03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਤਾਜ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ’ਚ ਮੋਹਰੀ

ਸਾਦਿਕ, 2 ਸਤੰਬਰ (ਆਰ. ਐਸ.

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਸਾਦਿਕ, 2 ਸਤੰਬਰ (ਆਰ.ਐਸ.ਧੁੰਨਾ)-ਤਾਜ ਪਬਲਿਕ ਸਕੂਲ ਜੰਡ ਸਾਹਿਬ ਦੇ ਵਿਦਿਆਰਥੀ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਬਹੁਤ ਵਧੀਆ ਸਥਾਨ ਪ੍ਰਾਪਤ ਕਰ ਰਹੇ ਹਨ। ਸਕੂਲ ਦੀਆਂ ਅੰਡਰ-14 ਲੜਕੀਆਂ ਨੇ ਜ਼ਿਲ੍ਹਾ ਪੱਧਰੀ ਫੁੱਟਬਾਲ ਮੁਕਾਬਲਿਆਂ ਵਿਚ ਦੂਸਰਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੋਸ਼ਨ ਕੀਤਾ ਹੈ। ਜੇਤੂ ਵਿਦਿਆਰਥਣਾਂ ਨੂੰ ਸਕੂਲ ਪੁੱਜਣ ’ਤੇ ਸਕੂਲ ਮੈਨੇਜਮੈਂਟ ਅਤੇ ਸਟਾਫ਼ ਵਲੋਂ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਡਾ. ਰਜਿੰਦਰ ਕਸ਼ਯਪ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸਫ਼ਲਤਾ ’ਤੇ ਮੁਬਾਰਕਬਾਦ ਦਿੱਤੀ ਅਤੇ ਭਵਿੱਖ ਵਿਚ ਹੋਰ ਮਿਹਨਤ ਕਰਕੇ ਆਪਣਾ, ਮਾਪਿਆਂ ਅਤੇ ਸਕੂਲ ਦਾ ਨਾਂਅ ਰੋਸ਼ਨ ਕਰਨ ਲਈ ਪ੍ਰੇਰਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਹਰਪ੍ਰੀਤ ਸਿੰਘ ਸੰਧੂ, ਜਗਮੀਤ ਸਿੰਘ ਸੰਧੂ, ਚੇਅਰਪਰਸਨ ਰਮਨਦੀਪ ਕੌਰ, ਸ਼ਮਨਦੀਪ ਕੌਰ, ਫੁੱਟਬਾਲ ਕੌਚ ਰਕੇਸ਼ ਸ਼ਰਮਾ, ਕਰਨਵੀਰ ਸਿੰਘ, ਕ੍ਰਿਕੇਟ ਕੌਚ ਪ੍ਰਦੀਪ ਟੰਡਨ. ਸ਼ਤਰੰਜ ਕੋਚ ਜੈ ਅਬਿਨਾਸ਼ ਸਿੰਘ, ਹਾਕੀ ਕੋਚ ਰਵਿੰਦਰ ਸਿੰਘ ਆਦਿ ਤੋਂ ਇਲਾਵਾ ਸਕੂਲ ਸਟਾਫ਼ ਵੀ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਰੀਵਿਊ ਮੀਟਿੰਗ ਹੋਈ ਭਾਕਿਯੂ ਸਿੱਧੂਪੁਰ ਦੇ ਆਗੂਆਂ ਨੇ ਧਰਨੇ ’ਚ ਕੀਤੀ ਭਰਵੀਂ ਸ਼ਮ... ਅਗਲੀ ਖ਼ਬਰ 70ਵੀਂਆਂ ਜ਼ਿਲ੍ਹਾ ਖੇਡਾਂ ’ਚ ਦਸਮੇਸ਼ ਮਾਡਰਨ ਸਕੂਲ ਦੀਆਂ ਸ਼ਾਨਦਾਰ ਪ੍ਰਾਪਤੀਆਂ
Ad Position 24