02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਭਾਕਿਯੂ ਏਕਤਾ (ਉਗਰਾਹਾਂ) ਵਲੋਂ ਡੀ. ਸੀ. ਦਫ਼ਤਰ ਅੱਗੇ ਪੱਕਾ ਮੋਰਚਾ ਤੀਜੇ ਦਿਨ ਵੀ ਜਾਰੀ ਰਿਹਾ

ਸ੍ਰੀ ਮੁਕਤਸਰ ਸਾਹਿਬ, 1 ਸਤੰਬਰ (ਹਰਮਹਿੰਦਰ ਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਸੂਬਾ ਕਮੇਟੀ ਦੇ ਸੱਦੇ ’ਤੇ ਕਰ ਮੁਕਤ ਡੇਅਰੀ ਫਾਰਮਿੰਗ ਸਮਝੌਤਾ ਵਾਰਤਾ ਲੈਂਡ ਪੂਲਿੰਗ, ਨਿੱਜੀ ਕਰਨ ਦੀਆਂ ਨੀਤੀਆਂ ਵਿਰੁੱਧ ਕਿਸਾਨਾਂ-ਮਜ਼ਦੂਰਾਂ ਪੱਖੀ ਖੇਤੀ ਨੀਤੀ ਬਣਾਉਣ ਕਰਜ਼ਾ ਮੁਕਤੀ ਆਦਿ ਮੰਗਾਂ ਲਾਗੂ ਕਰਵਾਉਣ ਲਈ 30 ਅਗਸਤ ਤੋਂ ਜ਼ਿਲ੍ਹਾ ਹੈੱਡ ਕੁਆਰਟਰ ਸ੍ਰੀ ਮੁਕਤਸਰ ਸਾਹਿਬ ਵਿਖੇ ਅਣਮਿੱਥੇ ਸਮੇਂ ਲਈ ਦਿਨ-ਰਾਤ ਪੱਕਾ ਮੋਰਚਾ ਤੀਜੇ ਦਿਨ ਵੀ ਜਾਰੀ ਰਿਹਾ। ਉਨ੍ਹਾਂ ਮੋਰਚੇ ’ਚ ਸ਼ਮੂਲੀਅਤ ਵਧਾਉਣ ਲਈ ਦੱਸਿਆ ਕਿ 2 ਸਤੰਬਰ ਨੂੰ ਲੋਕ ਪੱਖੀ ਸੰਗੀਤ ਮੰਡਲੀ ਜਗਸੀਰ ਜੀਦਾ ਵਿਸ਼ੇਸ਼ ਤੌਰ ’ਤੇ ਪਹੁੰਚਣਗੇ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਸ੍ਰੀ ਮੁਕਤਸਰ ਸਾਹਿਬ, 1 ਸਤੰਬਰ (ਹਰਮਹਿੰਦਰ ਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਸੂਬਾ ਕਮੇਟੀ ਦੇ ਸੱਦੇ ’ਤੇ ਕਰ ਮੁਕਤ ਡੇਅਰੀ ਫਾਰਮਿੰਗ ਸਮਝੌਤਾ ਵਾਰਤਾ ਲੈਂਡ ਪੂਲਿੰਗ, ਨਿੱਜੀ ਕਰਨ ਦੀਆਂ ਨੀਤੀਆਂ ਵਿਰੁੱਧ ਕਿਸਾਨਾਂ-ਮਜ਼ਦੂਰਾਂ ਪੱਖੀ ਖੇਤੀ ਨੀਤੀ ਬਣਾਉਣ ਕਰਜ਼ਾ ਮੁਕਤੀ ਆਦਿ ਮੰਗਾਂ ਲਾਗੂ ਕਰਵਾਉਣ ਲਈ 30 ਅਗਸਤ ਤੋਂ ਜ਼ਿਲ੍ਹਾ ਹੈੱਡ ਕੁਆਰਟਰ ਸ੍ਰੀ ਮੁਕਤਸਰ ਸਾਹਿਬ ਵਿਖੇ ਅਣਮਿੱਥੇ ਸਮੇਂ ਲਈ ਦਿਨ-ਰਾਤ ਪੱਕਾ ਮੋਰਚਾ ਤੀਜੇ ਦਿਨ ਵੀ ਜਾਰੀ ਰਿਹਾ। ਉਨ੍ਹਾਂ ਮੋਰਚੇ ’ਚ ਸ਼ਮੂਲੀਅਤ ਵਧਾਉਣ ਲਈ ਦੱਸਿਆ ਕਿ 2 ਸਤੰਬਰ ਨੂੰ ਲੋਕ ਪੱਖੀ ਸੰਗੀਤ ਮੰਡਲੀ ਜਗਸੀਰ ਜੀਦਾ ਵਿਸ਼ੇਸ਼ ਤੌਰ ’ਤੇ ਪਹੁੰਚਣਗੇ। ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ, ਸੀਨੀਅਰ ਮੀਤ ਪ੍ਰਧਾਨ ਗੁਰਪਾਸ ਸਿੰਘ ਸਿੰਘੇਵਾਲਾ, ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ, ਸ੍ਰੀ ਮੁਕਤਸਰ ਸਾਹਿਬ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਹਰਫੂਲ ਸਿੰਘ ਭਾਗਸਰ, ਸਕੱਤਰ ਸੁਖਰਾਜ ਸਿੰਘ ਰਹੂੜਿਆਂਵਾਲੀ, ਲੰਬੀ ਬਲਾਕ ਦੇ ਵਿੱਤ ਸਕੱਤਰ ਮਨੋਹਰ ਸਿੰਘ ਸਿੱਖਵਾਲਾ, ਸਕੱਤਰ ਮਲਕੀਤ ਸਿੰਘ ਗੱਗੜ ਨੇ ਪੰਜਾਬ ਤੇ ਕੇਂਦਰ ਸਰਕਾਰ ’ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਜ਼ਮੀਨਾਂ ਖੋਹਣ ਵਾਲੀ ਲੁਟੇਰੀ ਲੈਂਡ ਪੂਲਿੰਗ ਨੀਤੀ ਦੁਬਾਰਾ ਲਿਆਂਦੀ ਜਾ ਰਹੀ ਹੈ, ਉੱਥੇ ਕੇਂਦਰ ਸਰਕਾਰ ਵਲੋਂ ਅਮਰੀਕਾ ਕਰ ਮੁਕਤ ਡੇਅਰੀ ਫਾਰਮਿੰਗ ਸਮਝੌਤਾ ਵਾਰਤਾ ਨੂੰ ਅੱਗੇ ਵਧਾਇਆ ਜਾ ਰਿਹਾ ਹੈ, ਜਿਸ ਨਾਲ ਦੇਸ਼ ਦੇ ਕਰੋੜਾਂ ਲੋਕਾਂ ’ਤੇ ਭਾਰੀ ਬੋਝ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਇਸ਼ਾਰੇ ’ਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਕਿਸਾਨਾਂ ਦੇ ਖੇਤਾਂ ਵਿਚ ਕੰਪਨੀਆਂ ਰਾਹੀਂ ਮੈਪ ਪੈਮਾਇਸ਼ ਲਈ ਡਰੋਨ ਚਲਾਏ ਜਾ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਹਰ ਤਰ੍ਹਾਂ ਦੇ ਕਾਲੇ ਕਾਨੂੰਨਾਂ ਤੇ ਅੰਦੋਲਨਕਾਰੀ ਪਰਾਲੀ ਸਾੜਨ ਵਾਲੇ ਕਿਸਾਨਾਂ-ਮਜ਼ਦੂਰਾਂ ’ਤੇ ਦਰਜ ਪੁਲਿਸ ਕੇਸ, ਨਿੱਜੀਕਰਨ ਦੀਆਂ ਨੀਤੀਆਂ ਨੂੰ ਰੱਦ ਕੀਤਾ ਜਾਵੇ, ਅੰਦੋਲਨਕਾਰੀ ਕਿਸਾਨਾਂ-ਮਜ਼ਦੂਰਾਂ ’ਤੇ ਦਰਜ ਪੁਲਿਸ ਕੇਸ ਰੱਦ ਕੀਤੇ ਜਾਣ, ਜ਼ਮੀਨਾਂ ’ਤੇ ਡਰੋਨ ਚਲਾਉਣ ਦੀ ਨੀਤੀ ਰੱਦ ਕੀਤੀ ਜਾਵੇ, ਫ਼ਸਲਾਂ ਦੇ ਭਾਅ ਡਾ. ਸਵਾਮੀਨਾਥਨ ਦੀ ਰਿਪੋਰਟ ਅਨੁਸਾਰ ਦਿੱਤੇ ਜਾਣ, ਗੜੇ੍ਹਮਾਰੀ ਤੇ ਮੀਹਾਂ ਖ਼ਰਾਬ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਦਿੱਤਾ ਜਾਵੇ। ਇਸ ਮੌਕੇ ਗਿੱਦੜਬਾਹਾ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਅਜੈਬ ਸਿੰਘ ਮੱਲਣ, ਹਰਪਾਲ ਸਿੰਘ ਚੀਮਾ ਧੂਲਕੋਟ, ਲੰਬੀ ਬਲਾਕ ਦੇ ਗੁਰਤੇਜ ਸਿੰਘ ਖੁੱਡੀਆਂ, ਗੁਰਸੇਵਕ ਸਿੰਘ ਲੰਬੀ, ਮਾ. ਕੁਲਵੀਰ ਸਿੰਘ ਭਾਗਸਰ, ਜਸਵੀਰ ਸਿੰਘ, ਮਾ. ਗੁਰਚਰਨ ਸਿੰਘ ਗੰਧੜ, ਪਿੰਡਾਂ ਦੇ ਪ੍ਰਧਾਨ, ਸਕੱਤਰ, ਸਰਗਰਮ ਵਰਕਰ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਤਰਸੇਮ ਸਿੰਘ ਕਾਕਾ ਸਿੰਘ ਖੁੰਡੇ ਹਲਾਲ, ਜਸਵਿੰਦਰ ਸਿੰਘ ਸੰਗੂਧੌਣ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਨੇ ਪੀ.ਓ. ਭਗੌੜਾ ਮੁਲਜ਼ਮ ਕੀਤਾ ਕਾਬੂ ਅਗਲੀ ਖ਼ਬਰ ਰਿਸ਼ੀ ਮਾਡਲ ਸਕੂਲ ਦੇ ਵਿਦਿਆਰਥੀਆਂ ਦੀ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਸ਼ਾਨਦਾਰ ਜਿੱਤ
Ad Position 24