08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਐਤਵਾਰ, 6 ਸਤੰਬਰ, 2026 ਪੰਦਰਾਂ ਸਾਲਾਂ ਤੋਂ ਨਹੀਂ ਹੋਈ ਪਿੰਡ ਵਾੜਾ ਦਰਾਕਾ ਦੇ ਛੱਪੜ ਦੀ ਸਫ਼ਾਈ

ਕੋਟਕਪੂਰਾ, 5 ਸਤੰਬਰ (ਹਰਪ੍ਰੀਤ ਸਿੰਘ)-ਨੇੜਲੇ ਪਿੰਡ ਵਾੜਾ ਦਰਾਕਾ ਵਿਖੇ ਛੱਪੜ ਦੀ ਸਫ਼ਾਈ ਨਾ ਹੋਣ ਕਾਰਨ ਆ ਰਹੀ ਗੰਦੀ ਬਦਬੂ ਨਾਲ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਸੁਰਿੰਦਰ ਸਿੰਘ, ਦਰਸ਼ਨ ਸਿੰਘ, ਬਲਤੇਜ ਸਿੰਘ, ਬਹਾਦਰ ਸਿੰਘ ਆਦਿ ਨੇ ਦੱਸਿਆ ਕਿ ਪਿੰਡ ਦੇ ਛੱਪੜ ਦੀ ਸਫ਼ਾਈ ਕਰੀਬ ਪੰਦਰਾਂ ਸਾਲ ਪਹਿਲਾਂ ਕੀਤੀ ਗਈ ਸੀ ਉਸ ਤੋਂ ਬਾਅਦ ਵੱਖ ਵੱਖ ਸਰਕਾਰਾਂ ਆਈਆਂ ਪਰ ਕਿਸੇ ਵਲੋਂ ਵੀ ਇਸ ਛੱਪੜ ਦੀ ਸਫ਼ਾਈ ਨੂੰ ਗੰਭੀਰਤਾ ਨਾਲ ਨਹੀਂ ਲਿਆ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਕੋਟਕਪੂਰਾ, 5 ਸਤੰਬਰ (ਹਰਪ੍ਰੀਤ ਸਿੰਘ)-ਨੇੜਲੇ ਪਿੰਡ ਵਾੜਾ ਦਰਾਕਾ ਵਿਖੇ ਛੱਪੜ ਦੀ ਸਫ਼ਾਈ ਨਾ ਹੋਣ ਕਾਰਨ ਆ ਰਹੀ ਗੰਦੀ ਬਦਬੂ ਨਾਲ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਸੁਰਿੰਦਰ ਸਿੰਘ, ਦਰਸ਼ਨ ਸਿੰਘ, ਬਲਤੇਜ ਸਿੰਘ, ਬਹਾਦਰ ਸਿੰਘ ਆਦਿ ਨੇ ਦੱਸਿਆ ਕਿ ਪਿੰਡ ਦੇ ਛੱਪੜ ਦੀ ਸਫ਼ਾਈ ਕਰੀਬ ਪੰਦਰਾਂ ਸਾਲ ਪਹਿਲਾਂ ਕੀਤੀ ਗਈ ਸੀ ਉਸ ਤੋਂ ਬਾਅਦ ਵੱਖ ਵੱਖ ਸਰਕਾਰਾਂ ਆਈਆਂ ਪਰ ਕਿਸੇ ਵਲੋਂ ਵੀ ਇਸ ਛੱਪੜ ਦੀ ਸਫ਼ਾਈ ਨੂੰ ਗੰਭੀਰਤਾ ਨਾਲ ਨਹੀਂ ਲਿਆ ਗਿਆ। ਉਨ੍ਹਾਂ ਕਿਹਾ ਕਿ ਹੁਣ ਦੀ ਸਥਿਤੀ ਇਨ੍ਹੀ ਗੰਭੀਰ ਬਣੀ ਹੈ ਕਿ ਛੱਪੜ ਵਿਚੋਂ ਗੰਦੀ ਬਦਬੂ ਨਾਲ ਲੋਕਾਂ ਨੂੰ ਇਥੋਂ ਲੰਘਣ ਸਮੇਂ ਮੂੰਹ ’ਤੇ ਕੱਪੜਾ ਲੈ ਕੇ ਜਾਣਾ ਪੈਦਾ ਹੈ। ਉਨ੍ਹਾਂ ਕਿਹਾ ਕਿ ਛੱਪੜ ਵਿਚੋਂ ਨਿਕਲਦੇ ਜ਼ਹਿਰੀਲੇ ਕੀੜੇ ਪਤੰਗੇ ਲੋਕਾਂ ਦੇ ਘਰਾਂ ਅੰਦਰ ਦਾਖਲ ਹੋ ਰਹੇ ਹਨ ਜਿਸ ਕਾਰਨ ਪਿੰਡ ਵਿਚ ਭਿਆਨਕ ਬਿਮਾਰੀਆਂ ਫ਼ੈਲਣ ਦਾ ਖਾਦਸਾ ਬਣਿਆ ਹੈ। ਉਨ੍ਹਾਂ ਕਿਹਾ ਕਿ ਇਸ ਛੱਪੜ ਦੀ ਚਾਰ ਦੀਵਾਰੀ ਵੀ ਕਈ ਜਗ੍ਹਾ ਤੋਂ ਟੁੱਟ ਗਈ ਹੈ ਜਿਸ ਕਾਰਨ ਹਾਦਸਾ ਹੋਣ ਦਾ ਡਰ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਛੱਪੜ ਦੇ ਨਜ਼ਦੀਕ ਸਕੂਲ ਹੈ ਤੇ ਆ ਰਹੀ ਬਦਬੂ ਕਾਰਨ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਪਿੰਡ ਦੇ ਸਰਪੰਚ ਅੰਗਰੇਜ ਸਿੰਘ ਨੇ ਕਿਹਾ ਕਿ ਛੱਪੜ ਦੀ ਸਫ਼ਾਈ ਅਤੇ ਉਸਾਰੀ ਸਬੰਧੀ ਮਤਾ ਪਾਸ ਕੀਤਾ ਗਿਆ ਹੈ ਜਲਦੀ ਹੀ ਕੰਮ ਸ਼ੁਰੂ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸੁਸਾਇਟੀ ਵਲੋਂ 20 ਸਵਾਲ-20 ਇਨਾਮ ਦਾ ਸਵਾਲ–ਜਵਾਬ ਦੇ ਕਿਤਾਬਚੇ ਦੀ ਕਾਪੀ ਜਾਰੀ ਅਗਲੀ ਖ਼ਬਰ ਸਾਬਕਾ ਵਿਧਾਇਕ ਮਨਤਾਰ ਬਰਾੜ ਨੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਲਈ ਜਥਾ ਕੀਤਾ ਰਵਾਨਾ
Ad Position 24