07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਪਿੰਡ ਮਿੱਡਾ ’ਚ ਕਿਸਾਨ ਦੇ ਖੇਤ ’ਚੋਂ 5 ਹਾਰਸ ਪਾਵਰ ਦੀ ਮੋਟਰ ਚੋਰੀ

ਮਲੋਟ, 5 ਸਤੰਬਰ (ਪਾਟਿਲ)-ਇਲਾਕੇ ਵਿਚ ਚੋਰੀ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ, ਜਿਸ ਕਾਰਨ ਕਿਸਾਨਾਂ ਅਤੇ ਪਿੰਡ ਵਾਸੀਆਂ ਵਿਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਤਾਜ਼ੇ ਮਾਮਲੇ ’ਚ ਪਿੰਡ ਮਿੱਡਾ ਵਿਚ ਚੋਰਾਂ ਨੇ ਇਕ ਕਿਸਾਨ ਦੇ ਖੇਤ ਵਿਚੋਂ 5 ਹਾਰਸ ਪਾਵਰ ਦੀ ਮੋਟਰ ਚੋਰੀ ਕਰ ਲਈ ਹੈ।

Ad Position 21
repet_subhas-goyals [Copy P29]
ਪਿੰਡ ਮਿੱਡਾ ਵਿਖੇ ਚੋਰੀ ਸੰਬੰਧੀ ਜਾਣਕਾਰੀ ਦਿੰਦਾ ਹੋਇਆ ਨੌਜਵਾਨ। ਤਸਵੀਰ: ਪਾਟਿਲ 06-09-2026
ਮਲੋਟ, 5 ਸਤੰਬਰ (ਪਾਟਿਲ)-ਇਲਾਕੇ ਵਿਚ ਚੋਰੀ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ, ਜਿਸ ਕਾਰਨ ਕਿਸਾਨਾਂ ਅਤੇ ਪਿੰਡ ਵਾਸੀਆਂ ਵਿਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਤਾਜ਼ੇ ਮਾਮਲੇ ’ਚ ਪਿੰਡ ਮਿੱਡਾ ਵਿਚ ਚੋਰਾਂ ਨੇ ਇਕ ਕਿਸਾਨ ਦੇ ਖੇਤ ਵਿਚੋਂ 5 ਹਾਰਸ ਪਾਵਰ ਦੀ ਮੋਟਰ ਚੋਰੀ ਕਰ ਲਈ ਹੈ। ਇਸ ਸੰਬੰਧੀ ਅਮਰੀਕ ਸਿੰਘ ਫ਼ੌਜੀ ਪੁੱਤਰ ਜਗੀਰ ਸਿੰਘ ਵਾਸੀ ਪਿੰਡ ਮਿੱਡਾ ਨੇ ਦੱਸਿਆ ਕਿ ਉਨ੍ਹਾਂ ਦਾ ਖੇਤ ਮਿੱਡਾ ਤੋਂ ਤਰਖਾਣਵਾਲਾ ਨੂੰ ਜਾਂਦੀ ਸੜਕ ’ਤੇ ਸਥਿਤ ਹੈ। ਬੀਤੇ ਦਿਨ ਚੋਰਾਂ ਨੇ ਉਨ੍ਹਾਂ ਦੇ ਖੇਤ ਵਿਚ ਲੱਗੀ 5 ਹਾਰਸ ਪਾਵਰ ਦੀ ਮੋਟਰ ਚੋਰੀ ਕਰ ਲਈ। ਉਨ੍ਹਾਂ ਦੱਸਿਆ ਕਿ ਇਹ ਉਨ੍ਹਾਂ ਦੇ ਖੇਤ ਵਿਚ ਚੋਰੀ ਦੀ ਤੀਜੀ ਵਾਰਦਾਤ ਹੈ। ਅਮਰੀਕ ਸਿੰਘ ਨੇ ਦੱਸਿਆ ਕਿ ਕੁਝ ਮਹੀਨੇ ਪਹਿਲਾਂ ਵੀ ਉਨ੍ਹਾਂ ਦੇ ਖੇਤ ਵਿਚੋਂ ਟਰਾਂਸਫ਼ਾਰਮਰ ਚੋਰੀ ਹੋ ਗਿਆ ਸੀ, ਜਦਕਿ ਪਿਛਲੇ ਸਾਲ ਵੀ ਚੋਰਾਂ ਵਲੋਂ ਇਸੇ ਖੇਤ ਵਿਚੋਂ ਮੋਟਰ ਚੋਰੀ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਵਾਰ-ਵਾਰ ਹੋ ਰਹੀਆਂ ਚੋਰੀਆਂ ਕਾਰਨ ਕਿਸਾਨਾਂ ਵਿਚ ਡਰ ਤੇ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਚੋਰੀ ਸੰਬੰਧੀ ਲਿਖ਼ਤੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਜਾ ਚੁੱਕੀ ਹੈ, ਪਰ ਅਜੇ ਤੱਕ ਕੋਈ ਠੋਸ ਕਾਰਵਾਈ ਨਹੀਂ ਹੋਈ। ਉਨ੍ਹਾਂ ਪੁਲਿਸ ਤੋਂ ਮੰਗ ਕੀਤੀ ਕਿ ਇਲਾਕੇ ਵਿਚ ਵਧ ਰਹੀਆਂ ਚੋਰੀ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ ਜਾਣ ਅਤੇ ਚੋਰਾਂ ਨੂੰ ਕਾਬੂ ਕਰਕੇ ਕਿਸਾਨਾਂ ਨੂੰ ਰਾਹਤ ਦਿੱਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਸੀ.ਐੱਚ.ਸੀ. ਲੰਬੀ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਪਹਿਲਾ ਖ਼ੂਨਦਾਨ ਕੈਂਪ ਲਗਾਇਆ-120 ਯੂਨਿਟ ਖ਼ੂਨ ਕੀਤਾ ਦਾਨ
Ad Position 24