ਕਰਮ ਸਿੰਘ ਸੰਧੂ ਅਰਾਈਆਂਵਾਲਾ ਕਲਾਂ, ਮੇਜਰ ਸਿੰਘ ਕਾਊਣੀ, ਗੁਰਜੰਟ ਸਿੰਘ ਘੁੱਦੂਵਾਲਾ ਅਤੇ ਇਕਬਾਲ ਸਿੰਘ ਸਮਾਘ
ਪਰਮਬੰਸ ਸਿੰਘ ਰੋਮਾਣਾ ਨੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕੀਤਾ
ਫ਼ਰੀਦਕੋਟ, 1 ਸਤੰਬਰ (ਜਸਵੰਤ ਸਿੰਘ ਪੁਰਬਾ)-ਵਿਧਾਨ ਸਭਾ ਹਲਕਾ ਫ਼ਰੀਦਕੋਟ ਦੇ ਚਾਰ ਪ੍ਰਮੁੱਖ ਆਗੂਆਂ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਜਨਰਲ ਕੌਂਸਲ ਵਿਚ ਮੈਂਬਰ ਵਜੋਂ ਸ਼ਾਮਿਲ ਕੀਤਾ ਗਿਆ ਹੈ। ਜਿਨ੍ਹਾਂ ਵਿਚ ਕਰਮ ਸਿੰਘ ਸੰਧੂ ਅਰਾਈਆਂਵਾਲਾ ਕਲਾਂ, ਗੁਰਜੰਟ ਸਿੰਘ ਘੁੱਦੂਵਾਲਾ, ਮੇਜਰ ਸਿੰਘ ਕਾਊਣੀ ਅਤੇ ਇਕਬਾਲ ਸਿੰਘ ਸਮਾਘ ਸ਼ਾਮਿਲ ਹਨ।
ਫ਼ਰੀਦਕੋਟ, 1 ਸਤੰਬਰ (ਜਸਵੰਤ ਸਿੰਘ ਪੁਰਬਾ)-ਵਿਧਾਨ ਸਭਾ ਹਲਕਾ ਫ਼ਰੀਦਕੋਟ ਦੇ ਚਾਰ ਪ੍ਰਮੁੱਖ ਆਗੂਆਂ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਜਨਰਲ ਕੌਂਸਲ ਵਿਚ ਮੈਂਬਰ ਵਜੋਂ ਸ਼ਾਮਿਲ ਕੀਤਾ ਗਿਆ ਹੈ। ਜਿਨ੍ਹਾਂ ਵਿਚ ਕਰਮ ਸਿੰਘ ਸੰਧੂ ਅਰਾਈਆਂਵਾਲਾ ਕਲਾਂ, ਗੁਰਜੰਟ ਸਿੰਘ ਘੁੱਦੂਵਾਲਾ, ਮੇਜਰ ਸਿੰਘ ਕਾਊਣੀ ਅਤੇ ਇਕਬਾਲ ਸਿੰਘ ਸਮਾਘ ਸ਼ਾਮਿਲ ਹਨ। ਇਸ ਮੌਕੇ ਫ਼ਰੀਦਕੋਟ ਵਿਧਾਨ ਸਭਾ ਹਲਕੇ ਦੇ ਇੰਚਾਰਜ ਅਤੇ ਸੀਨੀਅਰ ਅਕਾਲੀ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਇਨ੍ਹਾਂ ਨਿਯੁਕਤੀਆਂ ਦਾ ਸਵਾਗਤ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਇਨ੍ਹਾਂ ਆਗੂਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਚਾਰੇ ਆਗੂ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਰ੍ਹਾਂ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਇਹ ਆਗੂ ਉਹ ਪਾਰਟੀ ਦੀ ਮਜ਼ਬੂਤੀ ਲਈ ਗਰਾਊਂਡ ਪੱਧਰ ’ਤੇ ਸਰਗਰਮ ਭੂਮਿਕਾ ਨਿਭਾਉਣ। ਇਨ੍ਹਾਂ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ।