23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਧੋਬੀਆਣਾ ਬਸਤੀ ’ਚ ਦੋ ਵਿਅਕਤੀਆਂ ਨੇ ਘਰ ਉੱਪਰ ਪਥਰਾਅ ਕਰਕੇ ਤੋੜੇ ਸ਼ੀਸ਼ੇ ਵੀਡੀਓ ਸੋਸ਼ਲ ਮੀਡੀਆ ਉੱਪਰ ਵਾਇਰਲ

ਬਠਿੰਡਾ, 23 ਅਗਸਤ (ਪ੍ਰੀਤਪਾਲ ਸਿੰਘ ਰੋਮਾਣਾ)- ਬਠਿੰਡਾ ਦੀ ਕੈਂਟ ਰੋਡ ਸਥਿਤ ਧੋਬੀਆਣਾ ਬਸਤੀ ਦੀ ਗਲੀ ਨੰਬਰ ਦੋ ‘ਚ ਦੋ ਵਿਅਕਤੀਆਂ ਵਲੋਂ ਇਕ ਘਰ ‘ਤੇ ਪਥਰਾਅ ਕਰਨ ਅਤੇ ਸ਼ੀਸ਼ੇ ਤੋੜਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਦੀ ਵੀਡੀਓ ਗਲੀ ਵਿਚ ਲੱਗੇ ਸੀ.

Ad Position 21
No active advertisement
ਅਜੀਤ ਡੈਸਕ 24-08-2026
ਬਠਿੰਡਾ, 23 ਅਗਸਤ (ਪ੍ਰੀਤਪਾਲ ਸਿੰਘ ਰੋਮਾਣਾ)- ਬਠਿੰਡਾ ਦੀ ਕੈਂਟ ਰੋਡ ਸਥਿਤ ਧੋਬੀਆਣਾ ਬਸਤੀ ਦੀ ਗਲੀ ਨੰਬਰ ਦੋ ‘ਚ ਦੋ ਵਿਅਕਤੀਆਂ ਵਲੋਂ ਇਕ ਘਰ ‘ਤੇ ਪਥਰਾਅ ਕਰਨ ਅਤੇ ਸ਼ੀਸ਼ੇ ਤੋੜਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਦੀ ਵੀਡੀਓ ਗਲੀ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋ ਗਈ ਹੈ, ਜੋ ਕਿ ਸੋਸ਼ਲ ਮੀਡੀਆ ਉਪਰ ਵਾਇਰਲ ਹੋ ਰਹੀ ਹੈ। ਪੁਲਿਸ ਅਨੁਸਾਰ ਪੀੜਤ ਪਰਿਵਾਰ ਵਲੋਂ ਅਜੇ ਕੋਈ ਸ਼ਿਕਾਇਤ ਦਰਜ ਨਹੀਂ ਕਰਵਾਈ ਗਈ। ਦੱਸਣਾ ਬਣਦਾ ਬਠਿੰਡਾ ਦੇ ਧੋਬੀਆਣਾ ਬਸਤੀ ਵਿਚ ਦੋ ਵਿਅਕਤੀਆਂ ਵਲੋਂ ਤੇਜ਼ਧਾਰ ਹਥਿਆਰ ਨਾਲ ਘਰ ਦੇ ਮੁੱਖ ਦਰਵਾਜ਼ੇ ‘ਤੇ ਹਮਲਾ ਕਰਕੇ ਉਸ ਨੂੰ ਤੋੜਨ ਦੀ ਕੋਸ਼ਿਸ਼ ਕੀਤੀ। ਪਥਰਾਅ ਕਾਰਨ ਘਰ ਦੀਆਂ ਖਿੜਕੀਆਂ ਦੇ ਸ਼ੀਸ਼ੇ ਵੀ ਟੁੱਟ ਗਏ। ਸ਼ਰ੍ਹੇਆਮ ਹੋਈ ਇਸ ਗੁੰਡਾਗਰਦੀ ਦੀ ਵਾਰਦਾਤ ਗਲੀ ਵਿਚ ਨੇੜੇ ਇਕ ਘਰ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ। ਜੋ ਕਿ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ। ਪੁਲਿਸ ਅਨੁਸਾਰ ਹਮਲਾ ਕਰਨ ਵਾਲੇ ਵਿਅਕਤੀ ਧੋਬੀਆਣਾ ਬਸਤੀ ਦੇ ਹੀ ਰਹਿਣ ਵਾਲੇ ਦੱਸੇ ਜਾ ਰਹੇ ਹਨ। ਕੁਝ ਦਿਨ ਪਹਿਲਾਂ ਕਿਸੇ ਗੱਲ ਨੂੰ ਲੈ ਕੇ ਪੀੜਤ ਪਰਿਵਾਰ ਦਾ ਉਨ੍ਹਾਂ ਨਾਲ ਵਿਵਾਦ ਹੋਇਆ ਸੀ। ਇਸੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਹਮਲਾ ਕਰਨ ਦੀ ਗੱਲ ਸਾਹਮਣੇ ਆ ਰਹੀ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਥਾਣਾ ਸਿਵਲ ਲਾਈਨ ਦੇ ਐਸ.ਐਚ.ਓ ਇੰਸਪੈਕਟਰ ਰਵਿੰਦਰ ਸਿੰਘ ਨੇ ਕਿਹਾ ਕਿ ਉਹ ਘਟਨਾ ਸਥਾਨ ‘ਤੇ ਗਏ ਸਨ ਅਤੇ ਪੀੜਤ ਪਰਿਵਾਰ ਨਾਲ ਗੱਲਬਾਤ ਕੀਤੀ ਸੀ। ਉਨ੍ਹਾਂ ਦੱਸਿਆ ਕਿ ਪਰਿਵਾਰ ਵਲੋਂ ਹਮਲਾਵਰਾਂ ਨਾਲ ਪੁਰਾਣਾ ਵਿਵਾਦ ਹੋਣ ਦੀ ਜਾਣਕਾਰੀ ਦਿੱਤੀ ਗਈ ਹੈ। ਐਸ.ਐਚ.ਓ. ਨੇ ਕਿਹਾ ਕਿ ਪੀੜਤ ਪਰਿਵਾਰ ਵਲੋਂ ਅਜੇ ਤੱਕ ਪੁਲਿਸ ਨੂੰ ਕੋਈ ਲਿਖਤੀ ਸ਼ਿਕਾਇਤ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸ਼ਿਕਾਇਤ ਮਿਲਣ ਤੋਂ ਬਾਅਦ ਮਾਮਲੇ ਦੀ ਜਾਂਚ ਕਰਕੇ ਮੁਲਜ਼ਮਾਂ ਖ਼ਿਲਾਫ਼ ‘ਚ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਜੇ ਮਾਮਲਾ ਦਰਜ ਨਹੀਂ ਕੀਤਾ ਗਿਆ ਹੈ ਅਤੇ ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਵਾਹਨ ਚੋਰ ਗਰੋਹ ਦੇ ਤਿੰਨ ਮੈਂਬਰ ਸੱਤ ਦੋਪਹੀਆ ਵਾਹਨਾਂ ਸਮੇਤ ਗ੍ਰਿਫ਼ਤਾਰ ਅਗਲੀ ਖ਼ਬਰ ਪਰਸਰਾਮ ਨਗਰ ਅੰਡਰਬ੍ਰਿਜ ਕੋਲ ਸਾਈਕਲ ਸਵਾਰ ਤੋਂ 13 ਹਜ਼ਾਰ ਰੁਪਏ ਲੁੱਟੇ
Ad Position 24