25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਸ੍ਰੀ ਨਰਾਇਣ ਵਿੱਦਿਆ ਮੰਦਰ ਵਿਖੇ ਖੋ-ਖੋ ਤੇ ਕਬੱਡੀ ਦੇ ਮੁਕਾਬਲੇ ਸ਼ੁਰੂ

ਮਾਨਸਾ, 23 ਅਗਸਤ (ਰਵੀ)- ਸਥਾਨਕ ਸ੍ਰੀ ਨਰਾਇਣ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ 37ਵੇਂ ਪ੍ਰਾਂਤੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਹੋ ਗਈ ਹੈ। 24 ਅਗਸਤ ਤੱਕ ਚੱਲਣ ਵਾਲੀਆਂ ਇਨ੍ਹਾਂ ਖੇਡਾਂ ’ਚ ਸੂਬੇ ਭਰ ’ਚੋਂ ਸਰਵਹਿੱਤਕਾਰੀ ਸਕੂਲਾਂ ਦੇ ਖਿਡਾਰੀ ਹਿੱਸਾ ਲੈ ਰਹੇ ਹਨ।

Ad Position 21
No active advertisement
ਅਜੀਤ ਡੈਸਕ 24-08-2026
ਮਾਨਸਾ, 23 ਅਗਸਤ (ਰਵੀ)- ਸਥਾਨਕ ਸ੍ਰੀ ਨਰਾਇਣ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ 37ਵੇਂ ਪ੍ਰਾਂਤੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਹੋ ਗਈ ਹੈ। 24 ਅਗਸਤ ਤੱਕ ਚੱਲਣ ਵਾਲੀਆਂ ਇਨ੍ਹਾਂ ਖੇਡਾਂ ’ਚ ਸੂਬੇ ਭਰ ’ਚੋਂ ਸਰਵਹਿੱਤਕਾਰੀ ਸਕੂਲਾਂ ਦੇ ਖਿਡਾਰੀ ਹਿੱਸਾ ਲੈ ਰਹੇ ਹਨ। ਉਦਘਾਟਨੀ ਸਮਾਰੋਹ ’ਚ ਡੀ.ਐੱਸ.ਪੀ. ਹਰਜਿੰਦਰ ਸਿੰਘ ਗਿੱਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਖੇਡਾਂ ਜੀਵਨ ’ਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਟੀਮ ਭਾਵਨਾ ਦਾ ਵਿਕਾਸ ਕਰਦੀਆਂ ਹਨ। ਸਮਿਤੀ ਦੇ ਪ੍ਰਾਂਤ ਸੰਗਠਨ ਮੰਤਰੀ ਰਾਜਿੰਦਰ ਕੁਮਾਰ ਨੇ ਕਿਹਾ ਕਿ ਖੇਡਾਂ ਸ਼ਖ਼ਸੀਅਤ ਉਸਾਰੀ ਦਾ ਮੁੱਖ ਸਾਧਨ ਹਨ। ਇਸ ਮੌਕੇ ਜ਼ਿਲ੍ਹਾ ਫੁੱਟਬਾਲ ਕੋਚ ਸੰਗਰਾਮ ਸਿੰਘ ਲਾਡੀ, ਪ੍ਰਾਂਤ ਇੰਚਾਰਜ ਤੇਜਿੰਦਰਪਾਲ, ਸਕੂਲ ਪ੍ਰਧਾਨ ਪ੍ਰਮੋਦ ਕੁਮਾਰ ਗੋਇਲ, ਪ੍ਰਬੰਧਕ ਜਿਤੇਂਦਰਵੀਰ ਗੁਪਤਾ, ਪ੍ਰਿੰਸੀਪਲ ਰਾਜੇਸ਼ ਠਾਕੁਰ ਤੇ ਜਗਦੀਪ ਪਟਿਆਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡਾਂ ’ਚ ਭਾਈਚਾਰਕ ਸਾਂਝ ਮਜ਼ਬੂਤ ਕਰਨ ਲਈ ਅਹਿਮ ਯਤਨ ਹੋਣਗੇ-ਬਿੱਟੀ ਸੇਲਬਰਾਹ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ (ਡਕੌਦਾ) ਵਲੋਂ ਝੁਨੀਰ ਥਾਣੇ ਦਾ ਘਿਰਾਓ
Ad Position 24