24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

‘ਰੁੱਖ ਲਗਾਓ ਵਾਤਾਵਰਨ ਬਚਾਓ’ ਮੁਹਿੰਮ ਤਹਿਤ ਬੂਟੇ ਲਗਾਏ

ਬੁਢਲਾਡਾ, 14 ਅਗਸਤ (ਰਾਹੀ)- ਮਾਤਾ ਗੁਜਰੀ ਜੀ ਭਲਾਈ ਕੇਂਦਰ ਵਲੋਂ ‘ਰੁੱਖ ਲਗਾਓ ਵਾਤਾਵਰਣ ਬਚਾਓ’ ਮੁਹਿੰਮ ਤਹਿਤ ਸਥਾਨਕ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਅਤੇ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਵਿਖੇ ਲਗਭਗ 300 ਬੂਟੇ ਲਗਾਏ ਗਏ। ਸੰਸਥਾ ਆਗੂ ਮਾ.

Ad Position 21
No active advertisement
ਸਰਕਾਰੀ ਕੰਨਿਆ ਸਕੂਲ ਬੁਢਲਾਡਾ ਵਿਖੇ ਬੂਟੇ ਲਗਾਉਂਦੇ ਹੋਏ ਸੰਸਥਾ ਦੇ ਆਗੂ ਤੇ ਸਕੂਲ ਸਟਾਫ਼। ਤਸਵੀਰ : ਟੋਨੀ ਬੁਢਲਾਡਾ 08-08-2026
ਬੁਢਲਾਡਾ, 14 ਅਗਸਤ (ਰਾਹੀ)- ਮਾਤਾ ਗੁਜਰੀ ਜੀ ਭਲਾਈ ਕੇਂਦਰ ਵਲੋਂ ‘ਰੁੱਖ ਲਗਾਓ ਵਾਤਾਵਰਣ ਬਚਾਓ’ ਮੁਹਿੰਮ ਤਹਿਤ ਸਥਾਨਕ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਅਤੇ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਵਿਖੇ ਲਗਭਗ 300 ਬੂਟੇ ਲਗਾਏ ਗਏ। ਸੰਸਥਾ ਆਗੂ ਮਾ. ਕੁਲਵੰਤ ਸਿੰਘ ਨੇ ਦੱਸਿਆ ਕਿ ਬੂਟੇ ਲਗਾਉਣ ਦੀ ਇਹ ਮੁਹਿੰਮ ਨੂੰ ਨਿਰੰਤਰ ਜਾਰੀ ਰੱਖਿਆ ਜਾਵੇਗਾ, ਜਿਸ ਤਹਿਤ ਵੱਖ-ਵੱਖ ਸਾਂਝੀਆਂ ਥਾਵਾਂ ’ਤੇ ਬੂਟੇ ਲਗਾਏ ਜਾਣਗੇ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਵਾਤਾਵਰਣ ਬਚਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਏ ਜਾਣ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਕੀਤੀ ਜਾਵੇ। ਇਸ ਮੌਕੇ ਪ੍ਰਿੰਸੀਪਲ ਹਰਮੀਤ ਸਿੰਘ ਸਿੱਧੂ, ਲੈਕਚਰਾਰ ਬਿਮਲ ਜੈਨ, ਮਿਸਤਰੀ ਮਿੱਠੂ ਸਿੰਘ, ਸੋਹਣ ਸਿੰਘ, ਨਰੇਸ਼ ਕੁਮਾਰ ਬੰਸੀ, ਰਜਿੰਦਰ ਸਿੰਘ ਭੋਲਾ, ਸੁਖਦਰਸ਼ਨ ਸਿੰਘ ਕੁਲਾਣਾ, ਤਰੁਨਵੀਰ ਸਿੰਘ ਆਹਲੂਵਾਲੀਆ ਸਮੇਤ ਸਕੂਲ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ 9 ਤੇ 10 ਦੀਆਂ ਗਲੀਆਂ ’ਚ ਖੜ੍ਹੇ ਸੀਵਰੇਜ ਦੇ ਪਾਣੀ ਨੇ ਲੋਕਾਂ ਦੇ ਨੱਕ ’ਚ ਦਮ ਲਿਆਂਦਾ ਅਗਲੀ ਖ਼ਬਰ ਪੰਜਾਬ ਕਿਸਾਨ ਯੂਨੀਅਨ ਵਲੋਂ ਕੌਮੀ ਸੰਮੇਲਨ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ
Ad Position 24