03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਖੇਡਾਂ ਵਤਨ ਪੰਜਾਬ ਦੀਆਂ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚਿਆ ਮਸ਼ਾਲ ਮਾਰਚ

ਸ੍ਰੀ ਮੁਕਤਸਰ ਸਾਹਿਬ, 2 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਮਸ਼ਾਲ ਮਾਰਚ ਅੱਜ ਜ਼ਿਲ੍ਹਾ ਫ਼ਾਜ਼ਿਲਕਾ ਤੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚਿਆ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਤੇ ਖੇਡ ਵਿਭਾਗ ਵਲੋਂ ਮਸ਼ਾਲ ਮਾਰਚ ਦਾ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਸ੍ਰੀ ਮੁਕਤਸਰ ਸਾਹਿਬ, 2 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਮਸ਼ਾਲ ਮਾਰਚ ਅੱਜ ਜ਼ਿਲ੍ਹਾ ਫ਼ਾਜ਼ਿਲਕਾ ਤੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚਿਆ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਤੇ ਖੇਡ ਵਿਭਾਗ ਵਲੋਂ ਮਸ਼ਾਲ ਮਾਰਚ ਦਾ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ। ਇਸ ਤੋਂ ਬਾਅਦ ਰੇਲਵੇ ਸਟੇਸ਼ਨ ਤੋਂ ਰੈੱਡ ਕਰਾਸ ਭਵਨ ਤੱਕ ਪੈਦਲ ਮਾਰਚ ਕੱਢਿਆ ਗਿਆ। ਇਸ ਮੌਕੇ ਐੱਸ. ਡੀ. ਐੱਮ. ਗੁਰਕਿਰਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਨੌਜਵਾਨਾਂ ਨੂੰ ਖੇਡ ਖੇਤਰ ਵਿਚ ਆਪਣੇ ਹੁਨਰ ਨੂੰ ਹੋਰ ਨਿਖਾਰਨ ਦਾ ਮੌਕਾ ਪ੍ਰਦਾਨ ਕਰ ਰਹੀਆਂ ਹਨ । ਉਨ੍ਹਾਂ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਪੰਜਾਬ ਸਰਕਾਰ ਦਾ ਵਧੀਆ ਉਪਰਾਲਾ ਅਤੇ ਐਨੇ ਵੱਡੇ ਪੱਧਰ ’ਤੇ ਇਸ ਖੇਡ ਮੇਲੇ ਨੂੰ ਕਰਵਾਉਣ ਦਾ ਉਦੇਸ਼ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲੈ ਕੇ ਜਾਣਾ ਹੈ ਤਾਂ ਜੋ ਉਨ੍ਹਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਦੂਰ ਕੀਤਾ ਜਾ ਸਕੇ। ਇਹ ਖੇਡਾਂ ਨੌਜਵਾਨਾਂ ਨੂੰ ਖੇਡ ਖੇਤਰ ਵਿਚ ਆਪਣੇ ਹੁਨਰ ਨੂੰ ਹੋਰ ਨਿਖਾਰਨ ਦਾ ਮੌਕਾ ਪ੍ਰਦਾਨ ਕਰਨਗੀਆਂ। ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨ ਲੜਕੇ/ਲੜਕੀਆਂ ਨੂੰ ਸੱਦਾ ਦਿੱਤਾ ਕਿ ਉਹ ਇਨ੍ਹਾਂ ਖੇਡਾਂ ਵਿਚ ਵਧ-ਚੜ੍ਹ ਕੇ ਭਾਗ ਲੈਣ। ਜ਼ਿਲ੍ਹਾ ਖੇਡ ਅਫ਼ਸਰ ਅਨਿੰਦਰਵੀਰ ਕੌਰ ਬਰਾੜ ਨੇ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਜ਼ਿਲ੍ਹੇ ਵਿਚ ਬਲਾਕ ਪੱਧਰੀ ਖੇਡ ਮੁਕਾਬਲੇ 7 ਤੋਂ 16 ਸਤੰਬਰ ਅਤੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ 21 ਤੋਂ 27 ਸਤੰਬਰ ਤੱਕ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਖੇਡਾਂ ਵਿਚ ਭਾਗ ਲੈਣ ਲਈ ਰਜਿਸਟ੍ਰੇਸ਼ਨ ਆਨਲਾਈਨ ’ਤੇ ਕੀਤੀ ਜਾ ਸਕਦੀ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਖਿਡਾਰੀ, ਸਕੂਲਾਂ ਦੇ ਬੱਚੇ ਅਤੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਜ਼ਬਰੀ ਮੁਲਾਜ਼ਮਾਂ ਦਾ ਮੂੰਹ ਬੰਦ ਕਰਨ ਲੱਗੀ : ਮਨਤਾਰ ਸਿੰਘ ਬਰਾੜ ਅਗਲੀ ਖ਼ਬਰ ਪਹਿਲਵਾਨ ਸਾਗਰ ਨੇ ਵਰਲਡ ਚੈਂਪੀਅਨਸ਼ਿਪ ’ਚ ਆਪਣੀ ਜਗ੍ਹਾ ਪੱਕੀ ਕੀਤੀ
Ad Position 24