ਅੱਪਗ੍ਰੇਡ ਹੋਏ ਸਕੂਲ ਅੰਦਰ ਸਟਾਫ਼ ਦੀ ਘਾਟ ਨੂੰ ਪੂਰਾ ਕਰਵਾਉਣ ਲਈ ਬੁਰਜ ਸੇਮਾ ਵਾਸੀ 25 ਨੂੰ ਲਗਾਉਣਗੇ ਧਰਨਾ
ਮੌੜ ਮੰਡੀ, 23 ਅਗਸਤ (ਗੁਰਜੀਤ ਸਿੰਘ ਕਮਾਲੂ)- ਪਿੰਡ ਬੁਰਜ ਸੇਮਾ ਦੇ ਮਿਡਲ ਤੋਂ ਅਪਗਰੇਡ ਹੋਏ ਸਰਕਾਰੀ ਸਕੂਲ ਨੂੰ ਫੰਕਸ਼ਨਲ ਕਰਾਉਣ ਅਤੇ ਅਧਿਆਪਕਾਂ ਦੀ ਕਮੀ ਪੂਰੀ ਕਰਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਪਿੰਡ ਬੁਰਜ ਸੇਮਾ ਤੇ ਬੰਗੇਹਰ ਮੁਹੱਬਤ ਦੇ ਪਿੰਡ ਵਾਸੀਆਂ ਵਲੋਂ 25 ਅਗਸਤ ਨੂੰ ਸਕੂਲ ਅੱਗੇ ਧਰਨਾ ਲਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਜਸਵੀਰ ਸਿੰਘ ਬੁਰਜ ਸੇਮਾ ਨੇ ਦੱਸਿਆ ਕਿ ਪਿੰਡ ਦੇ ਇਸ ਸਰਕਾਰੀ ਸਕੂਲ ਨੂੰ ਮਿਡਲ ਤੋਂ ਅਪਗਰੇਡ ਹੋਇਆਂ ਤਾਂ ਸਰਕਾਰੀ ਹਾਈ ਸਕੂਲ ਨੂੰ ਪੰਜ ਸਾਲ ਹੋ ਗਏ ਹਨ ਪਰ ਇਸ ਨੂੰ ਫੰਕਸ਼ਨਲ ਨਹੀਂ ਕੀਤਾ ਗਿਆ ਅਤੇ ਨਾ ਹੀ ਪੋਸਟਾਂ ਭੇਜੀਆਂ ਹਨ।
ਬ
ਬੁਰਜ ਸੇਮਾ ਦੇ ਅਪਗ੍ਰੇਡ ਹੋਏ ਸਕੂਲ ਵਿਚ ਸਟਾਫ਼ ਦੀ ਕਮੀ ਨੂੰ ਪੂਰਾ ਕਰਵਾਉਣ ਲਈ 25 ਨੂੰ ਦਿੱਤੇ ਜਾ ਰਹੇ ਧਰਨੇ ਸਬੰਧੀ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਆਗੂ।
24-08-2026
ਮੌੜ ਮੰਡੀ, 23 ਅਗਸਤ (ਗੁਰਜੀਤ ਸਿੰਘ ਕਮਾਲੂ)- ਪਿੰਡ ਬੁਰਜ ਸੇਮਾ ਦੇ ਮਿਡਲ ਤੋਂ ਅਪਗਰੇਡ ਹੋਏ ਸਰਕਾਰੀ ਸਕੂਲ ਨੂੰ ਫੰਕਸ਼ਨਲ ਕਰਾਉਣ ਅਤੇ ਅਧਿਆਪਕਾਂ ਦੀ ਕਮੀ ਪੂਰੀ ਕਰਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਪਿੰਡ ਬੁਰਜ ਸੇਮਾ ਤੇ ਬੰਗੇਹਰ ਮੁਹੱਬਤ ਦੇ ਪਿੰਡ ਵਾਸੀਆਂ ਵਲੋਂ 25 ਅਗਸਤ ਨੂੰ ਸਕੂਲ ਅੱਗੇ ਧਰਨਾ ਲਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਜਸਵੀਰ ਸਿੰਘ ਬੁਰਜ ਸੇਮਾ ਨੇ ਦੱਸਿਆ ਕਿ ਪਿੰਡ ਦੇ ਇਸ ਸਰਕਾਰੀ ਸਕੂਲ ਨੂੰ ਮਿਡਲ ਤੋਂ ਅਪਗਰੇਡ ਹੋਇਆਂ ਤਾਂ ਸਰਕਾਰੀ ਹਾਈ ਸਕੂਲ ਨੂੰ ਪੰਜ ਸਾਲ ਹੋ ਗਏ ਹਨ ਪਰ ਇਸ ਨੂੰ ਫੰਕਸ਼ਨਲ ਨਹੀਂ ਕੀਤਾ ਗਿਆ ਅਤੇ ਨਾ ਹੀ ਪੋਸਟਾਂ ਭੇਜੀਆਂ ਹਨ। ਹੁਣ ਇਸ ਸਕੂਲ ਵਿਚ ਦੋ ਸਰਕਾਰੀ ਅਧਿਆਪਕ ਰੈਗੂਲਰ ਹਨ ਜੋ ਛੇਵੀਂ ਤੋਂ ਦਸਵੀਂ ਕਲਾਸ ਦੇ ਬੱਚਿਆਂ ਨੂੰ ਪੜ੍ਹਾ ਰਹੇ ਹਨ। ਬਾਕੀ ਅਸਾਮੀਆਂ ਖਾਲੀ ਪਈਆਂ ਹਨ, ਜਿਸ ਕਰਕੇ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਹੋ ਰਿਹਾ ਹੈ। ਪਿੰਡ ਦੀ ਪੰਚਾਇਤ ਅਤੇ ਹੋਰ ਮੋਹਤਬਰਾਂ ਵਲੋਂ ਸਕੂਲ ਨੂੰ ਫੰਕਸ਼ਨਲ ਕਰਾਉਣ ਅਤੇ ਅਧਿਆਪਕਾਂ ਦੀਆਂ ਅਸਾਮੀਆਂ ਪੂਰੀਆਂ ਕਰਾਉਣ ਲਈ ਕਈ ਵਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਫ਼ਤਰ ਮੁਹਾਲੀ ਦੇ ਉਚੇਰੇ ਸਿੱਖਿਆ ਅਫ਼ਸਰਾਂ ਨੂੰ ਮਿਲਿਆ ਜਾ ਚੁੱਕਾ ਹੈ ਪਰ ਹਾਲੇ ਤੱਕ ਸਰਕਾਰ ਜਾਂ ਸਿੱਖਿਆ ਵਿਭਾਗ ਵਲੋਂ ਸਕੂਲ ਨਾਲ ਸੰਬੰਧਿਤ ਮੰਗਾਂ ਪੂਰੀਆਂ ਨਹੀਂ ਕੀਤੀਆਂ ਗਈਆਂ, ਜਿਸ ਤੋਂ ਮਜਬੂਰ ਹੋ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਕੂਲ ਵਿਚ ਧਰਨਾ ਲਾਇਆ ਜਾਵੇਗਾ। ਇਸ ਲਈ ਦੀ ਤਿਆਰੀ ਲਈ ਅੱਜ ਪਿੰਡ ਵਿਚ ਘਰ ਘਰ ਸੁਨੇਹੇ ਲਾਏ ਗਏ। ਇਸ ਮੌਕੇ ਨਾਜ਼ਰ ਸਿੰਘ, ਰਾਮ ਸਿੰਘ, ਨੈਬ ਸਿੰਘ, ਗੁਰਦੀਪ ਸਿੰਘ, ਬਲਵਿੰਦਰ ਸਿੰਘ, ਮਹਿੰਦਰ ਸਿੰਘ, ਕਰਮਜੀਤ ਸਿੰਘ, ਜਗਸੀਰ ਸਿੰਘ, ਭੱਪਾ ਸਿੰਘ, ਗੁਰਮੇਲ ਸਿੰਘ, ਜਗਰੂਪ ਸਿੰਘ, ਮੇਵਾ ਸਿੰਘ ਅਤੇ ਹੋਰ ਪਿੰਡ ਵਾਸੀ ਸ਼ਾਮਿਲ ਸਨ।