08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਨਸ਼ੇ ਦੀਆਂ ਗੋਲੀਆਂ ਸਮੇਤ ਪੰਜ ਵਿਅਕਤੀ ਕਾਬੂ

ਫ਼ਰੀਦਕੋਟ, 7 ਸਤੰਬਰ (ਸਰਬਜੀਤ ਸਿੰਘ)-ਫ਼ਰੀਦਕੋਟ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਪੰਜ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਸਬੰਧਿਤ ਥਾਣਿਆਂ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੜਤਾਲ ਕੀਤੀ ਜਾ ਰਹੀ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਫ਼ਰੀਦਕੋਟ, 7 ਸਤੰਬਰ (ਸਰਬਜੀਤ ਸਿੰਘ)-ਫ਼ਰੀਦਕੋਟ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਪੰਜ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਸਬੰਧਿਤ ਥਾਣਿਆਂ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਅੰਗਰੇਜ਼ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਪਿੰਡ ਸੁੱਖਣਵਾਲਾ ਤੋਂ ਪਿੰਡ ਹਰੀਏਵਾਲਾ ਨੂੰ ਜਾ ਰਹੇ ਸੀ ਤਾਂ ਪੁਲ ਸੇਮਨਾਲਾ ਬਾ ਹੱਦ ਪਿੰਡ ਹਰੀਏਵਾਲਾ ਪੁੱਜੇ ਤਾਂ ਗੁਰਦੀਪ ਸਿੰਘ ਉਰਫ਼ ਗੋਰੀ ਪੁੱਤਰ ਬਲਵਿੰਦਰ ਸਿੰਘ ਤੇ ਅਕਾਸ਼ਦੀਪ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀਆਨ ਪਿੰਡ ਸੁੱਖਣਵਾਲਾ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਉਨ੍ਹਾਂ ਪਾਸੋਂ 20 ਨਸ਼ੇ ਦੀਆਂ ਪਾਬੰਦੀਸ਼ੁਦਾ ਖੁੱਲ੍ਹੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਇਸੇ ਤਰ੍ਹਾਂ ਹੀ ਸਹਾਇਕ ਥਾਣੇਦਾਰ ਪ੍ਰਭਦਿਆਲ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਪਿੰਡ ਚੰਦਬਾਜਾ ਤੋਂ ਹਾਈਵੇਅ 54 ਨੂੰ ਜਾ ਰਹੇ ਸਨ ਤਾਂ ਦਾਣਾ ਮੰਡੀ ਪਿੰਡ ਚੰਦਬਾਜਾ ਵਿਖੇ ਅਕਾਸ਼ਦੀਪ ਸਿੰਘ ਪੁੱਤਰ ਨਾਮਦਾਰ ਸਿੰਘ ਵਾਸੀ ਸੁੱਖਣਵਾਲਾ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਉਸ ਪਾਸੋਂ 10 ਨਸ਼ੇ ਦੀਆਂ ਪਾਬੰਦੀਸ਼ੁਦਾ ਖੁੱਲ੍ਹੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਤਿੰਨਾਂ ਕਥਿਤ ਦੋਸ਼ੀਆਂ ਨੂੰ ਗਿ੍ਰਫ਼ਤਾਰ ਕਰਕੇ ਉਸ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਹੀ ਸਹਾਇਕ ਥਾਣੇਦਾਰ ਹਰਜਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਵਲੋਂ ਪਿੰਡ ਦੀਪ ਸਿੰਘ ਵਾਲਾ ਤੋਂ ਇੰਦਰਜੀਤ ਸਿੰਘ ਪੁੱਤਰ ਕਾਲਾ ਸਿੰਘ ਤੇ ਲਵਪ੍ਰੀਤ ਸਿੰਘ ਉਰਫ਼ ਲਵਲੀ ਪੁੱਤਰ ਗੁਰਸੇਵਕ ਸਿੰਘ ਵਾਸੀ ਦੀਪ ਸਿੰਘ ਵਾਲਾ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਉਨ੍ਹਾਂ ਪਾਸੋਂ 10 ਨਸ਼ੇ ਦੀਆਂ ਪਾਬੰਦੀਸ਼ੁਦਾ ਖੁੱਲ੍ਹੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ, ਜਿਸ ’ਤੇ ਦੋਵਾਂ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਾਦਿਕ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਪੰਜ ਵਿਅਕਤੀ ਕਾਬੂ ਅਗਲੀ ਖ਼ਬਰ ਬੁੱਚੜਖਾਨੇ ਤੇ ਆਂਡੇ/ਮੀਟ ਦੀਆਂ ਦੁਕਾਨਾਂ 15 ਨੂੰ ਬੰਦ ਰਹਿਣਗੀਆਂ
Ad Position 24