02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਗੱਠਜੋੜ ਦੀਆਂ ਅਫ਼ਵਾਹਾਂ ਤੋਂ ਭਾਜਪਾ ਆਗੂ ਤੇ ਵਰਕਰ ਸੁਚੇਤ ਰਹਿਣ :ਪੰਜਗਰਾਈਂ, ਡਾ. ਸਿਵੀਆਂ

ਬਰਗਾੜੀ, 1 ਸਤੰਬਰ (ਸੁਖਰਾਜ ਸਿੰਘ ਗੋਂਦਾਰਾ)-ਆਉਂਦੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ ਸ਼ੋਸਲ ਮੀਡੀਆ ਰਾਹੀਂ ਫ਼ੌਕੀ ਸ਼ੋਹਰਤ ਦੇ ਚਾਹਵਾਨ ਲੋਕ ਪੰਜਾਬ ’ਚ ਅਕਾਲੀ-ਭਾਜਪਾ ਗੱਠਜੋੜ ਹੋਣ ਦਾ ਪ੍ਰਚਾਰ ਕਰ ਰਹੇ ਹਨ। ਜਿਸ ’ਚ ਕੋਈ ਸੱਚਾਈ ਨਹੀਂ ਇਹ ਸਿਰਫ ਝੂਠੀਆਂ ਅਫਵਾਹਾਂ ਫ਼ੈਲਾਈਆਂ ਜਾ ਰਹੀਆਂ ਹਨ।

Ad Position 21
repet_subhas-goyals [Copy P29]
ਭਾਜਪਾ ਆਗੂ ਜਸਪਾਲ ਸਿੰਘ ਪੰਜਗਰਾਈਂ ਅਤੇ ਡਾ. ਬਲਵਿੰਦਰ ਸਿੰਘ ਸਿਵੀਆਂ। 02-09-2026
ਬਰਗਾੜੀ, 1 ਸਤੰਬਰ (ਸੁਖਰਾਜ ਸਿੰਘ ਗੋਂਦਾਰਾ)-ਆਉਂਦੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ ਸ਼ੋਸਲ ਮੀਡੀਆ ਰਾਹੀਂ ਫ਼ੌਕੀ ਸ਼ੋਹਰਤ ਦੇ ਚਾਹਵਾਨ ਲੋਕ ਪੰਜਾਬ ’ਚ ਅਕਾਲੀ-ਭਾਜਪਾ ਗੱਠਜੋੜ ਹੋਣ ਦਾ ਪ੍ਰਚਾਰ ਕਰ ਰਹੇ ਹਨ। ਜਿਸ ’ਚ ਕੋਈ ਸੱਚਾਈ ਨਹੀਂ ਇਹ ਸਿਰਫ ਝੂਠੀਆਂ ਅਫਵਾਹਾਂ ਫ਼ੈਲਾਈਆਂ ਜਾ ਰਹੀਆਂ ਹਨ। ਜਿਨ੍ਹਾਂ ਤੋਂ ਭਾਜਪਾ ਆਗੂਆਂ ਤੇ ਵਰਕਰਾਂ ਨੂੰ ਸੁਚੇਤ ਰਹਿਣ ਦੀ ਲੋੜ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਦੇ ਐਸ.ਸੀ ਸੈਲ ਪੰਜਾਬ ਦੇ ਵਾਈਸ ਪ੍ਰਧਾਨ ਜਸਪਾਲ ਸਿੰਘ ਪੰਜਗਰਾਈਂ ਅਤੇ ਡਾ. ਬਲਵਿੰਦਰ ਸਿੰਘ ਸਿਵੀਆਂ ਨੇ ਬਰਗਾੜੀ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਪਛੜੇ ਵਰਗ ਦੇ ਲੋਕਾਂ ਦੇ ਜ਼ਿਆਦਾਤਰ ਅਨਪੜ੍ਹ ਹੋਣ ਕਰਕੇ ਅਜਿਹੀਆਂ ਅਫ਼ਵਾਹਾਂ ਦਾ ਜ਼ਿਆਦਾ ਅਸਰ ਹੁੰਦਾ ਹੈ। ਇਸ ਲਈ ਲੋੜ ਪੈਣ ’ਤੇ ਭਾਜਪਾ ਵਲੋਂ ਉਨ੍ਹਾਂ ਨੂੰ ਸੁਚੇਤ ਕਰਨ ਲਈ ਇਸ ਸਬੰਧੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਭਾਜਪਾ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਅਫਵਾਹਾਂ ’ਚ ਬਿਲਕੁਲ ਵਿਸ਼ਵਾਸ ਨਾ ਕਰਨ ਕਿਉਂਕਿ ਜੇਕਰ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਕੋਈ ਅਜਿਹਾ ਫ਼ੈਸਲਾ ਲੈਂਦੀ ਹੈ ਤਾਂ ਇਸ ਦੀ ਜਾਣਕਾਰੀ ਭਾਜਪਾ ਆਗੂਆਂ ਦੁਆਰਾ ਪਾਰਟੀ ਦੇ ਹਰ ਵਰਕਰ ਤੱਕ ਪਹੁੰਚਦੀ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਵਿਧਾਇਕ ਮਾ. ਬਲਦੇਵ ਸਿੰਘ ਨੇ ਕਾਂਗਰਸੀ ਆਗੂਆਂ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਸਵੱਛਤਾ ਅਭਿਆਨ ਤਹਿਤ ਜੈਤੋ ਵਿਖੇ ਕਰਵਾਈ ਸਫ਼ਾਈ ਸ਼ਹਿਰ ਵਾਸੀਆਂ ਨੂੰ ਸਫ਼ਾਈ ਮੁਹਿੰਮ ’ ਚ ਸਹਿਯੋਗ ਦੇਣ ਵਿਧਾਇਕ ਅਮੋਲਕ ਸਿੰਘ...
Ad Position 24