03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਮਨਰੇਗਾ ਮਜ਼ਦੂਰ ਯੂਨੀਅਨ (ਸੀਟੂ) ਨੇ ਕੇਂਦਰ ਸਰਕਾਰ ਦੇ ਪੁਤਲੇ ਫ਼ੂਕੇ

ਸ੍ਰੀ ਮੁਕਤਸਰ ਸਾਹਿਬ, 2 ਸਤੰਬਰ (ਹਰਮਹਿੰਦਰ ਪਾਲ)-ਮਨਰੇਗਾ ਮਜ਼ਦੂਰ ਯੂਨੀਅਨ (ਸੀਟੂ) ਵਲੋਂ ਮਹਿੰਗਾਈ ਖ਼ਿਲਾਫ਼ ਪਿੰਡ ਧਿਗਾਣਾ ਅਤੇ ਬਾਜਾ ਮਰਾੜ੍ਹ ਵਿਚ ਕੇਂਦਰ ਸਰਕਾਰ ਦੇ ਪੁਤਲੇ ਫ਼ੂਕੇ ਗਏ। ਇਸ ਮੌਕੇ ਸੀਟੂ ਦੇ ਜ਼ਿਲ੍ਹਾ ਕਾਮਰੇਡ ਤਰਸੇਮ ਲਾਲ ਅਤੇ ਮਨਰੇਗਾ ਮਜ਼ਦੂਰ ਯੂਨੀਅਨ (ਸੀਟੂ) ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਰਾਜ ਕੁਮਾਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਵਿਚ ਦਿਨੋਂ-ਦਿਨ ਵਧਦੀ ਮਹਿੰਗਾਈ, ਭੁੱਖਮਰੀ ਤੇ ਅਰਾਜਕਤਾ ਕੇਂਦਰ ਸਰਕਾਰ ਦੀਆਂ ਗ਼ਲਤ ਨੀਤੀਆਂ ਦਾ ਨਤੀਜਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਸ੍ਰੀ ਮੁਕਤਸਰ ਸਾਹਿਬ, 2 ਸਤੰਬਰ (ਹਰਮਹਿੰਦਰ ਪਾਲ)-ਮਨਰੇਗਾ ਮਜ਼ਦੂਰ ਯੂਨੀਅਨ (ਸੀਟੂ) ਵਲੋਂ ਮਹਿੰਗਾਈ ਖ਼ਿਲਾਫ਼ ਪਿੰਡ ਧਿਗਾਣਾ ਅਤੇ ਬਾਜਾ ਮਰਾੜ੍ਹ ਵਿਚ ਕੇਂਦਰ ਸਰਕਾਰ ਦੇ ਪੁਤਲੇ ਫ਼ੂਕੇ ਗਏ। ਇਸ ਮੌਕੇ ਸੀਟੂ ਦੇ ਜ਼ਿਲ੍ਹਾ ਕਾਮਰੇਡ ਤਰਸੇਮ ਲਾਲ ਅਤੇ ਮਨਰੇਗਾ ਮਜ਼ਦੂਰ ਯੂਨੀਅਨ (ਸੀਟੂ) ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਰਾਜ ਕੁਮਾਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਵਿਚ ਦਿਨੋਂ-ਦਿਨ ਵਧਦੀ ਮਹਿੰਗਾਈ, ਭੁੱਖਮਰੀ ਤੇ ਅਰਾਜਕਤਾ ਕੇਂਦਰ ਸਰਕਾਰ ਦੀਆਂ ਗ਼ਲਤ ਨੀਤੀਆਂ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ 2014 ਵਿਚ ‘ਅੱਛੇ’ ਦਿਨਾਂ ਦਾ ਝਾਂਸਾ ਦੇ ਕੇ ਸੱਤਾ ’ਤੇ ਕਾਬਜ਼ ਹੋਈ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਨੇ ਸੱਤਾ ਸੰਭਾਲਣ ਸਾਰ ਹੀ ਆਪਣੇ ਸਾਰੇ ਚੋਣ ਵਾਅਦੇ ਭੁਲਾ ਕੇ ਲੋਕ ਵਿਰੋਧੀ ਨੀਤੀਆਂ ਲਾਗੂ ਕਰਕੇ ਦੇਸ਼ ਦੀ ਸੰਪੱਤੀ ਕਾਰਪੋਰੇਟ ਘਰਾਣਿਆਂ ਨੂੰ ਕੌਡੀਆਂ ਦੇ ਭਾਅ ਵੇਚਣੀ ਸ਼ੁਰੂ ਕਰ ਦਿੱਤੀ, ਜਿਸ ਨਾਲ ਦੇਸ਼ ਵਿਚ ਮਹਿੰਗਾਈ ਤੇ ਭ੍ਰਿਸ਼ਟਾਚਾਰ ਨੇ ਹੱਦਾਂ ਬੰਨੇ੍ਹ ਪਾਰ ਕਰ ਦਿੱਤੇ ਹਨ। ਕੇਂਦਰ ਸਰਕਾਰ ਨੇ ਮਨਰੇਗਾ ਦਾ ਨਵਾਂ ਕਾਨੂੰਨ ਲਾਗੂ ਕਰਕੇ ਮਨਰੇਗਾ ਮਜ਼ਦੂਰਾਂ ਤੋਂ ਨਹਿਰਾਂ, ਕੱਸੀਆਂ, ਸੜਕਾਂ, ਸਕੂਲਾਂ, ਰਾਹਾਂ ਦੀ ਸਫਾਈ ਦਾ ਕੰਮ ਖੋਹ ਲਿਆ ਅਤੇ ਮਨਰੇਗਾ ਵਰਕਰਾਂ ਨੂੰ ਬੇਰੁਜ਼ਗਾਰ ਕਰ ਦਿੱਤਾ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਵਧ ਰਹੀ ਮਹਿੰਗਾਈ ਨੂੰ ਨੱਥ ਪਾਵੇ, ਮਨਰੇਗਾ ਮਜ਼ਦੂਰਾਂ ਨੂੰ ਪੂਰਾ ਸਾਲ ਕੰਮ ਦੇਵੇ ਅਤੇ ਕੰਮ ਦੀ ਦਿਹਾੜੀ 700 ਰੁਪਏ ਕੀਤੀ ਜਾਵੇ। ਇਸ ਮੌਕੇ ਮੱਖਣ ਸਿੰਘ, ਕਰਨੈਲ ਸਿੰਘ, ਸੁਖਦੇਵ ਸਿੰਘ, ਦਾਰਾ ਸਿੰਘ, ਜੀਤ ਸਿੰਘ, ਰਤਨ ਸਿੰਘ, ਲੱਖਾ ਸਿੰਘ, ਜਸਵਿੰਦਰ ਸਿੰਘ, ਨਰਿੰਦਰ ਕੌਰ, ਰਾਜਵਿੰਦਰ ਕੌਰ, ਜਸਪ੍ਰੀਤ ਕੌਰ, ਸਤਨਾਮ ਕੌਰ, ਬਲਜੀਤ ਕੌਰ, ਸੁਰਜੀਤ ਕੌਰ, ਪਰਮਜੀਤ ਕੌਰ, ਸਿਮਰਤ ਕੌਰ, ਮਨਕੀਰਤ, ਅਵਨੀਤ, ਤਰਸੇਮ ਬਾਜਾ, ਨਿਸ਼ਾਨ ਸਿੰਘ, ਗੁਰਚਰਨ ਸਿੰਘ, ਦਿਲਬਾਗ ਸਿੰਘ, ਜੰਗੀਰ ਸਿੰਘ, ਬਲਵੀਰ ਸਿੰਘ, ਮੇਜਰ ਦਾਸ, ਬਹਾਦਰ ਸਿੰਘ, ਗੁਰਮੀਤ ਸਿੰਘ, ਮੀਤ ਕੌਰ ਜਸਵਿੰਦਰ ਕੌਰ, ਗੁਰਮੀਤ ਕੌਰ, ਜਸਵੀਰ ਕੌਰ, ਪ੍ਰੀਤ ਕੌਰ, ਮਨਜੀਤ ਕੌਰ, ਵੀਰਪਾਲ ਕੌਰ, ਲਛਮੀ ਕੌਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਦਫ਼ਤਰ ਦੇ ਸਾਹਮਣੇ ਹੀ ਕੂੜੇ ਦੇ ਢੇਰ, ਸ਼ਹਿਰ ’ਚ ਸਫ਼ਾਈ ਦੀ ਘਾਟ ਅਗਲੀ ਖ਼ਬਰ ਨਵਾਂ ਕਿਲ੍ਹਾ ਸੜਕ ਮੋਰਚੇ ’ਚ ਚੇਅਰਮੈਨ ਅਮਨਦੀਪ ਸਿੰਘ ਬਾਬਾ ਵੀ ਹੋਏ ਸ਼ਾਮਿਲ ਸ੍ਰੀ ਸ਼ਿਆਮ ਮੰਦਰ ’ਚੋਂ ਚੋਰਾਂ ਨੇ ਕਰੀਬ 1...
Ad Position 24