ਬਾਬਾ ਬੰਦਾ ਬਹਾਦਰ ਕਾਲਜ ਵਿਖੇ ਅਧਿਆਪਕ ਦਿਵਸ ਮਨਾਇਆ
ਸ੍ਰੀ ਮੁਕਤਸਰ ਸਾਹਿਬ, 6 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ਼ਹਿਰ ਵਿਚ ਸਫ਼ਾਈ ਵਿਵਸਥਾ ਦਾ ਮੰਦਾ ਹਾਲ ਹੋਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਾਵੇਂ ਨਗਰ ਕੌਂਸਲ ਵਲੋਂ ਘਰ-ਘਰ ਤੋਂ ਕੂੜਾ ਚੁੱਕਣ ਲਈ ਗੱਡੀਆਂ ਲਗਾਈਆਂ ਗਈਆਂ ਹਨ, ਪਰ ਇਸ ਦੇ ਬਾਵਜੂਦ ਸ਼ਹਿਰ ਦੀਆਂ ਕਈ ਜਨਤਕ ਥਾਵਾਂ, ਸੜਕਾਂ ਦੇ ਕਿਨਾਰਿਆਂ ਅਤੇ ਕੰਧਾਂ ਨਾਲ ਕੂੜੇ ਦੇ ਢੇਰ ਲੱਗੇ ਹੋਏ ਹਨ।
ਸ੍ਰੀ ਮੁਕਤਸਰ ਸਾਹਿਬ, 6 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ਼ਹਿਰ ਵਿਚ ਸਫ਼ਾਈ ਵਿਵਸਥਾ ਦਾ ਮੰਦਾ ਹਾਲ ਹੋਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਾਵੇਂ ਨਗਰ ਕੌਂਸਲ ਵਲੋਂ ਘਰ-ਘਰ ਤੋਂ ਕੂੜਾ ਚੁੱਕਣ ਲਈ ਗੱਡੀਆਂ ਲਗਾਈਆਂ ਗਈਆਂ ਹਨ, ਪਰ ਇਸ ਦੇ ਬਾਵਜੂਦ ਸ਼ਹਿਰ ਦੀਆਂ ਕਈ ਜਨਤਕ ਥਾਵਾਂ, ਸੜਕਾਂ ਦੇ ਕਿਨਾਰਿਆਂ ਅਤੇ ਕੰਧਾਂ ਨਾਲ ਕੂੜੇ ਦੇ ਢੇਰ ਲੱਗੇ ਹੋਏ ਹਨ। ਇਨ੍ਹਾਂ ਢੇਰਾਂ ਕਾਰਨ ਇਲਾਕੇ ਵਿਚ ਗੰਦਗੀ ਤੇ ਬਦਬੂ ਫ਼ੈਲ ਰਹੀ ਹੈ, ਜਿਸ ਨਾਲ ਲੋਕਾਂ ਨੂੰ ਬਿਮਾਰੀਆਂ ਫ਼ੈਲਣ ਦਾ ਡਰ ਸਤਾਉਣ ਲੱਗਾ ਹੈ। ਕੂੜੇ ਦੇ ਢੇਰਾਂ ’ਤੇ ਬੇਸਹਾਰਾ ਪਸ਼ੂਆਂ ਦੀ ਭਰਮਾਰ ਵੀ ਦੇਖਣ ਨੂੰ ਮਿਲਦੀ ਹੈ। ਇਹ ਪਸ਼ੂ ਕੂੜੇ ਨੂੰ ਖਿਲਾਰ ਕੇ ਆਲੇ-ਦੁਆਲੇ ਹੋਰ ਗੰਦਗੀ ਫ਼ੈਲਾਉਂਦੇ ਹਨ। ਇਸ ਕਾਰਨ ਜਿੱਥੇ ਰਾਹਗੀਰਾਂ ਨੂੰ ਬਦਬੂ ਤੇ ਗੰਦਗੀ ਦਾ ਸਾਹਮਣਾ ਕਰਨਾ ਪੈਂਦਾ ਹੈ, ਉੱਥੇ ਸੜਕਾਂ ’ਤੇ ਘੁੰਮਦੇ ਆਵਾਰਾ ਪਸ਼ੂ ਵੀ ਹਾਦਸਿਆਂ ਦਾ ਕਾਰਨ ਬਣ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਮੌਜੂਦਾ ਸਮੇਂ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਅਤੇ ਨਗਰ ਕੌਂਸਲ ’ਤੇ ਵੀ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਦਾ ਬਹੁਮਤ ਹੈ। ਲੋਕਾਂ ਨੇ ਵੱਡੀ ਗਿਣਤੀ ਵਿਚ ਕੌਂਸਲਰਾਂ ਨੂੰ ਜਿਤਾ ਕੇ ਆਪਣਾ ਫ਼ਤਵਾ ਦਿੱਤਾ ਹੈ। ਇਸ ਲਈ ਜੇਕਰ ਸਾਰੇ ਵਾਰਡਾਂ ਵਿਚ ਕੌਂਸਲਰਾਂ ਦੀ ਨਿਗਰਾਨੀ ਹੇਠ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਜਾਵੇ, ਤਾਂ ਸ਼ਹਿਰ ਨੂੰ ਕੂੜੇ ਦੇ ਢੇਰਾਂ ਤੋਂ ਕਾਫ਼ੀ ਹੱਦ ਤੱਕ ਮੁਕਤ ਕਰਕੇ ਸਾਫ਼-ਸੁਥਰਾ ਅਤੇ ਸੁੰਦਰ ਬਣਾਇਆ ਜਾ ਸਕਦਾ ਹੈ। ਜੇਕਰ ਨਗਰ ਕੌਂਸਲ ਦਫ਼ਤਰ ਦੇ ਬਿਲਕੁਲ ਸਾਹਮਣੇ ਬਣੇ ਕੂੜੇ ਦੇ ਡੰਪ ਦੀ ਗੱਲ ਕੀਤੀ ਜਾਵੇ ਤਾਂ ਇਹ ਸ਼ੇਰ ਸਿੰਘ ਚੌਂਕ ਅਤੇ ਅਬੋਹਰ ਰੋਡ ਦੇ ਬਿਲਕੁਲ ਨਾਲ ਸਥਿਤ ਹੈ। ਇਸੇ ਥਾਂ ਦੇ ਨੇੜੇ ਸਬਜ਼ੀਆਂ ਤੇ ਫ਼ਲਾਂ ਦੀਆਂ ਰੇਹੜੀਆਂ ਵੀ ਲੱਗਦੀਆਂ ਹਨ। ਕੂੜੇ ’ਤੇ ਬੈਠਣ ਵਾਲੀਆਂ ਮੱਖੀਆਂ ਅਤੇ ਮੱਛਰ ਇਨ੍ਹਾਂ ਫ਼ਲਾਂ ਤੇ ਸਬਜ਼ੀਆਂ ’ਤੇ ਵੀ ਬੈਠਦੇ ਹਨ, ਜੋ ਲੋਕਾਂ ਦੀ ਸਿਹਤ ਲਈ ਗੰਭੀਰ ਖ਼ਤਰਾ ਬਣ ਸਕਦੇ ਹਨ। ਇਸੇ ਤਰ੍ਹਾਂ ਪੁਰਾਣੀ ਦਾਣਾ ਮੰਡੀ ਵਿਚ ਬਾਬਾ ਖੇਤਰਪਾਲ ਮੰਦਰ ਦੇ ਨੇੜੇ ਬਣਾਇਆ ਗਿਆ ਕੂੜੇ ਦਾ ਡੰਪ ਵੀ ਗੰਦਗੀ ਫ਼ੈਲਾ ਰਿਹਾ ਹੈ। ਇੱਥੇ ਕਈ ਵਾਰ ਕੂੜਾ ਕੂੜੇਦਾਨ ਦੀ ਬਜਾਏ ਰਸਤੇ ਅਤੇ ਗਲੀ ਵਿਚ ਹੀ ਸੁੱਟ ਦਿੱਤਾ ਜਾਂਦਾ ਹੈ। ਕੂੜੇ ਦੇ ਢੇਰਾਂ ’ਤੇ ਵੱਡੀ ਗਿਣਤੀ ਵਿਚ ਆਵਾਰਾ ਪਸ਼ੂ ਘੁੰਮਦੇ ਰਹਿੰਦੇ ਹਨ ਅਤੇ ਕੂੜਾ ਦੂਰ-ਦੂਰ ਤੱਕ ਖਿੱਲਰ ਜਾਣ ਕਾਰਨ ਰਾਹਗੀਰਾਂ ਨੂੰ ਲੰਘਣ ਵਿਚ ਵੀ ਮੁਸ਼ਕਲ ਆਉਂਦੀ ਹੈ। ਸ਼ਹਿਰ ਦੇ ਹੋਰ ਵੀ ਕਈ ਮੁਹੱਲਿਆਂ ਤੇ ਸੜਕਾਂ ’ਤੇ ਕੂੜੇ ਦੇ ਢੇਰ ਦੇਖਣ ਨੂੰ ਮਿਲ ਰਹੇ ਹਨ। ਇਸ ਤੋਂ ਇਲਾਵਾ ਕੁਝ ਥਾਵਾਂ ’ਤੇ ਕੂੜੇ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ, ਜਿਸ ਕਾਰਨ ਨਿਕਲਣ ਵਾਲਾ ਧੂੰਆਂ ਵਾਤਾਵਰਨ ਨੂੰ ਪ੍ਰਦੂਸ਼ਿਤ ਕਰ ਰਿਹਾ ਹੈ ਅਤੇ ਲੋਕਾਂ ਲਈ ਸਾਹ ਲੈਣਾ ਵੀ ਮੁਸ਼ਕਿਲ ਹੋ ਜਾਂਦਾ ਹੈ। ਕੂੜਾ ਸਾੜਨ ਦੀ ਇਹ ਪ੍ਰਥਾ ਵਾਤਾਵਰਨ ਅਤੇ ਲੋਕਾਂ ਦੀ ਸਿਹਤ ਲਈ ਗੰਭੀਰ ਖ਼ਤਰਾ ਬਣ ਸਕਦੀ ਹੈ। ਸ਼ਹਿਰ ਵਾਸੀਆਂ ਨੇ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸ਼ਹਿਰ ਦੀ ਸਫ਼ਾਈ ਵਿਵਸਥਾ ਵੱਲ ਉਚੇਚਾ ਧਿਆਨ ਦਿੱਤਾ ਜਾਵੇ। ਲੋਕਾਂ ਨੇ ਮੰਗ ਕੀਤੀ ਕਿ ਸ਼ਹਿਰ ਦੀ ਆਬਾਦੀ ਤੋਂ ਬਾਹਰ ਕੂੜੇ ਦੇ ਢੁਕਵੇਂ ਡੰਪਿੰਗ ਸਥਾਨ ਬਣਾਏ ਜਾਣ ਅਤੇ ਵੱਖ-ਵੱਖ ਥਾਵਾਂ ’ਤੇ ਬਣੇ ਆਰਜੀ ਡੰਪਾਂ ਕਾਰਨ ਲੋਕਾਂ ਨੂੰ ਆ ਰਹੀ ਸਮੱਸਿਆ ਤੋਂ ਨਿਜ਼ਾਤ ਦਿਵਾਈ ਜਾਵੇ। ਇਸ ਦੇ ਨਾਲ ਹੀ ਕੂੜਾ ਸਾੜਨ ਵਾਲਿਆਂ ’ਤੇ ਵੀ ਸਖ਼ਤੀ ਕੀਤੀ ਜਾਵੇ ਤਾਂ ਜੋ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਦੇ ਨਾਲ-ਨਾਲ ਵਾਤਾਵਰਨ ਨੂੰ ਵੀ ਪ੍ਰਦੂਸ਼ਣ ਤੋਂ ਬਚਾਇਆ ਜਾ ਸਕੇ।