ਪਰਾਲੀ ਦੀਆਂ ਗੱਠਾਂ ਨਾਲ ਭਰੀ ਟਰਾਲੀ ਖੱਡੇ ’ਚ ਧਸੀ
ਬਰਗਾੜੀ, 6 ਸਤੰਬਰ (ਲਖਵਿੰਦਰ ਸ਼ਰਮਾ)-ਵਿਵੇਕ ਸਕੂਲ ਬਰਗਾੜੀ ਵਿਖੇ ਜੇਤੂ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਸਮਾਗਮ ਕਰਵਾਇਆ ਗਿਆ। ਸਮਾਗਮ ਵਿਚ ਪਿਛਲੇ ਦਿਨੀਂ ਜ਼ਿਲ੍ਹਾ ਪੱਧਰੀ ਖ਼ੇਡਾਂ ਵਿਚ ਜੇਤੂ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ।
ਬਰਗਾੜੀ, 6 ਸਤੰਬਰ (ਲਖਵਿੰਦਰ ਸ਼ਰਮਾ)-ਵਿਵੇਕ ਸਕੂਲ ਬਰਗਾੜੀ ਵਿਖੇ ਜੇਤੂ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਸਮਾਗਮ ਕਰਵਾਇਆ ਗਿਆ। ਸਮਾਗਮ ਵਿਚ ਪਿਛਲੇ ਦਿਨੀਂ ਜ਼ਿਲ੍ਹਾ ਪੱਧਰੀ ਖ਼ੇਡਾਂ ਵਿਚ ਜੇਤੂ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਇੰਨ੍ਹਾਂ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਇਸ ਸਕੂਲ ਦੇ ਬੱਚਿਆਂ ਨੇ ਬਹੁਤ ਵਧੀਆ ਕਾਰਗੁਜ਼ਾਰੀ ਵਿਖਾਈ ਅਤੇ ਪਹਿਲੀਆਂ ਪੁਜੀਸ਼ਨਾਂ ਹਾਸਿਲ ਕਰਦਿਆਂ ਮੈਡਲ ਪ੍ਰਾਪਤ ਕੀਤੇ। ਕੁਝ ਬੱਚਿਆਂ ਦੀ ਚੋਣ ਜ਼ਿਲ੍ਹਾ ਪੱਧਰੀ ਟੀਮਾਂ ਲਈ ਵੀ ਹੋਈ ਜੋ ਜ਼ਿਲ੍ਹਾ ਫ਼ਰੀਦਕੋਟ ਵਲੋਂ ਟੀਮਾਂ ਵਿਚ ਭਾਗ ਲੈਣਗੇ। ਇੰਨ੍ਹਾਂ ਬੱਚਿਆਂ ਨੂੰ ਸਨਮਾਨਿਤ ਕਰਦਿਆਂ ਸਕੂਲ ਚੇਅਰਮੈਨ ਹਰਜਿੰਦਰ ਸਿੰਘ, ਡਾ. ਚਰਨਜੀਤ ਸਿੰਘ, ਪਿ੍ਰੰਸੀਪਲ ਸਪਨਾ ਬਜਾਜ ਨੇ ਜੇਤੂ ਬੱਚਿਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਖੇਡਾਂ ਸਾਡੇ ਜੀਵਨ ਦਾ ਅਨਿਖੜਵਾਂ ਅੰਗ ਹਨ। ਇਸ ਮੌਕੇ ਅਧਿਆਪਕਾ ਅਮਰਜੀਤ ਕੌਰ, ਗਗਨਦੀਪ ਕੌਰ, ਸਮੂਹ ਸਟਾਫ਼, ਬੱਚੇ ਆਦਿ ਹਾਜ਼ਰ ਸਨ।