03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਨਗਰ ਕੌਂਸਲ ਦਫ਼ਤਰ ਦੇ ਸਾਹਮਣੇ ਹੀ ਕੂੜੇ ਦੇ ਢੇਰ, ਸ਼ਹਿਰ ’ਚ ਸਫ਼ਾਈ ਦੀ ਘਾਟ

ਸ੍ਰੀ ਮੁਕਤਸਰ ਸਾਹਿਬ, 2 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਸ਼ਹਿਰ ਵਿਚ ਸਫ਼ਾਈ ਵਿਵਸਥਾ ਦਾ ਮੰਦਾ ਹਾਲ ਹੋਣ ਕਾਰਨ ਸ਼ਹਿਰ ਵਾਸੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ਼ਹਿਰ ਦੇ ਕਈ ਇਲਾਕਿਆਂ ਵਿਚ ਥਾਂ-ਥਾਂ ਕੂੜੇ ਦੇ ਢੇਰ ਲੱਗੇ ਹੋਏ ਹਨ, ਜਿਸ ਕਾਰਨ ਨਾ ਸਿਰਫ਼ ਗੰਦਗੀ ਦਾ ਮਾਹੌਲ ਬਣਿਆ ਹੋਇਆ ਹੈ, ਸਗੋਂ ਬਿਮਾਰੀਆਂ ਫ਼ੈਲਣ ਦਾ ਖ਼ਦਸ਼ਾ ਵੀ ਬਣਿਆ ਹੋਇਆ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਸ੍ਰੀ ਮੁਕਤਸਰ ਸਾਹਿਬ, 2 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਸ਼ਹਿਰ ਵਿਚ ਸਫ਼ਾਈ ਵਿਵਸਥਾ ਦਾ ਮੰਦਾ ਹਾਲ ਹੋਣ ਕਾਰਨ ਸ਼ਹਿਰ ਵਾਸੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ਼ਹਿਰ ਦੇ ਕਈ ਇਲਾਕਿਆਂ ਵਿਚ ਥਾਂ-ਥਾਂ ਕੂੜੇ ਦੇ ਢੇਰ ਲੱਗੇ ਹੋਏ ਹਨ, ਜਿਸ ਕਾਰਨ ਨਾ ਸਿਰਫ਼ ਗੰਦਗੀ ਦਾ ਮਾਹੌਲ ਬਣਿਆ ਹੋਇਆ ਹੈ, ਸਗੋਂ ਬਿਮਾਰੀਆਂ ਫ਼ੈਲਣ ਦਾ ਖ਼ਦਸ਼ਾ ਵੀ ਬਣਿਆ ਹੋਇਆ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਨਗਰ ਕੌਂਸਲ ਦਫ਼ਤਰ ਦੇ ਬਿਲਕੁਲ ਸਾਹਮਣੇ ਹੀ ਕੂੜੇ ਦੇ ਢੇਰ ਲੱਗੇ ਹੋਏ ਹਨ। ਇਨ੍ਹਾਂ ਢੇਰਾਂ ਦੇ ਨੇੜੇ ਸਬਜ਼ੀਆਂ ਤੇ ਫ਼ਲਾਂ ਦੀਆਂ ਰੇਹੜੀਆਂ ਵੀ ਲੱਗਦੀਆਂ ਹਨ। ਕੂੜੇ ਕਾਰਨ ਇੱਥੇ ਮੱਖੀਆਂ ਤੇ ਮੱਛਰਾਂ ਦੀ ਭਰਮਾਰ ਰਹਿੰਦੀ ਹੈ। ਅਜਿਹੇ ਹਾਲਾਤ ਵਿਚ ਲੋਕਾਂ ਵਲੋਂ ਇਨ੍ਹਾਂ ਰੇਹੜੀਆਂ ਤੋਂ ਖਾਣ-ਪੀਣ ਦੀਆਂ ਵਸਤਾਂ ਖ਼ਰੀਦਣਾ ਸਿਹਤ ਦੇ ਨਜ਼ਰੀਏ ਤੋਂ ਵੀ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਸ਼ਹਿਰ ਵਾਸੀਆਂ ਨੇ ਦੱਸਿਆ ਕਿ ਕਈ ਥਾਵਾਂ ’ਤੇ ਕੂੜੇ ਦੀ ਸਮੇਂ ਸਿਰ ਚੁਕਾਈ ਨਾ ਹੋਣ ਕਾਰਨ ਇਹ ਢੇਰ ਦਿਨੋਂ-ਦਿਨ ਵਧਦੇ ਜਾ ਰਹੇ ਹਨ। ਕੂੜੇ ਦੇ ਆਲੇ-ਦੁਆਲੇ ਆਵਾਰਾ ਪਸ਼ੂ ਘੁੰਮਦੇ ਰਹਿੰਦੇ ਹਨ, ਜੋ ਕੂੜੇ ਨੂੰ ਖਿਲਾਰ ਕੇ ਸੜਕਾਂ ਤੇ ਆਸਪਾਸ ਦੇ ਇਲਾਕਿਆਂ ਵਿਚ ਫ਼ੈਲਾ ਦਿੰਦੇ ਹਨ। ਇਸ ਕਾਰਨ ਜਿੱਥੇ ਵਾਤਾਵਰਨ ਦੂਸ਼ਿਤ ਹੋ ਰਿਹਾ ਹੈ, ਉੱਥੇ ਰਾਹਗੀਰਾਂ ਤੇ ਦੁਕਾਨਦਾਰਾਂ ਨੂੰ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਲੋਕਾਂ ਦਾ ਕਹਿਣਾ ਹੈ ਕਿ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਲੈ ਕੇ ਨਗਰ ਕੌਂਸਲ ਵਲੋਂ ਗੰਭੀਰਤਾ ਨਾਲ ਕਦਮ ਚੁੱਕੇ ਜਾਣ ਦੀ ਲੋੜ ਹੈ। ਖ਼ਾਸ ਕਰਕੇ ਬਾਜ਼ਾਰਾਂ, ਮੁੱਖ ਚੌਂਕਾਂ, ਸੜਕਾਂ ਤੇ ਭੀੜ-ਭਾੜ ਵਾਲੇ ਇਲਾਕਿਆਂ ਵਿਚ ਨਿਯਮਿਤ ਸਫ਼ਾਈ ਕਰਵਾਈ ਜਾਵੇ ਅਤੇ ਕੂੜੇ ਦੀ ਰੋਜ਼ਾਨਾ ਚੁਕਾਈ ਯਕੀਨੀ ਬਣਾਈ ਜਾਵੇ। ਸ਼ਹਿਰ ਵਾਸੀਆਂ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਕੂੜੇ ਦੇ ਢੇਰਾਂ ਨੂੰ ਤੁਰੰਤ ਚੁਕਵਾਇਆ ਜਾਵੇ ਅਤੇ ਸ਼ਹਿਰ ਵਿਚ ਸਫ਼ਾਈ ਦੇ ਪੱਕੇ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸਫ਼ਾਈ ਸਿਰਫ਼ ਮੁਹਿੰਮਾਂ ਜਾਂ ਵਿਸ਼ੇਸ਼ ਮੌਕਿਆਂ ਤੱਕ ਸੀਮਤ ਨਹੀਂ ਰਹਿਣੀ ਚਾਹੀਦੀ, ਸਗੋਂ ਸਾਰਾ ਸਾਲ ਨਿਯਮਿਤ ਤੌਰ ’ਤੇ ਸਫ਼ਾਈ ਪ੍ਰਬੰਧਾਂ ਦੀ ਨਿਗਰਾਨੀ ਕੀਤੀ ਜਾਣੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਆਕਸਫੋਰਡ ਸਕੂਲ ਦੇ ਖਿਡਾਰੀਆਂ ਨੇ ਜ਼ੋਨਲ ਖੋ-ਖੋ ਖੇਡਾਂ ’ਚ ਮੱਲਾਂ ਮਾਰੀਆਂ ਅਗਲੀ ਖ਼ਬਰ ਮਨਰੇਗਾ ਮਜ਼ਦੂਰ ਯੂਨੀਅਨ (ਸੀਟੂ) ਨੇ ਕੇਂਦਰ ਸਰਕਾਰ ਦੇ ਪੁਤਲੇ ਫ਼ੂਕੇ
Ad Position 24