ਸਾਬਕਾ ਵਿਧਾਇਕ ਮਾ. ਬਲਦੇਵ ਸਿੰਘ ਨੇ ਕਾਂਗਰਸੀ ਆਗੂਆਂ ਨਾਲ ਕੀਤੀ ਮੀਟਿੰਗ
ਬਰਗਾੜੀ, 1 ਸਤੰਬਰ (ਸੁਖਰਾਜ ਸਿੰਘ ਗੋਂਦਾਰਾ)-ਜਿਵੇਂ-ਜਿਵੇਂ ਵਿਧਾਨ ਸਭਾ ਚੋਣਾਂ ਦਾ ਸਮਾਂ ਨਜ਼ਦੀਕ ਆ ਰਿਹਾ ਹੈ। ਤਿਉਂ-ਤਿਉਂ ਵਿਧਾਨ ਸਭਾ ਹਲਕਾ ਜੈਤੋ ਤੋਂ ਕਾਂਗਰਸ ਪਾਰਟੀ ਦੇ ਟਿਕਟ ਦੇ ਚਾਹਵਾਨਾਂ ਦੀਆਂ ਚੋਣ ਸਰਗਰਮੀਆਂ ਤੇਜ਼ ਹੋ ਰਹੀਆਂ ਹਨ।
ਬਰਗਾੜੀ, 1 ਸਤੰਬਰ (ਸੁਖਰਾਜ ਸਿੰਘ ਗੋਂਦਾਰਾ)-ਜਿਵੇਂ-ਜਿਵੇਂ ਵਿਧਾਨ ਸਭਾ ਚੋਣਾਂ ਦਾ ਸਮਾਂ ਨਜ਼ਦੀਕ ਆ ਰਿਹਾ ਹੈ। ਤਿਉਂ-ਤਿਉਂ ਵਿਧਾਨ ਸਭਾ ਹਲਕਾ ਜੈਤੋ ਤੋਂ ਕਾਂਗਰਸ ਪਾਰਟੀ ਦੇ ਟਿਕਟ ਦੇ ਚਾਹਵਾਨਾਂ ਦੀਆਂ ਚੋਣ ਸਰਗਰਮੀਆਂ ਤੇਜ਼ ਹੋ ਰਹੀਆਂ ਹਨ। ਇਸ ਲੜੀ ਤਹਿਤ ਸਾਬਕਾ ਵਿਧਾਇਕ ਮਾ. ਬਲਦੇਵ ਸਿੰਘ ਨੇ ਕਾਂਗਰਸੀ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਨਪ੍ਰੀਤ ਸਿੰਘ ਸੇਖੋਂ ਦੇ ਗ੍ਰਹਿ ਪਿੰਡ ਬਹਿਬਲ ਕਲਾਂ ਵਿਖੇ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਬਿਨ੍ਹਾਂ ਕਿਸੇ ਵਿਤਕਰੇਬਾਜ਼ੀ ਦੇ ਮਿਹਨਤ ਕਰਨ ਤਾਂ ਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਸਫ਼ਲ ਬਣਾ ਕਿ ਪੰਜਾਬ ’ਚ ਕਾਂਗਰਸ ਦੀ ਸਰਕਾਰ ਬਣਾਉਣ ਤਾਂ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਚੱਲਦਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬਦਲਾਅ ਦੀ ਸਰਕਾਰ ਦੀ 4 ਸਾਲ ਤੋਂ ਉੱਪਰ ਦੇ ਸਮੇਂ ਦੀ ਕਾਰਗੁਜ਼ਾਰੀ ਦੇਖ ਚੁੱਕੇ ਹਨ। ਪੰਜਾਬ ’ਚ ਕਿਸ ਤਰ੍ਹਾਂ ਦਾ ਬਦਲਾਅ ਆਇਆ ਹੈ ਇਹ ਸਭ ਦੇ ਸਾਹਮਣੇ ਹੈ। ਉਨ੍ਹਾਂ ਕਿਹਾ ਕਿ ਹੱਕ ਮੰਗਦੇ ਆਮ ਲੋਕਾਂ, ਮੁਲਾਜ਼ਮਾਂ, ਬੇਰੁਗਜ਼ਾਰ ਨੌਜਵਾਨਾਂ, ਸਫ਼ਾਈ ਸੇਵਕਾਂ ਖਾਸਕਰ ਔਰਤਾਂ ਤੇ ਜੋ ਜਬਰ ਇਸ ਸਰਕਾਰ ਦੇ ਕਾਰਜਕਾਲ ਦੌਰਾਨ ਹੋਇਆਂ ਅਜਿਹੀ ਉਦਾਹਰਣ ਪੰਜਾਬ ਦੇ ਇਤਿਹਾਸ ’ਚ ਕਿਧਰੇ ਨਹੀਂ ਮਿਲਦੀ। ਇਸ ਲਈ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ। ਇਸ ਮੌਕੇ ਬੇਅੰਤ ਸਿੰਘ ਬੁਰਜ, ਐਡਵੋਕੇਟ ਅਵਤਾਰ ਸਿੰਘ ਸੰਧਵਾਂ, ਡਾ. ਇਕਬਾਲ ਸਿੰਘ ਰਾਮੇਆਣਾ, ਸੁਰਜੀਤ ਸਿੰਘ ਬਾਬਾ ਜੈਤੋ, ਕੇਸ਼ਵ ਬਹਿਬਲ, ਦਰਸ਼ਨ ਸਿੰਘ, ਸਿਕੰਦਰ ਸਿੰਘ ਸੇਖੋਂ, ਭੁਪਿੰਦਰ ਸਿੰਘ ਪੰਚ, ਲਖਵਿੰਦਰ ਸਿੰਘ, ਪਿਰਥੀ ਸਿੰਘ ਪੰਚ ਆਦਿ ਹਾਜ਼ਰ ਸਨ।