ਰਾਹੁਲ ਗਾਂਧੀ ਖ਼ਿਲਾਫ਼ ਐੱਫ਼.ਆਰ.ਆਈ. ਦਰਜ ਕਰਨ ਦੇ ਵਿਰੋਧ ’ਚ ਕਾਂਗਰਸੀਆਂ ਦੀ ਇਕੱਤਰਤਾ
ਮਲੋਟ, 5 ਸਤੰਬਰ (ਪਾਟਿਲ)-ਕਾਂਗਰਸ ਪਾਰਟੀ ਵਲੋਂ ਅੱਜ ਝਾਂਬ ਗੈਸਟ ਹਾਊਸ ਮਲੋਟ ਵਿਖੇ ਪ੍ਰੈੱਸ ਕਾਨਫ਼ਰੰਸ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਤੇ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਖ਼ਿਲਾਫ਼ ਮਾਮਲਾ ਦਰਜ ਕੀਤੇ ਜਾਣ ਦੇ ਵਿਰੋਧ ਵਿਚ ਕੀਤੀ ਗਈ। ਇਸ ਮੌਕੇ ਕਾਂਗਰਸੀ ਆਗੂਆਂ ਵਲੋਂ ਕੇਂਦਰ ਸਰਕਾਰ ਤੇ ਸੰਬੰਧਿਤ ਕਾਰਵਾਈ ’ਤੇ ਸਵਾਲ ਚੁੱਕਦਿਆਂ ਇਸ ਨੂੰ ਸਿਆਸੀ ਬਦਲਾਖੋਰੀ ਕਰਾਰ ਦਿੱਤਾ ਗਿਆ।
ਮਲੋਟ, 5 ਸਤੰਬਰ (ਪਾਟਿਲ)-ਕਾਂਗਰਸ ਪਾਰਟੀ ਵਲੋਂ ਅੱਜ ਝਾਂਬ ਗੈਸਟ ਹਾਊਸ ਮਲੋਟ ਵਿਖੇ ਪ੍ਰੈੱਸ ਕਾਨਫ਼ਰੰਸ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਤੇ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਖ਼ਿਲਾਫ਼ ਮਾਮਲਾ ਦਰਜ ਕੀਤੇ ਜਾਣ ਦੇ ਵਿਰੋਧ ਵਿਚ ਕੀਤੀ ਗਈ। ਇਸ ਮੌਕੇ ਕਾਂਗਰਸੀ ਆਗੂਆਂ ਵਲੋਂ ਕੇਂਦਰ ਸਰਕਾਰ ਤੇ ਸੰਬੰਧਿਤ ਕਾਰਵਾਈ ’ਤੇ ਸਵਾਲ ਚੁੱਕਦਿਆਂ ਇਸ ਨੂੰ ਸਿਆਸੀ ਬਦਲਾਖੋਰੀ ਕਰਾਰ ਦਿੱਤਾ ਗਿਆ। ਪ੍ਰੈੱਸ ਕਾਨਫ਼ਰੰਸ ਵਿਚ ਵਿਸ਼ੇਸ਼ ਤੌਰ ’ਤੇ ਡਾ. ਜੀਵਨ ਜੋਤ ਕੌਰ ਐੱਸ.ਸੀ. ਡਿਪਾਰਟਮੈਂਟ ਪੰਜਾਬ ਦੀ ਵਾਈਸ ਪ੍ਰਧਾਨ ਪਹੁੰਚੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਆਪਣੇ ਆਗੂਆਂ ਦੇ ਹੱਕ ਵਿਚ ਹਮੇਸ਼ਾ ਡਟ ਕੇ ਖੜ੍ਹੀ ਹੈ ਅਤੇ ਰਾਹੁਲ ਗਾਂਧੀ ਖ਼ਿਲਾਫ਼ ਦਰਜ ਕੀਤੀ ਗਈ ਐੱਫ਼.ਆਰ.ਆਈ. ਦਾ ਪਾਰਟੀ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ। ਇਸ ਮੌਕੇ ਸ਼ੁਭਦੀਪ ਸਿੰਘ ਬਿੱਟੂ ਜ਼ਿਲ੍ਹਾ ਪ੍ਰਧਾਨ ਕਾਂਗਰਸ, ਸ਼ਿਵ ਕੁਮਾਰ ਸ਼ਿਵਾ ਬਲਾਕ ਪ੍ਰਧਾਨ, ਮਾਸਟਰ ਜਸਪਾਲ ਸਿੰਘ, ਵਰਿੰਦਰ ਮੱਕੜ, ਰਾਜੇਸ਼ ਮਦਾਨ, ਸੋਨੂੰ ਡਾਵਰ, ਕੁਮਾਰ ਗੀਤ ਸੇਠੀ, ਪ੍ਰੇਮ ਰਾਜਪੂਤ, ਕੇਵਲ ਖੱਤਰੀ, ਗੁਰਮੇਲ ਸਰਾਂ, ਲੀਲੂ ਰਾਮ ਸਮੇਤ ਹੋਰ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।