08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਸੇਵਾ ਮੁਕਤ ਪ੍ਰਿੰਸੀਪਲ ਜਸਵੀਰ ਸਿੰਘ ਧੌਂਸੀ ਨਮਿਤ ਅੰਤਿਮ ਅਰਦਾਸ ਅੱਜ

ਜੈਤੋ, 5 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਜੈਤੋ ਦੇ ਪ੍ਰਧਾਨ ਗੁਰਦੀਪ ਸਿੰਘ ਦੀ ਪ੍ਰਧਾਨਗੀ ਹੇਠ ਦੀ ਮਹੀਨਾਵਾਰ ਮੀਟਿੰਗ ਸਥਾਨਕ ਪੈਨਸ਼ਨਰ ਭਵਨ ਜੈਤੋ ਵਿਖੇ ਹੋਈ। ਮੀਟਿੰਗ ਦੀ ਸ਼ੁਰੂਆਤ ਜਨਰਲ ਸਕੱਤਰ ਗੁਰਮੀਤ ਸਿੰਘ ਬਰਾੜ ਨੇ ਸਟੇਜ ਦੀ ਕਾਰਵਾਈ ਸ਼ੁਰੂ ਕਰਦਿਆਂ ਪਿਛਲੇ ਮਹੀਨੇ (ਅਗਸਤ) ਦੀਆਂ ਗਤੀਵਿਧੀਆਂ ਦੀ ਜਾਣਕਾਰੀ ਸਾਂਝੀ ਕੀਤੀ।

Ad Position 21
repet_subhas-goyals [Copy P29]
ਪ੍ਰਿੰ. ਜਸਵੀਰ ਸਿੰਘ ਧੌਂਸੀ। 06-09-2026
ਜੈਤੋ, 5 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਜੈਤੋ ਦੇ ਪ੍ਰਧਾਨ ਗੁਰਦੀਪ ਸਿੰਘ ਦੀ ਪ੍ਰਧਾਨਗੀ ਹੇਠ ਦੀ ਮਹੀਨਾਵਾਰ ਮੀਟਿੰਗ ਸਥਾਨਕ ਪੈਨਸ਼ਨਰ ਭਵਨ ਜੈਤੋ ਵਿਖੇ ਹੋਈ। ਮੀਟਿੰਗ ਦੀ ਸ਼ੁਰੂਆਤ ਜਨਰਲ ਸਕੱਤਰ ਗੁਰਮੀਤ ਸਿੰਘ ਬਰਾੜ ਨੇ ਸਟੇਜ ਦੀ ਕਾਰਵਾਈ ਸ਼ੁਰੂ ਕਰਦਿਆਂ ਪਿਛਲੇ ਮਹੀਨੇ (ਅਗਸਤ) ਦੀਆਂ ਗਤੀਵਿਧੀਆਂ ਦੀ ਜਾਣਕਾਰੀ ਸਾਂਝੀ ਕੀਤੀ। ਉਪਰੰਤ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ ਦਾ ਮਿਤੀ 3 ਅਗਸਤ 2026 ਨੂੰ ਡੀ.ਏ. ਦੇਣ ਸਬੰਧੀ ਫ਼ੈਸਲੇ ਦੇ ਵਿਰੁੱਧ ਮਾਣਯੋਗ ਸੁਪਰੀਮ ਕੋਰਟ ਵਿਚ ਪੰਜਾਬ ਸਰਕਾਰ ਵਲੋਂ ਜਾਣ ’ਤੇ ਸਮੂਹ ਪੈਨਸ਼ਨਰਾਂ ਵਲੋਂ ਮਾਨ ਸਰਕਾਰ ਦੀ ਪੁਰਜ਼ੋਰ ਨਿਖੇਧੀ ਕੀਤੀ ਗਈ। ਹੁਣ ਪੰਜਾਬ ਸਰਕਾਰ ਵਲੋਂ ਮਿਤੀ 17 ਜੁਲਾਈ 2020 ਦੇ ਬਾਅਦ ਭਰਤੀ ਹੋਣ ਵਾਲੇ ਮੁਲਾਜ਼ਮਾਂ ਨੂੰ ਡੀ.ਏ. ਦੇਣ ਦੀ ਤਜਵੀਜ਼ ਪੇਸ਼ ਕੀਤੀ ਜਾ ਰਹੀ ਹੈ। ਜਦੋਂ ਕਿ ਇਨ੍ਹਾਂ ਮੁਲਾਜ਼ਮਾਂ ਨੂੰ ਮਿਤੀ 17 ਅਗਸਤ 2020 ਦਾ ਪੱਤਰ ਰੱਦ ਕਰਕੇ ਨਵੇਂ ਸਕੇਲ ਦੇਣ ਦਾ ਹੱਕ ਬਣਦਾ ਸੀ। ਇਸ ਵਿਚ ਵੀ ਪੰਜਾਬ ਸਰਕਾਰ ਵਲੋਂ ਕੋਝੀ ਚਾਲ ਖੇਡੀ ਜਾ ਰਹੀ ਹੈ ਤਾਂ ਕਿ ਪੁਰਾਣੇ ਮੁਲਾਜ਼ਮਾਂ ਅਤੇ ਨਵੇਂ ਮੁਲਾਜ਼ਮਾਂ ਨਾਲ ਵਖਰੇਂਵਾ ਕਰਕੇ ਪਾੜੋ ਅਤੇ ਰਾਜ ਕਰੋ ਦੀ ਨੀਤੀ ਦੀ ਚਾਲ ਚੱਲੀ ਜਾ ਰਹੀ ਹੈ । ਸਮੂਹ ਪੈਨਸ਼ਨਰਾਂ ਵਲੋਂ ਮਿਤੀ 12 ਸਤੰਬਰ 2026 ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਦੀ ਕੋਠੀ ਵਿਖੇ ਧਰਨਾ ਦਿੱਤਾ ਜਾਵੇਗਾ। ਸਮੂਹ ਪੈਨਸ਼ਨਰਾਂ ਵਲੋਂ ਸਰਦਾਰ ਸੁਖਚੈਨ ਸਿੰਘ ਖਹਿਰਾ ਪ੍ਰਧਾਨ ਸਾਂਝਾ ਫਰੰਟ ਪੰਜਾਬ ਦੇ ਬਦਲੀ ਕਰਨ ’ਤੇ ਪੰਜਾਬ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ ਗਈ। ਇਸ ਮੌਕੇ ਨੇਪਾਲ ਵਿਚ ਹੜ੍ਹ ਆਉਣ ਕਾਰਨ ਹੋਈਆਂ ਮੌਤਾਂ ’ਤੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੀਟਿੰਗ ਵਿਚ ਬਾਬਾ ਵੀਰ ਸਿੰਘ, ਮੇਲਾ ਰਾਮ ਗੋਇਲ, ਜਗਦੀਸ਼ ਰਾਏ ਅਰੋੜਾ, ਸੁਰਿੰਦਰ ਪਾਲ ਲੂੰਬਾ, ਗੁਰਜੰਗ ਸਿੰਘ ਸੇਖੋਂ, ਸੁੰਦਰ ਸਿੰਘ ਬਾਜਾਖਾਨਾ, ਜਗਤਾਰ ਸਿੰਘ ਦਬੜ੍ਹੀਖਾਨਾ, ਕੁਲਬੀਰ ਸਿੰਘ ਸੰਧੂ ਅਤੇ ਲਾਭ ਸਿੰਘ ਡੋਡ ਨੇ ਆਪਣੇ ਵਿਚਾਰ ਸਾਂਝੇ ਕੀਤੇ। ਮੀਟਿੰਗ ਵਿਚ ਬਲਜਿੰਦਰ ਸਿੰਘ ਬਰਾੜ, ਕੁਲਵੰਤ ਸਿੰਘ ਕਰੀਰਵਾਲੀ, ਦਰਸ਼ਨ ਸਿੰਘ ਰਾਜਪੂਤ, ਵਿੱਤ ਸਕੱਤਰ ਮੇਜਰ ਸਿੰਘ, ਚਰਨਜੀਤ ਸਿੰਘ ਬਰਾੜ, ਮਲਕੀਤ ਸਿੰਘ ਢਿੱਲੋਂ, ਸੁਖਦੇਵ ਸਿੰਘ ਝੱਖੜਵਾਲਾ, ਮਾਹਲਾ ਸਿੰਘ ਅਜਿੱਤਗਿੱਲ, ਵਿਜੈ ਕੁਮਾਰ, ਵੇਦ ਪ੍ਰਕਾਸ਼, ਪਰਮਜੀਤ ਕੌਰ, ਬਲਤੇਜ ਕੁਮਾਰ, ਬਲਦੇਵ ਸਿੰਘ ਮੱਲਾ, ਬਾਜ ਸਿੰਘ, ਦਰਸ਼ਨ ਸਿੰਘ ਬਰਾੜ ਅਤੇ ਦੇਵ ਰਾਜ ਤੋਂ ਇਲਾਵਾ ਵੱਡੀ ਗਿਣਤੀ ਵਿਚ ਪੈਨਸ਼ਨਰਜ਼ ਸ਼ਾਮਿਲ ਹੋਏ। ਅੰਤ ਵਿਚ ਪ੍ਰਧਾਨ ਗੁਰਦੀਪ ਸਿੰਘ ਨੇ ਮੀਟਿੰਗ ਵਿਚ ਪਹੁੰਚੇ ਪੈਨਸ਼ਨਰਾਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸੈਂਟਰ ਹੈੱਡ ਟੀਚਰ ਸਾਦਿਕ ਜਸਵਿੰਦਰ ਸਿੰਘ ਔਲਖ ਸਰਵੋਤਮ ਅਧਿਆਪਕ ਐਵਾਰਡ ਨਾਲ ਸਨਮਾਨਿਤ ਅਗਲੀ ਖ਼ਬਰ ਅਮਨਦੀਪ ਸਿੰਘ ਮਨੂ ਵਾੜਾ ਭਾਈਕਾ ਜ਼ਿਲ੍ਹਾ ਜੂਨੀਅਰ ਮੀਤ ਪ੍ਰਧਾਨ ਨਿਯੁਕਤ
Ad Position 24