01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਫ਼ੇਬਲ ਪਬਲਿਕ ਸਕੂਲ ਨੇ ਜ਼ੋਨਲ ਖੇਡਾਂ ’ਚ ਜਿੱਤੇ ਗੋਲਡ ਮੈਡਲ ਪੁਲਿਸ ਨੇ 100 ਗ੍ਰਾਮ ਹੈਰੋਇਨ ਸਮੇਤ 2 ਨਸ਼ਾ ਤਸਕਰ ਕੀਤੇ ਕਾਬੂ

ਸ੍ਰੀ ਮੁਕਤਸਰ ਸਾਹਿਬ, 1 ਸਤੰਬਰ (ਰਣਜੀਤ ਸਿੰਘ ਢਿੱਲੋਂ)-‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਲਗਾਤਾਰ ਜਾਰੀ ਹੈ। ਇਸ ਸੰਬੰਧੀ ਐੱਸ.

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਸ੍ਰੀ ਮੁਕਤਸਰ ਸਾਹਿਬ, 1 ਸਤੰਬਰ (ਰਣਜੀਤ ਸਿੰਘ ਢਿੱਲੋਂ)-‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਲਗਾਤਾਰ ਜਾਰੀ ਹੈ। ਇਸ ਸੰਬੰਧੀ ਐੱਸ.ਐੱਸ.ਪੀ. ਅਭਿਮੰਨਿਊ ਰਾਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹੇ ਵਿਚ ਨਸ਼ਾ ਤਸਕਰੀ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਅਸ਼ੋਕ ਮੀਨਾ ਐੱਸ.ਪੀ. (ਡੀ) ਦੀ ਅਗਵਾਈ ਹੇਠ ਇੰਸਪੈਕਟਰ ਗੁਰਵਿੰਦਰ ਸਿੰਘ ਇੰਚਾਰਜ ਸੀ.ਆਈ.ਏ. ਤੇ ਪੁਲਿਸ ਟੀਮ ਵਲੋਂ ਕਾਰਵਾਈ ਕਰਦਿਆਂ 2 ਨਸ਼ਾ ਤਸਕਰਾਂ ਨੂੰ 100 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਦੱਸਿਆ ਸੀ.ਆਈ.ਏ. ਪੁਲਿਸ ਟੀਮ ਵਲੋਂ ਗਸ਼ਤ ਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਸੰਬੰਧੀ ਟੋਲ ਪਲਾਜ਼ਾ ਨੇੜੇ ਪਿੰਡ ਵੜਿੰਗ ਵਿਖੇ ਮੌਜੂਦ ਹੋਣ ਦੌਰਾਨ ਦੋ ਨੌਜਵਾਨ ਸ਼ੱਕੀ ਹਾਲਤ ਵਿਚ ਖੜ੍ਹੇ ਦਿਖਾਈ ਦਿੱਤੇ। ਪੁਲਿਸ ਟੀਮ ਵਲੋਂ ਸ਼ੱਕ ਦੇ ਆਧਾਰ ’ਤੇ ਉਨ੍ਹਾਂ ਨੂੰ ਰੋਕ ਕੇ ਨਾਮ-ਪਤਾ ਪੁੱਛਿਆ ਗਿਆ। ਪੁੱਛਗਿੱਛ ਦੌਰਾਨ ਪਹਿਲੇ ਵਿਅਕਤੀ ਨੇ ਆਪਣਾ ਨਾਂਅ ਵਿਸ਼ਾਲ ਸਿੰਘ ਵਾਸੀ ਫ਼ਰੀਦਕੋਟ ਅਤੇ ਦੂਜੇ ਵਿਅਕਤੀ ਨੇ ਆਪਣਾ ਨਾਂਅ ਗਗਨਦੀਪ ਸਿੰਘ ਵਾਸੀ ਫ਼ਰੀਦਕੋਟ ਦੱਸਿਆ। ਪੁਲਿਸ ਟੀਮ ਵਲੋਂ ਦੋਵਾਂ ਵਿਅਕਤੀਆਂ ਦੀ ਤਲਾਸ਼ੀ ਲੈਣ ’ਤੇ ਉਨ੍ਹਾਂ ਪਾਸੋਂ ਹੈਰੋਇਨ (ਚਿੱਟਾ) ਬਰਾਮਦ ਹੋਈ। ਬਰਾਮਦ ਨਸ਼ੀਲੇ ਪਦਾਰਥ ਦਾ ਵਜ਼ਨ ਕਰਨ ’ਤੇ 100 ਗ੍ਰਾਮ ਹੈਰੋਇਨ ਪਾਈ ਗਈ। ਇਸ ਸੰਬੰਧੀ ਮੁਕੱਦਮਾ ਨੰਬਰ 144 ਅਧੀਨ ਧਾਰਾ 21(ਬੀ), 61 ਅਤੇ 85 ਐੱਨ.ਡੀ.ਪੀ.ਐੱਸ. ਐਕਟ ਤਹਿਤ ਥਾਣਾ ਬਰੀਵਾਲਾ ਵਿਖੇ ਦਰਜ ਕੀਤਾ ਗਿਆ ਹੈ। ਪੁਲਿਸ ਵਲੋਂ ਦੋਵਾਂ ਦੋਸ਼ੀਆਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ। ਦੋਸ਼ੀਆਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ, ਤਾਂ ਜੋ ਨਸ਼ਾ ਤਸਕਰੀ ਨਾਲ ਜੁੜੇ ਹੋਰ ਵਿਅਕਤੀਆਂ ਅਤੇ ਇਸ ਨੈੱਟਵਰਕ ਸੰਬੰਧੀ ਅਹਿਮ ਜਾਣਕਾਰੀ ਹਾਸਿਲ ਕੀਤੀ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਸੋਨ ਤਗਮਾ ਜਿੱਤਣ ਵਾਲੇ ਗੁਰਮਨਪ੍ਰੀਤ ਸਿੰਘ ਦਾ ਸਾਦਿਕ ਪੁੱਜਣ ’ਤੇ ਕੀਤਾ ਨਿੱਘਾ ਸਵਾਗਤ ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਦੀਆਂ ਸ਼ਾਖ਼ਾਵਾਂ ਨੇ ਤੁਲਸੀ ਵੰਡ ਸਮਾਰੋਹ ਕਰਵਾਇਆ
Ad Position 24