ਪੁਲਿਸ ਨੇ ਪੀ.ਓ. ਭਗੌੜਾ ਮੁਲਜ਼ਮ ਕੀਤਾ ਕਾਬੂ
ਸ੍ਰੀ ਮੁਕਤਸਰ ਸਾਹਿਬ, 1 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਰੱਖਣ ਦੇ ਨਾਲ-ਨਾਲ ਵੱਖ-ਵੱਖ ਮਾਮਲਿਆਂ ਵਿਚ ਮਾਣਯੋਗ ਅਦਾਲਤ ਵਲੋਂ ਭਗੌੜੇ (ਪੀ. ਓ.)
ਸ੍ਰੀ ਮੁਕਤਸਰ ਸਾਹਿਬ, 1 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਰੱਖਣ ਦੇ ਨਾਲ-ਨਾਲ ਵੱਖ-ਵੱਖ ਮਾਮਲਿਆਂ ਵਿਚ ਮਾਣਯੋਗ ਅਦਾਲਤ ਵਲੋਂ ਭਗੌੜੇ (ਪੀ.ਓ.) ਐਲਾਨੇ ਗਏ ਮੁਲਜ਼ਮਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਦੇ ਪੀ.ਓ. ਸਟਾਫ਼ ਵਲੋਂ ਇਕ ਪੀ.ਓ. ਭਗੌੜੇ ਮੁਲਜ਼ਮ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਗਈ ਹੈ। ਕਾਬੂ ਕੀਤੇ ਗਏ ਮੁਲਜ਼ਮ ਦੀ ਪਹਿਚਾਣ ਜਗਤਾਰ ਸਿੰਘ (ਸ੍ਰੀ ਮੁਕਤਸਰ ਸਾਹਿਬ) ਵਜੋਂ ਹੋਈ ਹੈ। ਮੁਲਜ਼ਮ ਖ਼ਿਲਾਫ਼ ਐੱਫ਼.ਆਈ.ਆਰ. ਨੰਬਰ 68 ਮਿਤੀ 15 ਅਪ੍ਰੈਲ 2021 ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਵਿਖੇ ਐਕਸਾਈਜ ਐਕਟ ਤਹਿਤ ਮਾਮਲਾ ਦਰਜ ਹੈ। ਉਕਤ ਮੁਲਜ਼ਮ ਨੂੰ ਮਾਣਯੋਗ ਅਦਾਲਤ ਵਲੋਂ 26 ਮਾਰਚ 2025 ਨੂੰ ਪੀ.ਓ. ਭਗੌੜਾ) ਘੋਸ਼ਿਤ ਕੀਤਾ ਗਿਆ ਸੀ। ਮੁਲਜ਼ਮ ਨੂੰ ਪੀ.ਓ. ਸਟਾਫ਼ ਸ੍ਰੀ ਮੁਕਤਸਰ ਸਾਹਿਬ ਵਲੋਂ ਕਾਬੂ ਕੀਤਾ ਗਿਆ, ਜਿਸ ਨੂੰ ਮਾਣਯੋਗ ਅਦਾਲਤ ਪੇਸ਼ ਕਰਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਭਗੌੜੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਰਹੇਗੀ।