ ਮੈਨੇਜਮੈਂਟ, ਲੇਬਰ ਅਥਾਰਟੀ ਤੇ ਪੀ.ਐਫ.ਦਫ਼ਤਰ ਨੂੰ ਵਾਰ-ਵਾਰ ਲਿਖਤੀ ਸ਼ਿਕਾਇਤਾਂ ਵੀ ਦਿੱਤੀਆਂ ਗਈਆਂ ਪਰ ਕਿਸੇ ਨੇ ਸਾਰ ਨਹੀਂ ਲਈ, ਜਿਸ ਦੇ ਖ਼ਿਲਾਫ਼ ਮਜ਼ਦੂਰਾਂ ਨੇ ਸੰਘਰਸ਼ ਵਿੱਢਣ ਦੀ ਤਿਆਰੀ ਕਰ ਲਈ ਹੈ।ਗਹਿਰੀ ਅਤੇ ਬਲਕਾਰ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮਜ਼ਦੂਰਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਸਮੇਂ ‘ਚ ਮੁਕੰਮਲ ਹੜਤਾਲ ਕਰਕੇ ਚੱਕਾ ਜਾਮ ਕੀਤਾ ਜਾਵੇਗਾ। ਇਸ ਮੌਕੇ ਲਾਲ ਝੰਡਾ ਯੂਨੀਅਨ ਦੇ ਪ੍ਰਧਾਨ ਜੈ ਸਿੰਘ, ਜਨਰਲ ਸਕੱਤਰ ਇਕਬਾਲ ਸਿੰਘ, ਕਾਮਗਾਰ ਕਰਮਚਾਰੀ ਕਾਂਗਰਸ ਦੇ ਪ੍ਰਧਾਨ ਗੁਰਦੀਪ ਸਿੰਘ ਬਾਬਾ, ਗੁਰਮੇਲ ਸਿੰਘ ਸਿਵੀਆਂ, ਗੁਰਦੀਪ ਸਿੰਘ, ਪ੍ਰਮੋਦ ਕੁਮਾਰ, ਗੁਲਸ਼ਨ ਕੁਮਾਰ, ਅੰਬੂਜਾ ਸੀਮੈਂਟ ਫ਼ੈਕਟਰੀ ਮਜ਼ਦੂਰ ਯੂਨੀਅਨ ਦੇ ਜਨਰਲ ਸਕੱਤਰ ਵਿਨੋਦ ਸਿੰਘ ਸਮੇਤ ਵੱਡੀ ਗਿਣਤੀ ’ਚ ਮਜ਼ਦੂਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਢੱਡੇ ਵਿਖੇ ਦੋ ਮੋਟਰਸਾਈਕਲਾਂ ਦੀ ਹੋਈ ਭਿਆਨਕ ਟੱਕਰ 91 ਵਰ੍ਹਿਆ ਦੇ ਬਜ਼ੁਰਗ ਗੁਰਦੇਵ ਸਿੰਘ ਖੋਖਰ ਦੀ ਮੌਤ ਅਗਲੀ ਖ਼ਬਰ ਚੋਰਾਂ ਨੇ ਖੇਤੀ ਸੰਦ ਕੀਤੇ ਚੋਰੀ
Ad Position 24