07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਕਪਾਹ ਦੀ ਵਾਪਸੀ ਦੇ ਨਾਂਅ ’ਤੇ ਇਕ ਹੋਰ ਖੇਤੀ ਸੰਕਟ ਨਾ ਖੜ੍ਹਾ ਕੀਤਾ ਜਾਵੇ: ਖੇਤੀ ਵਿਰਾਸਤ ਮਿਸ਼ਨ

ਸ੍ਰੀ ਮੁਕਤਸਰ ਸਾਹਿਬ, 5 ਸਤੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚੇ ਦੇ ਸੂਬਾ ਜਨਰਲ ਸਕੱਤਰ ਗੁਰਚਰਨ ਸਿੰਘ ਸੰਧੂ ਅਤੇ ਪ੍ਰੈੱਸ ਸਕੱਤਰ ਅਨੁਰਾਗ ਸ਼ਰਮਾ ਨੇ ਨਗਰ ਕੌਂਸਲ ਦਫ਼ਤਰ ਦੇ ਸਾਹਮਣੇ ਬਣੇ ਕੂੜੇ ਦੇ ਡੰਪ ਨੂੰ ਤੁਰੰਤ ਹਟਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਦਫ਼ਤਰ ਦੇ ਬਿਲਕੁਲ ਸਾਹਮਣੇ ਕੂੜੇ ਦੇ ਲੱਗੇ ਢੇਰਾਂ ਕਾਰਨ ਇਲਾਕੇ ਵਿਚ ਗੰਦਗੀ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਮੱਖੀਆਂ-ਮੱਛਰਾਂ ਦੀ ਭਰਮਾਰ ਰਹਿੰਦੀ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਸ੍ਰੀ ਮੁਕਤਸਰ ਸਾਹਿਬ, 5 ਸਤੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚੇ ਦੇ ਸੂਬਾ ਜਨਰਲ ਸਕੱਤਰ ਗੁਰਚਰਨ ਸਿੰਘ ਸੰਧੂ ਅਤੇ ਪ੍ਰੈੱਸ ਸਕੱਤਰ ਅਨੁਰਾਗ ਸ਼ਰਮਾ ਨੇ ਨਗਰ ਕੌਂਸਲ ਦਫ਼ਤਰ ਦੇ ਸਾਹਮਣੇ ਬਣੇ ਕੂੜੇ ਦੇ ਡੰਪ ਨੂੰ ਤੁਰੰਤ ਹਟਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਦਫ਼ਤਰ ਦੇ ਬਿਲਕੁਲ ਸਾਹਮਣੇ ਕੂੜੇ ਦੇ ਲੱਗੇ ਢੇਰਾਂ ਕਾਰਨ ਇਲਾਕੇ ਵਿਚ ਗੰਦਗੀ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਮੱਖੀਆਂ-ਮੱਛਰਾਂ ਦੀ ਭਰਮਾਰ ਰਹਿੰਦੀ ਹੈ। ਭਾਜਪਾ ਆਗੂਆਂ ਨੇ ਕਿਹਾ ਕਿ ਕੂੜੇ ਦੇ ਢੇਰਾਂ ਵਿਚੋਂ ਆਉਂਦੀ ਬਦਬੂ ਕਾਰਨ ਰਾਹਗੀਰਾਂ ਨੂੰ ਉੱਥੋਂ ਲੰਘਣਾ ਮੁਸ਼ਕਿਲ ਹੋ ਜਾਂਦਾ ਹੈ, ਜਦਕਿ ਆਸਪਾਸ ਦੇ ਦੁਕਾਨਦਾਰ ਵੀ ਲੰਮੇ ਸਮੇਂ ਤੋਂ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਕੂੜੇ ਦੇ ਡੰਪ ਦੇ ਬਿਲਕੁਲ ਨਾਲ ਸਬਜ਼ੀਆਂ ਤੇ ਫ਼ਲਾਂ ਦੀਆਂ ਰੇਹੜੀਆਂ ਵੀ ਲੱਗਦੀਆਂ ਹਨ। ਕੂੜੇ ਦੇ ਢੇਰਾਂ ’ਤੇ ਬੈਠਣ ਵਾਲੀਆਂ ਮੱਖੀਆਂ ਇਨ੍ਹਾਂ ਖਾਣ-ਪੀਣ ਵਾਲੀਆਂ ਵਸਤਾਂ ’ਤੇ ਵੀ ਬੈਠਦੀਆਂ ਹਨ, ਜਿਸ ਕਾਰਨ ਲੋਕਾਂ ਦੀ ਸਿਹਤ ਨੂੰ ਲੈ ਕੇ ਚਿੰਤਾ ਬਣੀ ਹੋਈ ਹੈ। ਪ੍ਰੈੱਸ ਸਕੱਤਰ ਅਨੁਰਾਗ ਸ਼ਰਮਾ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਬੀਤੇ ਦਿਨ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਸ੍ਰੀ ਮੁਕਤਸਰ ਸਾਹਿਬ ਦੌਰੇ ਦੌਰਾਨ ਜਦੋਂ ਉਹ ਨਗਰ ਕੌਂਸਲ ਦਫ਼ਤਰ ਪਹੁੰਚੇ ਤਾਂ ਕੂੜੇ ਦੇ ਡੰਪ ਦੇ ਨੇੜੇ ਟੈਂਟ ਲਗਾ ਕੇ ਕੂੜੇ ਦੇ ਢੇਰਾਂ ਨੂੰ ਢੱਕਣ ਦੀ ਕੋਸ਼ਿਸ਼ ਕੀਤੀ ਗਈ, ਤਾਂ ਜੋ ਮੰਤਰੀ ਦੀ ਨਜ਼ਰ ਗੰਦਗੀ ’ਤੇ ਨਾ ਪਵੇ। ਉਨ੍ਹਾਂ ਕਿਹਾ ਕਿ ਕੂੜੇ ਦੇ ਢੇਰਾਂ ਨੂੰ ਕੁਝ ਸਮੇਂ ਲਈ ਢਕਣ ਦੀ ਬਜਾਏ, ਇਸ ਸਮੱਸਿਆ ਦਾ ਸਥਾਈ ਹੱਲ ਕੀਤਾ ਜਾਣਾ ਚਾਹੀਦਾ ਹੈ। ਅਨੁਰਾਗ ਸ਼ਰਮਾ ਨੇ ਕਿਹਾ ਕਿ ਨਗਰ ਕੌਂਸਲ ਦਫ਼ਤਰ ਦੇ ਸਾਹਮਣੇ ਕੂੜੇ ਦਾ ਡੰਪ ਹੋਣਾ ਸ਼ਹਿਰ ਦੀ ਸਫ਼ਾਈ ਵਿਵਸਥਾ ’ਤੇ ਸਵਾਲੀਆ ਨਿਸ਼ਾਨ ਲਗਾਉਂਦਾ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਡੰਪ ਨੂੰ ਤੁਰੰਤ ਚੁਕਵਾ ਕੇ ਇੱਥੇ ਸਫ਼ਾਈ ਕਰਵਾਈ ਜਾਵੇ ਅਤੇ ਭਵਿੱਖ ਵਿਚ ਇਸ ਥਾਂ ’ਤੇ ਕੂੜਾ ਇਕੱਠਾ ਨਾ ਹੋਣ ਦਿੱਤਾ ਜਾਵੇ। ਭਾਜਪਾ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਆਉਣ ਵਾਲੇ ਦਿਨਾਂ ਵਿਚ ਕੂੜੇ ਦਾ ਇਹ ਡੰਪ ਨਾ ਹਟਾਇਆ ਗਿਆ ਅਤੇ ਸਮੱਸਿਆ ਦਾ ਸਥਾਈ ਹੱਲ ਨਾ ਕੀਤਾ ਗਿਆ, ਤਾਂ ਭਾਰਤੀ ਜਨਤਾ ਪਾਰਟੀ ਵਲੋਂ ਲੋਕਾਂ ਨੂੰ ਨਾਲ ਲੈ ਕੇ ਤਿੱਖਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀ ਅਰਮਾਨ ਸਿੰਘ ਨੇ ਨੀਟ ਪ੍ਰੀਖਿਆ ’ਚ 1730ਵਾਂ ਰੈਂਕ ਕੀਤਾ ਹਾਸਿਲ ਅਗਲੀ ਖ਼ਬਰ ਰਾਹੁਲ ਗਾਂਧੀ ਖ਼ਿਲਾਫ਼ ਮਾਮਲਾ ਦਰਜ ਕਰਨ ਦੇ ਵਿਰੋਧ ’ਚ ਮਲੋਟ ’ਚ ਕਾਂਗਰਸੀਆਂ ਦੀ ਇਕੱਤਰਤਾ
Ad Position 24