03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

06.80 ਗਰਾਮ ਹੈਰੋਇਨ ਸਮੇਤ ਇਕ ਨੌਜਵਾਨ ਕਾਬੂ

ਕੋਟਕਪੂਰਾ, 2 ਸਤੰਬਰ (ਮੋਹਰ ਸਿੰਘ ਗਿੱਲ)-ਸਬ ਇੰਸਪੈਕਟਰ ਸੁਖਵਿੰਦਰ ਸਿੰਘ ਮੁੱਖ ਅਫ਼ਸਰ ਥਾਣਾ ਸਿਟੀ ਕੋਟਕਪੂਰਾ ਸਮੇਤ ਪੁਲਿਸ ਪਾਰਟੀ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਨੇੜੇ ਟਾਵਰ ਦੇਵੀ ਵਾਲਾ ਰੋਡ ਕੋਟਕਪੂਰਾ ਕੋਲ ਮੌਜੂਦ ਸਨ ਤਾਂ ਸਾਹਮਣੇ ਤੋਂ ਇਕ ਨੌਜਵਾਨ ਆਉਂਦਾ ਦਿਖਾਈ ਦਿੱਤਾ। ਜਿਸ ਦੇ ਸੱਜੇ ਹੱਥ ਵਿਚ ਪਾਰਦਰਸ਼ੀ ਮੋਮੀ ਲਿਫ਼ਾਫ਼ੀ ਫੜ੍ਹੀ ਹੋਈ ਸੀ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਕੋਟਕਪੂਰਾ, 2 ਸਤੰਬਰ (ਮੋਹਰ ਸਿੰਘ ਗਿੱਲ)-ਸਬ ਇੰਸਪੈਕਟਰ ਸੁਖਵਿੰਦਰ ਸਿੰਘ ਮੁੱਖ ਅਫ਼ਸਰ ਥਾਣਾ ਸਿਟੀ ਕੋਟਕਪੂਰਾ ਸਮੇਤ ਪੁਲਿਸ ਪਾਰਟੀ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਨੇੜੇ ਟਾਵਰ ਦੇਵੀ ਵਾਲਾ ਰੋਡ ਕੋਟਕਪੂਰਾ ਕੋਲ ਮੌਜੂਦ ਸਨ ਤਾਂ ਸਾਹਮਣੇ ਤੋਂ ਇਕ ਨੌਜਵਾਨ ਆਉਂਦਾ ਦਿਖਾਈ ਦਿੱਤਾ। ਜਿਸ ਦੇ ਸੱਜੇ ਹੱਥ ਵਿਚ ਪਾਰਦਰਸ਼ੀ ਮੋਮੀ ਲਿਫ਼ਾਫ਼ੀ ਫੜ੍ਹੀ ਹੋਈ ਸੀ। ਪੁਲਿਸ ਪਾਰਟੀ ਨੂੰ ਦੇਖ ਕੇ ਉਸ ਨੇ ਇਕਦਮ ਘਬਰਾ ਕੇ ਆਪਣੇ ਸੱਜੇ ਹੱਥ ਵਿਚ ਫੜ੍ਹੀ ਮੋਮੀ ਪਾਰਦਰਸ਼ੀ ਲਿਫ਼ਾਫ਼ੀ ਹੇਠ ਸੁੱਟ ਦਿੱਤੀ ਅਤੇ ਆਪ ਦੇਵੀਵਾਲਾ ਰੋਡ ਵੱਲ ਨੂੰ ਭੱਜਣ ਲੱਗਾ ਤਾਂ ਉਕਤ ਨੌਜਵਾਨ ਨੂੰ ਸ਼ੱਕ ਦੇ ਆਧਾਰ ’ਤੇ ਪੁਲਿਸ ਨੇ ਕਾਬੂ ਕਰਕੇ ਨਾਮ ਪਤਾ ਪੁੱਛਿਆ। ਉਪਰੰਤ ਉਸ ਦੁਆਰਾ ਹੇਠਾਂ ਸੁੱਟੀ ਪਾਰਦਰਸ਼ੀ ਮੋਮੀ ਲਿਫ਼ਾਫ਼ੀ ਨੂੰ ਚੈਕ ਕੀਤਾ ਤਾਂ ਉਸ ਵਿਚੋਂ 06.80 ਗਰਾਮ ਹੈਰੋਇਨ ਬਰਾਮਦ ਹੋਈ। ਇਸ ਸਬੰਧ ’ਚ ਪੁਲਿਸ ਨੇ ਸਤਪਾਲ ਸਿੰਘ ਡੈਨੀ ਵਾਸੀ ਕੋਟਕਪੂਰਾ ਨੂੰ ਗਿ੍ਫ਼ਤਾਰ ਕਰਕੇ ਉਸ ਵਿਰੁੱਧ ਥਾਣਾ ਸ਼ਹਿਰੀ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਬੱਚੇ ਨਾਲ ਕੁਕਰਮ ਕਰਨ ਵਾਲੇ ਬਜ਼ੁਰਗ ਵਿਰੁੱਧ ਮਾਮਲਾ ਦਰਜ ਅਗਲੀ ਖ਼ਬਰ ਵਾਰ-ਵਾਰ ਤੰਗ ਪ੍ਰੇਸ਼ਾਨ ਕਰਨ ’ਤੇ ਨਾਬਾਲਗ ਲੜਕੀ ਨੇ ਕੀਤੀ ਖੁਦਕੁਸ਼ੀ
Ad Position 24