02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਖੰਡ ਤੋਂ ਬਾਅਦ ਪਿਆਜ਼ ਦੇ ਭਾਅ ਅਸਮਾਨੀ ਚੜ੍ਹੇ ਸਬਜ਼ੀਆਂ ਦੀਆਂ ਕੀਮਤਾਂ ’ ਚ ਵੀ 10 ਤੋਂ 20 ਪ੍ਰਤੀਸ਼ਤ ਦਾ ਵਾਧਾ

ਕੋਟਕਪੂਰਾ, 1 ਸਤੰਬਰ (ਹਰਪ੍ਰੀਤ ਸਿੰਘ)-ਖੰਡ ਦੀਆਂ ਕੀਮਤਾਂ ’ਚ ਤੇਜ਼ੀ ਨਾਲ ਵਾਧੇ ਤੋਂ ਬਾਅਦ ਪਿਆਜ਼ ਦੀਆਂ ਵਧਦੀਆਂ ਕੀਮਤਾਂ ਨੇ ਹੁਣ ਆਮ ਲੋਕਾਂ ਦੇ ਰਸੋਈ ਦੇ ਬਜਟ ਨੂੰ ਵਿਗਾੜ ਦਿੱਤਾ ਹੈ। ਰੋਜ਼ਾਨਾ ਵਰਤੋਂ ਵਿਚ ਆਉਣ ਵਾਲਾ ਪਿਆਜ਼ ਪਿਛਲੇ ਕੁਝ ਦਿਨਾਂ ਵਿਚ ਲਗਪਗ ਮਹਿੰਗਾ ਹੋ ਗਿਆ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਕੋਟਕਪੂਰਾ, 1 ਸਤੰਬਰ (ਹਰਪ੍ਰੀਤ ਸਿੰਘ)-ਖੰਡ ਦੀਆਂ ਕੀਮਤਾਂ ’ਚ ਤੇਜ਼ੀ ਨਾਲ ਵਾਧੇ ਤੋਂ ਬਾਅਦ ਪਿਆਜ਼ ਦੀਆਂ ਵਧਦੀਆਂ ਕੀਮਤਾਂ ਨੇ ਹੁਣ ਆਮ ਲੋਕਾਂ ਦੇ ਰਸੋਈ ਦੇ ਬਜਟ ਨੂੰ ਵਿਗਾੜ ਦਿੱਤਾ ਹੈ। ਰੋਜ਼ਾਨਾ ਵਰਤੋਂ ਵਿਚ ਆਉਣ ਵਾਲਾ ਪਿਆਜ਼ ਪਿਛਲੇ ਕੁਝ ਦਿਨਾਂ ਵਿਚ ਲਗਪਗ ਮਹਿੰਗਾ ਹੋ ਗਿਆ ਹੈ। ਸੱਤ ਦਿਨ ਪਹਿਲਾਂ ਪਿਆਜ਼ 30 ਰੁਪਏ ਪ੍ਰਤੀ ਕਿਲੋਗ੍ਰਾਮ ਵਿਕ ਰਿਹਾ ਸੀ, ਜੋ ਹੁਣ ਲਗਪਗ 60 ਰੁਪਏ ਪ੍ਰਤੀ ਕਿਲੋਗ੍ਰਾਮ ਤੱਕ ਪਹੁੰਚ ਗਿਆ ਹੈ। ਇਸ ਅਚਾਨਕ ਕੀਮਤਾਂ ਵਿਚ ਵਾਧੇ ਨੇ ਘਰੇਲੂ ਔਰਤਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ। ਪਿਆਜ਼ ਦੇ ਨਾਲ-ਨਾਲ, ਹੋਰ ਸਬਜ਼ੀਆਂ ਦੀਆਂ ਕੀਮਤਾਂ ਵਿਚ ਵੀ 10 ਤੋਂ 20 ਪ੍ਰਤੀਸ਼ਤ ਦਾ ਵਾਧਾ ਹੋਣ ਦੀ ਖ਼ਬਰ ਹੈ। ਸਮਾਜ ਸੇਵੀ ਬਲਵਿੰਦਰ ਸਿੰਘ, ਕੁਲਦੀਪ ਸਿੰਘ ਦਾ ਕਹਿਣਾ ਹੈ ਕਿ ਘਰੇਲੂ ਖਰਚੇ ਪਹਿਲਾਂ ਹੀ ਲਗਾਤਾਰ ਵੱਧ ਰਹੇ ਹਨ, ਅਜਿਹੀ ਸਥਿਤੀ ਵਿਚ ਵਧਦੀਆਂ ਭੋਜਨ ਦੀਆਂ ਕੀਮਤਾਂ ਮਹੀਨਾਵਾਰ ਬਜਟ ਦਾ ਪ੍ਰਬੰਧ ਕਰਨਾ ਮੁਸ਼ਕਿਲ ਲੱਗ ਰਿਹਾ ਹੈ। ਖੰਡ ਤੋਂ ਬਾਅਦ ਪਿਆਜ਼ ਨੇ ਮੁਸੀਬਤਾਂ ’ਚ ਵਾਧਾ ਕੀਤਾ ਹੈ। ਰਜਿੰਦਰ ਸਿੰਘ, ਵਰਿੰਦਰ ਕੁਮਾਰ ਨੇ ਕਿਹਾ ਕਿ ਰੋਜ਼ਾਨਾ ਜ਼ਰੂਰੀ ਚੀਜ਼ਾਂ ਦੀਆਂ ਵਧਦੀਆਂ ਕੀਮਤਾਂ ਦਾ ਸਿੱਧਾ ਅਸਰ ਮਹੀਨਾਵਾਰ ਘਰੇਲੂ ਖਰਚਿਆਂ ’ਤੇ ਪੈ ਰਿਹਾ ਹੈ। ਸਬਜ਼ੀ ਵਿਕਰੇਤਾ ਸ਼ਾਮ ਲਾਲ, ਦਰਸ਼ਨ ਸਿੰਘ ਦੇ ਅਨੁਸਾਰ ਕੀਮਤਾਂ ਵਿਚ ਵਾਧੇ ਤੋਂ ਬਾਅਦ ਗਾਹਕਾਂ ਨੇ ਆਪਣੀਆਂ ਸਬਜ਼ੀਆਂ ਦੀ ਖ਼ਰੀਦ ਘਟਾ ਦਿੱਤੀ ਹੈ। ਦੁਕਾਨਦਾਰਾਂ ਦਾ ਕਹਿਣਾ ਹੈ ਕਿ ਮਹਿੰਗਾਈ ਨੇ ਗਾਹਕਾਂ ਦੀ ਗਿਣਤੀ ਅਤੇ ਵਿਕਰੀ ਦੋਵਾਂ ਨੂੰ ਪ੍ਰਭਾਵਿਤ ਕੀਤਾ ਹੈ। ਬਾਜ਼ਾਰ ਵਿਚ ਖ਼ਰੀਦਦਾਰੀ ਕਰਨ ਆਏ ਸੰਜੇ ਕੁਮਾਰ ਤੇ ਗੁਰਮੁੱਖ ਸਿੰਘ ਨੇ ਕਿਹਾ ਕਿ ਪਿਆਜ਼ ਸਮੇਤ ਸਬਜ਼ੀਆਂ ਦੀਆਂ ਵਧਦੀਆਂ ਕੀਮਤਾਂ ਨੇ ਘਰੇਲੂ ਵਿੱਤ ਨੂੰ ਵਿਗਾੜ ਦਿੱਤਾ ਹੈ। ਹੁਣ ਸਬਜ਼ੀਆਂ ਖ਼ਰੀਦ ਦੇ ਸਮੇਂ ਉਨ੍ਹਾਂ ਨੂੰ ਸੁਆਦ ਅਤੇ ਪਸੰਦ ਨਾਲੋਂ ਕੀਮਤ ਨੂੰ ਤਰਜੀਹ ਦੇਣੀ ਪੈਂਦੀ ਹੈ। ਸ਼ਹਿਰ ਨਿਵਾਸੀ ਕੁਲਵੀਰ ਸਿੰਘ, ਸੁਖਮਨ ਸਿੰਘ ਨੇ ਕਿਹਾ ਕਿ ਪਿਆਜ਼ ਨੇ ਲੋਕਾਂ ਦੀਆਂ ਅੱਖਾਂ ’ਚ ਹੰਝੂ ਲਿਆ ਦਿੱਤੇ ਹਨ। ਇਸ ਸਬੰਧੀ ਸਬਜ਼ੀ ਮੰਡੀ ਯੂਨੀਅਨ ਦੇ ਪ੍ਰਧਾਨ ਰਾਜ ਕੁਮਾਰ ਨੇ ਕਿਹਾ ਕਿ ਵਧ ਰਹੀਆਂ ਕੀਮਤਾਂ ਸਿੱਧੇ ਤੌਰ ’ਤੇ ਰਸੋਈ ਦੇ ਬਜਟ ’ਤੇ ਪ੍ਰਭਾਵ ਪਾਉਂਦੀਆਂ ਹਨ। ਲੋਕਾਂ ਨੇ ਮੰਗ ਕੀਤੀ ਹੈ ਕਿ ਸਰਕਾਰ ਅਤੇ ਪ੍ਰਸ਼ਾਸਨ ਪਿਆਜ਼ ਅਤੇ ਹੋਰ ਜ਼ਰੂਰੀ ਸਬਜ਼ੀਆਂ ਦੀਆਂ ਵਧਦੀਆਂ ਕੀਮਤਾਂ ’ਤੇ ਨਜ਼ਰ ਰੱਖੇ ਅਤੇ ਉਨ੍ਹਾਂ ਕੰਟਰੋਲ ਕਰਨ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ।
Ad Position 22
No active advertisement
ਪਿਛਲੀ ਖ਼ਬਰ ਰਿਸ਼ੀ ਮਾਡਲ ਸਕੂਲ ਦੇ ਵਿਦਿਆਰਥੀਆਂ ਦੀ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਸ਼ਾਨਦਾਰ ਜਿੱਤ ਅਗਲੀ ਖ਼ਬਰ ਜੇਲ੍ਹ ਅੰਦਰ ਵਿਗੜੀ ਕਿਸਾਨਾਂ ਦੀ ਸਿਹਤ ਨੂੰ ਲੈ ਕੇ ਡੱਲੇਵਾਲ ਜ਼ਿਲ੍ਹਾ ਪ੍ਰਸ਼ਾਸਨ ’ਤੇ ਵਰ੍ਹੇ ਕਿਸਾਨਾਂ ਵਲੋਂ ਰੋਡ ਜਾਮ ਕਰ...
Ad Position 24