ਪੰਜਾਬ ਪਬਲਿਕ ਸਕੂਲ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ
ਮੰਡੀ ਲੱਖੇਵਾਲੀ, 6 ਸਤੰਬਰ (ਮਿਲਖ ਰਾਜ)-ਪੰਜਾਬ ਪਬਲਿਕ ਸਕੂਲ ਮੰਡੀ ਲੱਖੇਵਾਲੀ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਵੱਖ-ਵੱਖ ਧਾਰਮਿਕ ਤੇ ਸੱਭਿਆਚਾਰਕ ਗਤੀਵਿਧੀਆਂ ਕਰਵਾਈਆਂ ਗਈਆਂ।
ਮੰਡੀ ਲੱਖੇਵਾਲੀ, 6 ਸਤੰਬਰ (ਮਿਲਖ ਰਾਜ)-ਪੰਜਾਬ ਪਬਲਿਕ ਸਕੂਲ ਮੰਡੀ ਲੱਖੇਵਾਲੀ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਵੱਖ-ਵੱਖ ਧਾਰਮਿਕ ਤੇ ਸੱਭਿਆਚਾਰਕ ਗਤੀਵਿਧੀਆਂ ਕਰਵਾਈਆਂ ਗਈਆਂ। ਸਕੂਲ ਵਿਚ ਮਟਕੀ ਫੋੜ ਇੰਟਰ ਹਾਊਸ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਵੱਖ-ਵੱਖ ਹਾਊਸਾਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੁਕਾਬਲੇ ਵਿਚ ਸਮਰ ਹਾਊਸ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜਿੱਤ ਹਾਸਿਲ ਕੀਤੀ। ਵਿਦਿਆਰਥੀਆਂ ਨੇ ਸ੍ਰੀ ਕ੍ਰਿਸ਼ਨ ਦੇ ਜੀਵਨ ਨਾਲ ਸੰਬੰਧਿਤ ਸੁੰਦਰ ਪੇਸ਼ਕਾਰੀਆਂ ਵੀ ਦਿੱਤੀਆਂ। ਇਸ ਮੌਕੇ ਸਕੂਲ ਦੇ ਨੰਨ੍ਹੇ-ਮੁੰਨੇ ਬੱਚਿਆਂ ਨੂੰ ਰਾਧਾ ਰਾਣੀ ਅਤੇ ਸ੍ਰੀ ਕ੍ਰਿਸ਼ਨ ਦੇ ਮਨਮੋਹਕ ਰੂਪਾਂ ਵਿਚ ਸਜਾਇਆ ਗਿਆ। ਬੱਚਿਆਂ ਦੀਆਂ ਪਿਆਰੀਆਂ ਪੇਸ਼ਕਾਰੀਆਂ ਨੇ ਸਭ ਦਾ ਮਨ ਮੋਹ ਲਿਆ। ਸਮਾਗਮ ਦੌਰਾਨ ਪ੍ਰਿੰਸੀਪਲ ਸੰਜੂ ਬੱਬਰ ਅਤੇ ਚੇਅਰਮੈਨ ਹਰਚਰਨ ਸਿੰਘ ਬਰਾੜ ਨੇ ਵਿਦਿਆਰਥੀਆਂ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੇ ਸੱਭਿਆਚਾਰਕ ਸਮਾਗਮ ਬੱਚਿਆਂ ਨੂੰ ਆਪਣੀ ਧਾਰਮਿਕ ਤੇ ਸੱਭਿਆਚਾਰਕ ਵਿਰਾਸਤ ਨਾਲ ਜੋੜਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਸਕੂਲ ਪ੍ਰਬੰਧਕਾਂ ਵਲੋਂ ਜੇਤੂ ਸਮਰ ਹਾਊਸ ਅਤੇ ਸਾਰੇ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕੀਤੀ ਗਈ।