08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਸ਼ਿਵਾਲਿਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਜ਼ਿਲ੍ਹਾ ਪੱਧਰੀ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ

ਜੈਤੋ, 5 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਸ਼ਿਵਾਲਿਕ ਪਬਲਿਕ ਸਕੂਲ (ਸ੍ਰੀ ਮੁਕਤਸਰ ਸਾਹਿਬ ਰੋਡ) ਜੈਤੋ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਭਾਗ ਲੈਂਦਿਆਂ 6 ਸੋਨ ਤਗਮੇ ਅਤੇ 4 ਚਾਂਦੀ ਦੇ ਤਗਮੇ ਜਿੱਤ ਕੇ ਸਕੂਲ ਨੂੰ ਮਾਣ ਬਖ਼ਸ਼ਿਆ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਜੈਤੋ, 5 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਸ਼ਿਵਾਲਿਕ ਪਬਲਿਕ ਸਕੂਲ (ਸ੍ਰੀ ਮੁਕਤਸਰ ਸਾਹਿਬ ਰੋਡ) ਜੈਤੋ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਭਾਗ ਲੈਂਦਿਆਂ 6 ਸੋਨ ਤਗਮੇ ਅਤੇ 4 ਚਾਂਦੀ ਦੇ ਤਗਮੇ ਜਿੱਤ ਕੇ ਸਕੂਲ ਨੂੰ ਮਾਣ ਬਖ਼ਸ਼ਿਆ। ਪ੍ਰਾਪਤ ਨਤੀਜਿਆਂ ਅਨੁਸਾਰ 100 ਮੀਟਰ ਦੌੜ (ਲੜਕੀਆਂ), 100 ਮੀਟਰ ਦੌੜ (ਲੜਕੇ), 400 ਮੀਟਰ ਦੌੜ (ਲੜਕੀਆਂ), ਸ਼ਾਟ ਪੁੱਟ (ਲੜਕੇ), ਬੈਡਮਿੰਟਨ ਸਿੰਗਲ (ਲੜਕੀਆਂ) ਅਤੇ ਕਬੱਡੀ (ਲੜਕੇ) ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਸੋਨ ਤਗਮੇ ਹਾਸਿਲ ਕੀਤੇ ਹਨ। 20 0 ਮੀਟਰ ਦੌੜ (ਲੜਕੇ), ਬੈਡਮਿੰਟਨ ਡਬਲ (ਲੜਕੀਆਂ), ਖੋ-ਖੋ (ਲੜਕੀਆਂ) ਅਤੇ ਕਬੱਡੀ (ਲੜਕੀਆਂ) ਵਿਚ ਦੂਜਾ ਸਥਾਨ ਪ੍ਰਾਪਤ ਕਰਕੇ ਚਾਂਦੀ ਦੇ ਤਗਮੇ ਜਿੱਤੇ ਹਨ। ਸਕੂਲ ਦੇ ਡਾਇਰੈਕਟਰ ਸੁਖਵੀਰ ਕੌਰ ਬਰਾੜ, ਪਿ੍ਰੰਸੀਪਲ ਗੁਰਵਿੰਦਰ ਸਿੰਘ ਬਰਾੜ, ਸਪੋਰਟਸ ਕੋਆਰਡੀਨੇਟਰ ਮਨਪ੍ਰੀਤ ਕੌਰ ਸਿੱਧੂ ਅਤੇ ਸਮੂਹ ਕੋਚ ਸਾਹਿਬਾਨ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਇਸ ਸ਼ਾਨਦਾਰ ਪ੍ਰਾਪਤੀ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ ਅਤੇ ਅਜਿਹੀਆਂ ਪ੍ਰਾਪਤੀਆਂ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਸਰੋਤ ਬਣਦੀਆਂ ਹਨ। ਸਕੂਲ ਪ੍ਰਬੰਧਨ ਨੇ ਜੇਤੂ ਖਿਡਾਰੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਨਵੇਂ ਕੀਰਤੀ ਮਾਨ ਸਥਾਪਿਤ ਕਰਨ ਲਈ ਪ੍ਰੇਰਿਤ ਕੀਤਾ। ਸਮੂਹ ਸਕੂਲ ਪਰਿਵਾਰ ਨੇ ਜੇਤੂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਕੋਚ ਸਾਹਿਬਾਨ ਨੂੰ ਇਸ ਸ਼ਾਨਦਾਰ ਸਫਲਤਾ ਲਈ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕੰਨਿਆ ਸਕੂਲ ਵਿਖੇ ਅਧਿਆਪਕ ਦਿਵਸ ਮੌਕੇ ਬਣਾਏ ਪੋਸਟਰ ਦਿਖਾਉਂਦੀਆਂ ਵਿਦਿਆਰਥਣਾਂ। ਅਗਲੀ ਖ਼ਬਰ ਯੂਨੀਵਰਸਿਟੀ ਕਾਲਜ ਜੈਤੋ ਵਿਖੇ ਸੀ.ਸੀ.ਟੀ. ਵੀ. ਨਿਗਰਾਨੀ ਪ੍ਰਣਾਲੀ ਸਥਾਪਿਤ
Ad Position 24