ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ-4 ਤਹਿਤ ਬਲਾਕ ਪੱਧਰੀ ਖੇਡਾਂ ਦੀ ਸ਼ੁਰੂਆਤ
ਸ੍ਰੀ ਮੁਕਤਸਰ ਸਾਹਿਬ, 7 ਸਤੰਬਰ (ਰਣਜੀਤ ਸਿੰਘ ਢਿੱਲੋਂ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ-4 ਤਹਿਤ ਬਲਾਕ ਸ੍ਰੀ ਮੁਕਤਸਰ ਸਾਹਿਬ ਵਿਖੇ ਬਲਾਕ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਹੋਈ। ਇਸ ਮੌਕੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਸ੍ਰੀ ਮੁਕਤਸਰ ਸਾਹਿਬ, 7 ਸਤੰਬਰ (ਰਣਜੀਤ ਸਿੰਘ ਢਿੱਲੋਂ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ-4 ਤਹਿਤ ਬਲਾਕ ਸ੍ਰੀ ਮੁਕਤਸਰ ਸਾਹਿਬ ਵਿਖੇ ਬਲਾਕ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਹੋਈ। ਇਸ ਮੌਕੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨਾਲ ਚੇਅਰਮੈਨ ਮਾਰਕਿਟ ਕਮੇਟੀ ਸੁਰਜੀਤ ਸਿੰਘ ਸੰਧੂ, ਐਡਵੋਕੇਟ ਅਭੀਜੀਤ ਸਿੰਘ ਬਰਾੜ ਅਭੈ ਸੰਗਰਾਣਾ ਅਤੇ ਡੀ.ਐੱਮ. ਸਪੋਰਟਸ ਸੁਰਿੰਦਰ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਮੌਕੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ। ਉਨ੍ਹਾਂ ਨੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰਬਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਖਿਡਾਰੀ ਖੇਡਾਂ ਵਿਚ ਤਗ਼ਮੇ ਹਾਸਿਲ ਕਰਕੇ ਉਚ ਪੱਧਰੀ ਨੌਕਰੀਆਂ ਦੇ ਮੌਕੇ ਪ੍ਰਾਪਤ ਕਰ ਸਕਦੇ ਹਨ। ਇਸ ਤੋਂ ਪਹਿਲਾਂ ਜ਼ਿਲ੍ਹਾ ਖੇਡ ਅਫ਼ਸਰ ਅਨਿੰਦਰਵੀਰ ਕੌਰ ਬਰਾੜ ਨੇ ਦੱਸਿਆ ਕਿ ਬਲਾਕ ਸ੍ਰੀ ਮੁਕਤਸਰ ਸਾਹਿਬ ਵਿਖੇ ਪਹਿਲੇ ਦਿਨ ਅੰਡਰ-14, 17 ਤੇ 21 ਉਮਰ ਵਰਗ ਦੇ ਖਿਡਾਰੀਆਂ ਅਤੇ ਖਿਡਾਰਨਾਂ ਨੇ ਉਤਸ਼ਾਹ ਨਾਲ ਭਾਗ ਲਿਆ। ਬਲਾਕ ਪੱਧਰੀ ਖੇਡ ਮੁਕਾਬਲਿਆਂ ਦੌਰਾਨ ਵਾਲੀਬਾਲ (ਸ਼ੂਟਿੰਗ/ਸਮੇਸ਼ਿੰਗ), ਖੋ-ਖੋ, ਕਬੱਡੀ (ਸਰਕਲ/ਨੈਸ਼ਨਲ), ਅਥਲੈਟਿਕਸ ਤੇ ਫੁੱਟਬਾਲ ਦੇ ਮੁਕਾਬਲੇ ਹੋਏ। ਇਨ੍ਹਾਂ ਮੁਕਾਬਲਿਆਂ ਵਿਚ ਖਿਡਾਰੀਆਂ ਨੇ ਪੂਰੇ ਜੋਸ਼ ਤੇ ਉਤਸ਼ਾਹ ਨਾਲ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਦੌਰਾਨ ਜ਼ਿਲ੍ਹਾ ਖੇਡ ਅਫ਼ਸਰ ਵਲੋਂ ਮੁੱਖ ਮਹਿਮਾਨ ਤੇ ਵਿਸ਼ੇਸ਼ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਖੇਡ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਕੋਚ, ਦਫ਼ਤਰੀ ਸਟਾਫ਼, ਸਿੱਖਿਆ ਵਿਭਾਗ ਦੇ ਸਮੂਹ ਡੀ.ਪੀ.ਈ./ਪੀ.ਟੀ.ਆਈ., ਸਿਹਤ ਵਿਭਾਗ ਦੀ ਟੀਮ, ਸਕਿਉਰਿਟੀ ਟੀਮ ਅਤੇ ਹੋਰ ਪਤਵੰਤੇ ਆਦਿ ਹਾਜ਼ਰ ਸਨ।