07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਅਧਿਆਪਕ ਰਜਿੰਦਰ ਸਿੰਘ ਨਿਆਮੀਵਾਲਾ ਸਨਮਾਨਿਤ ਐੱਸ.ਡੀ. ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ

ਮਲੋਟ, 5 ਸਤੰਬਰ (ਪਾਟਿਲ)-ਐੱਸ. ਡੀ.

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਮਲੋਟ, 5 ਸਤੰਬਰ (ਪਾਟਿਲ)-ਐੱਸ.ਡੀ. ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਦੀ ਅਗਵਾਈ ਹੇਠ ਅਧਿਆਪਕ ਦਿਵਸ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਪ੍ਰਿੰਸੀਪਲ ਤੇ ਸਮੂਹ ਅਧਿਆਪਕਾਂ ਵਲੋਂ ਕੇਕ ਕੱਟ ਕੇ ਕੀਤੀ ਗਈ। ਇਸ ਮੌਕੇ ਵੱਖ-ਵੱਖ ਵਿਸ਼ਿਆਂ ਵਿਚ ਆਪਣੀ ਵਿਸ਼ੇਸ਼ ਸੇਵਾ ਨਿਭਾਉਣ ਵਾਲੇ ਅਧਿਆਪਕਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਨੇ ਅਧਿਆਪਕ ਦਿਵਸ ਦੀ ਮਹੱਤਤਾ ਬਾਰੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਅਧਿਆਪਕ ਇਕ ਚੰਗੇ ਤੇ ਨੈਤਿਕ ਸਮਾਜ ਦੀ ਸਿਰਜਣਾ ਵਿਚ ਅਹਿਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਅਧਿਆਪਕਾਂ ਨੂੰ ਵਿਦਿਆਰਥੀਆਂ ਵਿਚ ਨੈਤਿਕ ਕਦਰਾਂ-ਕੀਮਤਾਂ, ਚੰਗੇ ਸੰਸਕਾਰ ਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਲਈ ਪ੍ਰੇਰਿਤ ਕੀਤਾ। ਅੰਤ ਵਿਚ ਉਨ੍ਹਾਂ ਵਲੋਂ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਗੁਰਸ਼ਰਨਜੀਤ ਸਿੰਘ ਸਟੇਟ ਯੰਗ ਟੀਚਰ ਐਵਾਰਡ ਨਾਲ ਸਨਮਾਨਿਤ ਅਗਲੀ ਖ਼ਬਰ ਦੇਸ਼ ਭਗਤ ਗਲੋਬਲ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ
Ad Position 24