ਸ਼੍ਰੋਮਣੀ ਅਕਾਲੀ ਦਲ ਵਲੋਂ ਜਥੇਬੰਦਕ ਢਾਂਚੇ ’ਚ ਵਿਸਥਾਰ- ਪੰਜ ਅਕਾਲੀ ਆਗੂ ਜਨਰਲ ਕੌਂਸਲ ਮੈਂਬਰ ਬਣਾਏ
ਸ੍ਰੀ ਮੁਕਤਸਰ ਸਾਹਿਬ, 1 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿਚ ਵਿਸਥਾਰ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਸ੍ਰੀ ਮੁਕਤਸਰ ਸਾਹਿਬ ਨਾਲ ਸੰਬੰਧਿਤ ਪੰਜ ਅਕਾਲੀ ਆਗੂਆਂ ਨੂੰ ਜਨਰਲ ਕੌਂਸਲ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਦੱਸਿਆ ਕਿ ਗੁਰਦੀਪ ਸਿੰਘ ਮੜ੍ਹਮੱਲੂ ਸਾਬਕਾ ਚੇਅਰਮੈਨ ਸਹਿਕਾਰੀ ਬੈਂਕ, ਜਗਤਾਰ ਸਿੰਘ ਪੱਪੀ ਬਰਾੜ ਥਾਂਦੇਵਾਲਾ, ਹਰਪਾਲ ਸਿੰਘ ਬੇਦੀ ਸਾਬਕਾ ਪ੍ਰਧਾਨ ਨਗਰ ਕੌਂਸਲ, ਜਗਵੰਤ ਸਿੰਘ ਲੰਬੀਢਾਬ ਅਤੇ ਸ਼ਮਿੰਦਰ ਸਿੰਘ ਬਰਾੜ ਅਕਾਲਗੜ੍ਹ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਜਨਰਲ ਕੌਂਸਲ ਮੈਂਬਰ ਬਣਾਇਆ ਗਿਆ ਹੈ।
ਸ੍ਰੀ ਮੁਕਤਸਰ ਸਾਹਿਬ, 1 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿਚ ਵਿਸਥਾਰ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਸ੍ਰੀ ਮੁਕਤਸਰ ਸਾਹਿਬ ਨਾਲ ਸੰਬੰਧਿਤ ਪੰਜ ਅਕਾਲੀ ਆਗੂਆਂ ਨੂੰ ਜਨਰਲ ਕੌਂਸਲ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਦੱਸਿਆ ਕਿ ਗੁਰਦੀਪ ਸਿੰਘ ਮੜ੍ਹਮੱਲੂ ਸਾਬਕਾ ਚੇਅਰਮੈਨ ਸਹਿਕਾਰੀ ਬੈਂਕ, ਜਗਤਾਰ ਸਿੰਘ ਪੱਪੀ ਬਰਾੜ ਥਾਂਦੇਵਾਲਾ, ਹਰਪਾਲ ਸਿੰਘ ਬੇਦੀ ਸਾਬਕਾ ਪ੍ਰਧਾਨ ਨਗਰ ਕੌਂਸਲ, ਜਗਵੰਤ ਸਿੰਘ ਲੰਬੀਢਾਬ ਅਤੇ ਸ਼ਮਿੰਦਰ ਸਿੰਘ ਬਰਾੜ ਅਕਾਲਗੜ੍ਹ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਜਨਰਲ ਕੌਂਸਲ ਮੈਂਬਰ ਬਣਾਇਆ ਗਿਆ ਹੈ। ਉਨ੍ਹਾਂ ਨਵੇਂ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਆਗੂ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਲਈ ਆਪਣਾ ਅਹਿਮ ਯੋਗਦਾਨ ਪਾਉਣਗੇ। ਇਸ ਦੌਰਾਨ ਹੀ ਨਵੇਂ ਨਿਯੁਕਤ ਕੀਤੇ ਅਹੁਦੇਦਾਰਾਂ ਨੇ ਕਿਹਾ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜ਼ਿਲ੍ਹਾ ਪ੍ਰਧਾਨ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਅਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ।