24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਕਰਮਚਾਰੀਆਂ ਦੀਆਂ ਅੱਖਾਂ ਚੈੱਕ ਕਰਦੇ ਹੋਏ ਡਾਕਟਰ। ਪੈਟਰੋਲੀਅਮ ਉਤਪਾਦਾਂ ਦੇ ਸੁਰੱਖਿਅਤ ਸੰਚਾਲਨ ਲਈ ਐੱਚ.ਐੱਮ.ਈ.ਐੱਲ. ਵਲੋਂ ਵਿਸ਼ੇਸ਼ ਸਿਹਤ ਮੁਹਿੰਮ

ਰਾਮਾਂ ਮੰਡੀ, 23 ਅਗਸਤ (ਤਰਸੇਮ ਸਿੰਗਲਾ)—ਪੈਟਰੋਲੀਅਮ ਉਤਪਾਦਾਂ ਦੇ ਸੁਰੱਖਿਅਤ ਅਤੇ ਜ਼ਿੰਮੇਵਾਰ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਐਚਐਮਈਐਲ ਵਲੋਂ ਟੈਂਕਰ ਅਤੇ ਟਰੱਕ ਚਾਲਕਾਂ ਅਤੇ ਉਨ੍ਹਾਂ ਨਾਲ ਜੁੜੇ ਕਰਮਚਾਰੀਆਂ ਲਈ ਵਿਸ਼ੇਸ਼ ਸਿਹਤ ਅਤੇ ਅੱਖਾਂ ਦੀ ਜਾਂਚ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ ਨਿਯਮਿਤ ਮਹੀਨਾਵਾਰ ਸਿਹਤ ਅਤੇ ਅੱਖਾਂ ਦੀ ਜਾਂਚ ਕੈਂਪ ਲਗਾਏ ਜਾ ਰਹੇ ਹਨ।

Ad Position 21
No active advertisement
ਅਜੀਤ ਡੈਸਕ 24-08-2026
ਰਾਮਾਂ ਮੰਡੀ, 23 ਅਗਸਤ (ਤਰਸੇਮ ਸਿੰਗਲਾ)—ਪੈਟਰੋਲੀਅਮ ਉਤਪਾਦਾਂ ਦੇ ਸੁਰੱਖਿਅਤ ਅਤੇ ਜ਼ਿੰਮੇਵਾਰ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਐਚਐਮਈਐਲ ਵਲੋਂ ਟੈਂਕਰ ਅਤੇ ਟਰੱਕ ਚਾਲਕਾਂ ਅਤੇ ਉਨ੍ਹਾਂ ਨਾਲ ਜੁੜੇ ਕਰਮਚਾਰੀਆਂ ਲਈ ਵਿਸ਼ੇਸ਼ ਸਿਹਤ ਅਤੇ ਅੱਖਾਂ ਦੀ ਜਾਂਚ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ ਨਿਯਮਿਤ ਮਹੀਨਾਵਾਰ ਸਿਹਤ ਅਤੇ ਅੱਖਾਂ ਦੀ ਜਾਂਚ ਕੈਂਪ ਲਗਾਏ ਜਾ ਰਹੇ ਹਨ। ਇਸੇ ਕੜੀ ਵਜੋਂ ਐਚਐਮਈਐਲ ਮਾਰਕੀਟਿੰਗ ਵਲੋਂ ਸਿਵਲ ਹਸਪਤਾਲ ਬਠਿੰਡਾ ਅਤੇ ਏਕਜੋਤ ਅੱਖਾਂ ਦੇ ਹਸਪਤਾਲ ਰਾਮਾਂ ਦੇ ਸਹਿਯੋਗ ਨਾਲ ਤਿੰਨ ਰੋਜ਼ਾ ਮੁਫ਼ਤ ਸਿਹਤ ਅਤੇ ਅੱਖਾਂ ਦੀ ਜਾਂਚ ਕੈਂਪ ਲਗਾਏ ਗਏ। ਕੈਂਪਾਂ ਦੌਰਾਨ ਕਰਮਚਾਰੀਆਂ ਨੂੰ ਡਾਕਟਰੀ ਸਲਾਹ, ਸਿਹਤ ਜਾਂਚ ਅਤੇ ਆਯੁਰਵੈਦਿਕ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ। ਇਸ ਦੌਰਾਨ 220 ਟੈਂਕਰ ਅਤੇ ਟਰੱਕ ਚਾਲਕਾਂ ਤੇ ਹੋਰ ਕਰਮਚਾਰੀਆਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ, ਜਦਕਿ ਲੋੜਵੰਦਾਂ ਨੂੰ ਮੁਫ਼ਤ ਐਨਕਾਂ ਅਤੇ ਦਵਾਈਆਂ ਵੰਡੀਆਂ ਗਈਆਂ। ਐਚਐਮਈਐਲ ਅਨੁਸਾਰ ਤੰਦਰੁਸਤ ਸਰੀਰ ਅਤੇ ਸਾਫ਼ ਨਜ਼ਰ ਸੜਕਾਂ ਅਤੇ ਕਾਰਜਸਥਲ ’ਤੇ ਸੁਰੱਖਿਅਤ ਸੰਚਾਲਨ ਲਈ ਬੇਹੱਦ ਜ਼ਰੂਰੀ ਹਨ। ਇਹ ਮੁਹਿੰਮ ਸੁਰੱਖਿਅਤ ਵਿਹਾਰ, ਜਾਗਰੂਕਤਾ ਅਤੇ ਜ਼ਿੰਮੇਵਾਰੀ ਦੀ ਸੰਸਕ੍ਰਿਤੀ ਨੂੰ ਮਜ਼ਬੂਤ ਕਰਨ ਵੱਲ ਮਹੱਤਵਪੂਰਨ ਕਦਮ ਹੈ।
Ad Position 22
No active advertisement
ਪਿਛਲੀ ਖ਼ਬਰ ਆਜ਼ਾਦ ਸਪੋਰਟਸ ਕਲੱਬ ਰਾਮਪੁਰਾ ਵਲੋਂ ਵਾਲੀਬਾਲ ਸ਼ੂਟਿੰਗ ਲੀਗ ਕਰਵਾਈ ਅਗਲੀ ਖ਼ਬਰ ਬੂਟਾ ਸਿੰਘ ਜਲਾਲ ਮਾਰਕੀਟ ਕਮੇਟੀ ਭਗਤਾ ਦੇ ਚੇਅਰਮੈਨ ਥਾਪੇ ਟਕਸਾਲੀ ਆਪ ਆਗੂਆਂ ‘ ਚ ਖ਼ੁਸ਼ੀ ਦਾ ਮਾਹੌਲ
Ad Position 24