03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਨਵਾਂ ਕਿਲ੍ਹਾ ਸੜਕ ਮੋਰਚੇ ’ਚ ਚੇਅਰਮੈਨ ਅਮਨਦੀਪ ਸਿੰਘ ਬਾਬਾ ਵੀ ਹੋਏ ਸ਼ਾਮਿਲ ਸ੍ਰੀ ਸ਼ਿਆਮ ਮੰਦਰ ’ਚੋਂ ਚੋਰਾਂ ਨੇ ਕਰੀਬ 1 ਲੱਖ ਰੁਪਏ ਦੀ ਨਕਦੀ ਤੇ ਸਾਮਾਨ ਕੀਤਾ ਚੋਰੀ

ਫ਼ਰੀਦਕੋਟ, 2 ਸਤੰਬਰ (ਜਸਵੰਤ ਸਿੰਘ ਪੁਰਬਾ)-ਪਿੰਡਾਂ ਦੇ ਸਾਂਝੇ ਮੋਰਚੇ ਵਲੋਂ ਨਵਾਂ ਕਿਲਾ ਖਸਤਾ ਹਾਲਤ ਸੜਕ ਨੂੰ ਲੈ ਕੇ ਐਕਸ਼ਨ ਕਮੇਟੀ ਦੇ ਸਮੂਹ ਪਿੰਡਾਂ ਦੇ ਮੁਹਤਬਰਾਂ ਨਗਰ ਪੰਚਾਇਤਾਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਸਪੋਰਟਸ ਕਲੱਬਾਂ ਕੋਆਪ੍ਰੇਟਿਵ ਸੁਸਾਇਟੀ, ਕਿਸਾਨ ਮਜ਼ਦੂਰ, ਮੁਲਾਜ਼ਮ ਅਤੇ ਵਿਦਿਆਰਥੀਆਂ, ਦੋਧੀ ਯੂਨੀਅਨ, ਸਕੂਲ ਵੈਨ ਅਤੇ ਮਿੰਨੀ ਬੱਸ ਯੂਨੀਅਨ ਦੇ ਪ੍ਰਮੁੱਖ ਆਗੂਆਂ ਵਲੋਂ ਸਾਂਝੇ ਰੂਪ ਵਿਚ ਪਿੰਡ ਕਿਲ੍ਹਾ ਨੌਂ, ਸੁੱਖਣਵਾਲਾ, ਚੇਤ ਸਿੰਘ ਵਾਲਾ, ਸ਼ੇਰ ਸਿੰਘ ਵਾਲਾ, ਡੋਹਕ, ਸੀਰਵਾਲੀ, ਭੰਗੇਵਾਲਾ ਨੂੰ ਜਾਣ ਵਾਲੀ ਸੜਕ ਵਿਚਕਾਰ ਉੱਛਲ ਰਹੇ ਗੰਦੇ ਪਾਣੀ ਨਾਲ ਡੂੰਘੇ ਖੱਡਿਆਂ ਕਾਰਨ ਰੋਜ਼ਾਨਾ ਲੰਘਣ ਵਾਲਿਆਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਠੋਸ ਹੱਲ ਲਈ ਲਗਾਇਆ ਪੱਕਾ ਧਰਨਾ ਅੱਜ 16ਵੇਂ ਦਿਨ ਵੀ ਜਾਰੀ ਹੈ। ਅੱਜ ਧਰਨੇ ’ਚ ਅਮਨਦੀਪ ਸਿੰਘ ਬਾਬਾ ਚੇਅਰਮੈਨ ਮਾਰਕੀਟ ਕਮੇਟੀ ਨੇ ਪਹੁੰਚ ਕੇ ਧਰਨਾਕਾਰੀਆਂ ਨੂੰ ਭਰੋਸਾ ਦਿਵਾਇਆ ਕਿ ਕੱਲ੍ਹ ਤੱਕ ਸੜਕ ਦੇ ਕੰਮ ਨੂੰ ਨਿਬੇੜ ਦਿੱਤਾ ਜਾਵੇਗਾ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਫ਼ਰੀਦਕੋਟ, 2 ਸਤੰਬਰ (ਜਸਵੰਤ ਸਿੰਘ ਪੁਰਬਾ)-ਪਿੰਡਾਂ ਦੇ ਸਾਂਝੇ ਮੋਰਚੇ ਵਲੋਂ ਨਵਾਂ ਕਿਲਾ ਖਸਤਾ ਹਾਲਤ ਸੜਕ ਨੂੰ ਲੈ ਕੇ ਐਕਸ਼ਨ ਕਮੇਟੀ ਦੇ ਸਮੂਹ ਪਿੰਡਾਂ ਦੇ ਮੁਹਤਬਰਾਂ ਨਗਰ ਪੰਚਾਇਤਾਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਸਪੋਰਟਸ ਕਲੱਬਾਂ ਕੋਆਪ੍ਰੇਟਿਵ ਸੁਸਾਇਟੀ, ਕਿਸਾਨ ਮਜ਼ਦੂਰ, ਮੁਲਾਜ਼ਮ ਅਤੇ ਵਿਦਿਆਰਥੀਆਂ, ਦੋਧੀ ਯੂਨੀਅਨ, ਸਕੂਲ ਵੈਨ ਅਤੇ ਮਿੰਨੀ ਬੱਸ ਯੂਨੀਅਨ ਦੇ ਪ੍ਰਮੁੱਖ ਆਗੂਆਂ ਵਲੋਂ ਸਾਂਝੇ ਰੂਪ ਵਿਚ ਪਿੰਡ ਕਿਲ੍ਹਾ ਨੌਂ, ਸੁੱਖਣਵਾਲਾ, ਚੇਤ ਸਿੰਘ ਵਾਲਾ, ਸ਼ੇਰ ਸਿੰਘ ਵਾਲਾ, ਡੋਹਕ, ਸੀਰਵਾਲੀ, ਭੰਗੇਵਾਲਾ ਨੂੰ ਜਾਣ ਵਾਲੀ ਸੜਕ ਵਿਚਕਾਰ ਉੱਛਲ ਰਹੇ ਗੰਦੇ ਪਾਣੀ ਨਾਲ ਡੂੰਘੇ ਖੱਡਿਆਂ ਕਾਰਨ ਰੋਜ਼ਾਨਾ ਲੰਘਣ ਵਾਲਿਆਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਠੋਸ ਹੱਲ ਲਈ ਲਗਾਇਆ ਪੱਕਾ ਧਰਨਾ ਅੱਜ 16ਵੇਂ ਦਿਨ ਵੀ ਜਾਰੀ ਹੈ। ਅੱਜ ਧਰਨੇ ’ਚ ਅਮਨਦੀਪ ਸਿੰਘ ਬਾਬਾ ਚੇਅਰਮੈਨ ਮਾਰਕੀਟ ਕਮੇਟੀ ਨੇ ਪਹੁੰਚ ਕੇ ਧਰਨਾਕਾਰੀਆਂ ਨੂੰ ਭਰੋਸਾ ਦਿਵਾਇਆ ਕਿ ਕੱਲ੍ਹ ਤੱਕ ਸੜਕ ਦੇ ਕੰਮ ਨੂੰ ਨਿਬੇੜ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਫ਼ਰੀਦਕੋਟ ਜਾਂ ਏ.ਡੀ.ਸੀ ਫ਼ਰੀਦਕੋਟ ਵੀ ਇਸ ਕੰਮ ਦਾ ਜਾਇਜ਼ਾ ਲੈਣ ਲਈ ਉਚੇਚੇ ਤੌਰ ’ਤੇ ਪਹੁੰਚਣਗੇ ਅਤੇ ਇਸ ਦੀ ਰਿਪੋਰਟ ਬਣਾ ਕੇ ਮਨਜ਼ੂਰੀ ਲੈਣ ਲਈ ਪੰਜਾਬ ਸਰਕਾਰ ਨੂੰ ਭੇਜ ਦਿੱਤੀ ਜਾਵੇਗੀ ਤਾਂ ਜੋ ਸੜਕ ਬਣਾਈ ਜਾ ਸਕੇ। ਇਸ ਧਰਨੇ ਵਿਚ ਵੱਖ ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਤੋਂ ਇਲਾਵਾ ਹਰਦੀਪ ਸਿੰਘ ਕਿੰਗਰਾ ਸੇਵਾ ਮੁਕਤ ਆਈ.ਐਫ.ਐਸ. ਅਧਿਕਾਰੀ, ਸੇਵਾ ਮੁਕਤ ਇੰਸਪੈਕਟਰ ਅਮਰਜੀਤ ਸਿੰਘ, ਸਮਾਜ ਸੇਵੀ ਲਖਵਿੰਦਰ ਹਾਲੀ ਤੇ ਕਿਸਾਨ ਆਗੂ ਗੁਰਮੀਤ ਸਿੰਘ ਕਿੰਗਰਾ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਨਰੇਗਾ ਮਜ਼ਦੂਰ ਯੂਨੀਅਨ (ਸੀਟੂ) ਨੇ ਕੇਂਦਰ ਸਰਕਾਰ ਦੇ ਪੁਤਲੇ ਫ਼ੂਕੇ ਅਗਲੀ ਖ਼ਬਰ ਬਾਬਾ ਫ਼ਰੀਦ ਸੁਸਾਇਟੀ ਨੇ ਨੀਟ ’ਚ ਸਫ਼ਲ ਤਿੰਨ ਗਰੀਬ ਬੱਚਿਆਂ ਦੀ ਬਾਂਹ ਫ਼ੜੀ
Ad Position 24