08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਮੌਤ ਤੋਂ ਬਾਅਦ ਕਿਸੇ ਦੀ ਦੁਨੀਆਂ ਰੌਸ਼ਨ ਕਰ ਸਕਦੀਆਂ ਹਨ ਦਾਨ ਕੀਤੀਆਂ ਅੱਖਾਂ : ਰੂਪ ਫ਼ਰੀਦਕੋਟੀ

ਸਾਦਿਕ, 7 ਸਤੰਬਰ (ਗੁਰਭੇਜ ਸਿੰਘ ਚੌਹਾਨ)-ਅੱਖਾਂ ਦਾਨ ਸਬੰਧੀ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਦੇਸ਼ ਭਰ ਵਿਚ ਮਨਾਏ ਜਾ ਰਹੇ ਰਾਸ਼ਟਰੀ ਅੱਖਾਂ ਦਾਨ ਪੰਦਰਵਾੜੇ ਤਹਿਤ ਸਮਾਜ ਸੇਵੀ ਰੂਪ ਫ਼ਰੀਦਕੋਟੀ ਵਲੋਂ ਐਸ. ਐਮ.

Ad Position 21
repet_subhas-goyals [Copy P29]
ਐਸ ਐਮ ਐਸ ਐਮ ਸਕੂਲ ਝੋਟੀਵਾਲਾ ਵਿਖੇ ਅੱਖਾਂ ਦਾਨ ਪੰਦਰਵਾੜੇ ਤਹਿਤ ਵਿਦਿਆਰਥੀਆਂ ਨੂੰ ਅੱਖਾਂ ਦਾਨ ਕਰਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦੇ ਹੋਏ ਸਮਾਜ ਸੇਵੀ ਰੂਪ ਫ਼ਰੀਦਕੋਟੀ। ਅਜੀਤ ਤਸਵੀਰ 08-09-2026
ਸਾਦਿਕ, 7 ਸਤੰਬਰ (ਗੁਰਭੇਜ ਸਿੰਘ ਚੌਹਾਨ)-ਅੱਖਾਂ ਦਾਨ ਸਬੰਧੀ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਦੇਸ਼ ਭਰ ਵਿਚ ਮਨਾਏ ਜਾ ਰਹੇ ਰਾਸ਼ਟਰੀ ਅੱਖਾਂ ਦਾਨ ਪੰਦਰਵਾੜੇ ਤਹਿਤ ਸਮਾਜ ਸੇਵੀ ਰੂਪ ਫ਼ਰੀਦਕੋਟੀ ਵਲੋਂ ਐਸ.ਐਮ.ਐਸ.ਐਮ. ਪਬਲਿਕ ਸਕੂਲ ਝੋਟੀਵਾਲਾ ਵਿਖੇ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕੀਤਾ ਗਿਆ। ਸਕੂਲ ਦੀਆਂ ਹਾਇਰ ਕਲਾਸਾਂ ਦੇ ਵਿਦਿਆਰਥੀਆਂ ਨੂੰ ਅੱਖਾਂ ਦਾਨ ਦੀ ਮਹੱਤਤਾ, ਇਸ ਦੀ ਪ੍ਰਕਿਰਿਆ ਅਤੇ ਨੇਤਰਹੀਣ ਲੋਕਾਂ ਲਈ ਇਸ ਦੇ ਲਾਭਾਂ ਬਾਰੇ ਜਾਣਕਾਰੀ ਦਿੱਤੀ ਗਈ। ਸਮਾਜ ਸੇਵੀ ਰੂਪ ਫ਼ਰੀਦਕੋਟੀ ਨੇ ਕਿਹਾ ਕਿ ਮਨੁੱਖ ਆਪਣੀ ਮੌਤ ਤੋਂ ਬਾਅਦ ਵੀ ਕਿਸੇ ਦੂਜੇ ਵਿਅਕਤੀ ਦੀ ਜ਼ਿੰਦਗੀ ਵਿਚ ਰੌਸ਼ਨੀ ਲਿਆ ਸਕਦਾ ਹੈ। ਅੱਖਾਂ ਦਾਨ ਇਕ ਮਹਾਨ ਸਮਾਜ ਸੇਵਾ ਹੈ, ਜਿਸ ਰਾਹੀਂ ਮੌਤ ਤੋਂ ਬਾਅਦ ਦਾਨ ਕੀਤੀ ਗਈ ਕੋਰਨੀਆ ਕਿਸੇ ਨੇਤਰਹੀਣ ਵਿਅਕਤੀ ਦੀ ਨਜ਼ਰ ਵਾਪਸ ਲਿਆਉਣ ਵਿਚ ਸਹਾਇਕ ਬਣ ਸਕਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਖੁਦ ਜਾਗਰੂਕ ਹੋਣ ਦੇ ਨਾਲ-ਨਾਲ ਆਪਣੇ ਮਾਪਿਆਂ, ਰਿਸ਼ਤੇਦਾਰਾਂ ਅਤੇ ਆਮ ਲੋਕਾਂ ਨੂੰ ਵੀ ਅੱਖਾਂ ਦਾਨ ਕਰਨ ਲਈ ਪ੍ਰੇਰਿਤ ਕਰਨ। ਸਕੂਲ ਦੇ ਪ੍ਰਿੰਸੀਪਲ ਨਿਰਮਲ ਸਿੰਘ ਬੁੱਟਰ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਸਮਾਜ ਵਿਚ ਜਾਗਰੂਕਤਾ ਪੈਦਾ ਕਰਨ ਲਈ ਅਹਿਮ ਭੂਮਿਕਾ ਨਿਭਾ ਸਕਦੀ ਹੈ। ਉ ਨ੍ਹਾਂ ਕਿਹਾ ਕਿ ਅੱਖਾਂ ਦਾਨ ਬਾਰੇ ਫੈਲੀਆਂ ਗਲਤ ਧਾਰਨਾਵਾਂ ਨੂੰ ਦੂਰ ਕਰਨਾ ਸਮੇਂ ਦੀ ਲੋੜ ਹੈ। ਪ੍ਰਿੰਸੀਪਲ ਬੁੱਟਰ ਨੇ ਸਮਾਜ ਸੇਵੀ ਰੂਪ ਫ਼ਰੀਦਕੋਟੀ ਦਾ ਸਕੂਲ ਵਿਚ ਆ ਕੇ ਵਿਦਿਆਰਥੀਆਂ ਨੂੰ ਅੱਖਾਂ ਦਾਨ ਸਬੰਧੀ ਜਾਗਰੂਕ ਕਰਨ ਲਈ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਭਾਣਾ ਦੇ ਖਿਡਾਰੀਆਂ ਨੇ ਜਿੱਤੇ ਗੋਲਡ ਮੈਡਲ ਅਗਲੀ ਖ਼ਬਰ ਅਨਾਜ ਮੰਡੀ ਕੋਟਕਪੂਰਾ ’ਚ ਵਿਕਾਸ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੋਇਆ : ਸਾਬਕਾ ਚੇਅਰਮੈਨ
Ad Position 24