07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਪਹਿਲਾ ਖ਼ੂਨਦਾਨ ਕੈਂਪ ਲਗਾਇਆ-120 ਯੂਨਿਟ ਖ਼ੂਨ ਕੀਤਾ ਦਾਨ

ਸ੍ਰੀ ਮੁਕਤਸਰ ਸਾਹਿਬ, 5 ਸਤੰਬਰ (ਰਣਜੀਤ ਸਿੰਘ ਢਿੱਲੋਂ)-ਬ੍ਰਦਰਜ਼ ਫੂਡ ਹੱਬ ਅਤੇ ਚਾਹਤ ਐਂਟਰਪ੍ਰਾਈਜ਼ਸ ਵਲੋਂ ਪਹਿਲਾ ਖ਼ੂਨਦਾਨ ਕੈਂਪ ਹਰਪ੍ਰੀਤ ਸਿੰਘ ਸਰਪੰਚ ਅਤੇ ਆਕਾਸ਼ਦੀਪ ਸਿੱਧੂ ਦੀ ਅਗਵਾਈ ਹੇਠ ਮਲੋਟ ਰੋਡ ਬਾਈਪਾਸ ਸਥਿਤ ਚਾਹਤ ਐਂਟਰਪ੍ਰਾਈਜ਼ਸ ਵਿਖੇ ਲਗਾਇਆ ਗਿਆ। ਖ਼ੂਨਦਾਨ ਕੈਂਪ ਵਿਚ ਵੱਡੀ ਗਿਣਤੀ ’ਚ ਨੌਜਵਾਨਾਂ ਨੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ 120 ਯੂਨਿਟ ਖ਼ੂਨਦਾਨ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਸ੍ਰੀ ਮੁਕਤਸਰ ਸਾਹਿਬ, 5 ਸਤੰਬਰ (ਰਣਜੀਤ ਸਿੰਘ ਢਿੱਲੋਂ)-ਬ੍ਰਦਰਜ਼ ਫੂਡ ਹੱਬ ਅਤੇ ਚਾਹਤ ਐਂਟਰਪ੍ਰਾਈਜ਼ਸ ਵਲੋਂ ਪਹਿਲਾ ਖ਼ੂਨਦਾਨ ਕੈਂਪ ਹਰਪ੍ਰੀਤ ਸਿੰਘ ਸਰਪੰਚ ਅਤੇ ਆਕਾਸ਼ਦੀਪ ਸਿੱਧੂ ਦੀ ਅਗਵਾਈ ਹੇਠ ਮਲੋਟ ਰੋਡ ਬਾਈਪਾਸ ਸਥਿਤ ਚਾਹਤ ਐਂਟਰਪ੍ਰਾਈਜ਼ਸ ਵਿਖੇ ਲਗਾਇਆ ਗਿਆ। ਖ਼ੂਨਦਾਨ ਕੈਂਪ ਵਿਚ ਵੱਡੀ ਗਿਣਤੀ ’ਚ ਨੌਜਵਾਨਾਂ ਨੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ 120 ਯੂਨਿਟ ਖ਼ੂਨਦਾਨ ਕੀਤਾ। ਕੈਂਪ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਖ਼ੂਨਦਾਨ ਕਰਨ ਵਾਲੇ ਨੌਜਵਾਨਾਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਕਿਹਾ ਕਿ ਖ਼ੂਨਦਾਨ ਇਕ ਮਹਾਨ ਸਮਾਜ ਸੇਵਾ ਹੈ। ਇਸ ਮੌਕੇ ਬ੍ਰਦਰਸ ਫੂਡ ਹੱਬ ਵਲੋਂ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਕੈਂਪ ਵਿਚ ਹਰਦੀਪ ਸਿੰਘ ਭਾਗਸਰੀਆ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ, ਮਨਦੀਪ ਸਿੰਘ ਭਾਗਸਰੀਆ, ਪ੍ਰੀਤ ਸਿੱਧੂ, ਸੁਖਵਿੰਦਰ ਸਿੰਘ ਸਰਪੰਚ, ਮੁਕੇਸ਼ ਕੁਮਾਰ ਬਰੀਵਾਲਾ, ਸ਼ਮਿੰਦਰ ਸਿੰਘ ਸੰਧੂ, ਰਣਜੀਤ ਸਿੰਘ ਮਾਨ ਅਤੇ ਬਲਵਿੰਦਰ ਸਿੰਘ ਗੋਨਿਆਣਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ। ਕੈਂਪ ਦੇ ਪ੍ਰਬੰਧਕਾਂ ਵਲੋਂ ਖ਼ੂਨਦਾਨੀਆਂ ਦਾ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਪਿੰਡ ਮਿੱਡਾ ’ਚ ਕਿਸਾਨ ਦੇ ਖੇਤ ’ਚੋਂ 5 ਹਾਰਸ ਪਾਵਰ ਦੀ ਮੋਟਰ ਚੋਰੀ ਅਗਲੀ ਖ਼ਬਰ ਪਿੰਡ ਘੁਮਿਆਰਾ ਵਿਖੇ ਕਈ ਪਰਿਵਾਰ ਹੋਏ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿਚ ਸ਼ਾਮਿਲ
Ad Position 24