ਵਿਦਿਆਰਥੀ ਅਰਮਾਨ ਸਿੰਘ ਨੇ ਨੀਟ ਪ੍ਰੀਖਿਆ ’ਚ 1730ਵਾਂ ਰੈਂਕ ਕੀਤਾ ਹਾਸਿਲ
ਗਿੱਦੜਬਾਹਾ, 5 ਸਤੰਬਰ (ਸ਼ਿਵਰਾਜ ਸਿੰਘ ਬਰਾੜ)-ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਭਾਈ ਦੇ ਵਿਦਿਆਰਥੀ ਨੇ ਨੀਟ ਦੀ ਪ੍ਰੀਖਿਆ ਵਿਚ ਵਧੀਆ ਪੁਜ਼ੀਸ਼ਨ ਹਾਸਿਲ ਕਰਕੇ ਮਾਪਿਆਂ ਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਡਾ.
ਗਿੱਦੜਬਾਹਾ, 5 ਸਤੰਬਰ (ਸ਼ਿਵਰਾਜ ਸਿੰਘ ਬਰਾੜ)-ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਭਾਈ ਦੇ ਵਿਦਿਆਰਥੀ ਨੇ ਨੀਟ ਦੀ ਪ੍ਰੀਖਿਆ ਵਿਚ ਵਧੀਆ ਪੁਜ਼ੀਸ਼ਨ ਹਾਸਿਲ ਕਰਕੇ ਮਾਪਿਆਂ ਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਡਾ. ਮੁਨੀਸ਼ਾ ਗੁਪਤਾ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੇ ਵਿਦਿਆਰਥੀ ਅਰਮਾਨ ਸਿੰਘ ਪੁੱਤਰ ਪਰਮਿੰਦਰ ਸਿੰਘ ਨੇ ਨੀਟ ਦੀ ਪ੍ਰੀਖਿਆ ਦਿੱਤੀ ਸੀ, ਜਿਸ ਵਿਸ ਉਸ ਨੇ ਪੰਜਾਬ ’ਚੋਂ 1730 ਵਾਂ ਰੈਂਕ ਹਾਸਿਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਅਧਿਆਪਕ ਮਨਦੀਪ ਕੌਰ, ਮੀਨ ਅਰੋੜਾ, ਕਮਲਪ੍ਰੀਤ, ਸੋਨੀਆ, ਹਰਪ੍ਰੀਤ ਕੌਰ, ਪੂਨਮ ਰਾਣੀ ਅਤੇ ਜਗਦੇਵ ਸਿੰਘ ਵਲੋਂ ਬੱਚਿਆਂ ਨੂੰ ਲਗਨ ਨਾਲ ਮਿਹਨਤ ਕਰਵਾਈ ਜਾਂਦੀ ਹੈ, ਜਿਸ ਦੇ ਸਿੱਟੇ ਵਜੋਂ ਹਰ ਸਾਲ ਉਨ੍ਹਾਂ ਦੇ ਵਿਦਿਆਰਥੀ ਹਰ ਖੇਤਰ ਵਿਚ ਚੰਗੀਆਂ ਪੁਜ਼ੀਸ਼ਨਾਂ ਹਾਸਿਲ ਕਰਦੇ ਹਨ। ਇਸ ਮੌਕੇ ਸਮੂਹ ਸਟਾਫ਼ ਹਾਜ਼ਰ ਸੀ।