ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਗ੍ਰੰਥੀ ਸਭਾ ਮਲੋਟ ਦੀ ਮੀਟਿੰਗ ਹੋਈ
ਮਲੋਟ, 7 ਸਤੰਬਰ (ਪਾਟਿਲ)-ਗੁਰਦੁਆਰਾ ਭਾਈ ਜਗਤਾ ਜੀ ਮਲੋਟ ਵਿਖੇ ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਗ੍ਰੰਥੀ ਸਭਾ ਮਲੋਟ ਦੀ ਵਿਸ਼ੇਸ਼ ਮੀਟਿੰਗ ਐੱਨ. ਜੀ.
ਮਲੋਟ, 7 ਸਤੰਬਰ (ਪਾਟਿਲ)-ਗੁਰਦੁਆਰਾ ਭਾਈ ਜਗਤਾ ਜੀ ਮਲੋਟ ਵਿਖੇ ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਗ੍ਰੰਥੀ ਸਭਾ ਮਲੋਟ ਦੀ ਵਿਸ਼ੇਸ਼ ਮੀਟਿੰਗ ਐੱਨ.ਜੀ.ਓ. ਦੇ ਜ਼ਿਲ੍ਹਾ ਕੋਆਰਡੀਨੇਟਰ ਡਾ. ਸੁਖਦੇਵ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਸਭਾ ਦੇ ਅਹੁਦੇਦਾਰਾਂ ਦੀ ਚੋਣ ਕਰਨ ਦੇ ਪੂਰੇ ਅਧਿਕਾਰ ਸਰਬਸੰਮਤੀ ਨਾਲ ਡਾ. ਸੁਖਦੇਵ ਸਿੰਘ ਗਿੱਲ ਨੂੰ ਸੌਂਪੇ ਗਏ। ਡਾ. ਗਿੱਲ ਨੇ ਸਭਾ ਦੇ ਮੈਂਬਰਾਂ ਦੀ ਸਹਿਮਤੀ ਨਾਲ ਨਵੀਂ ਕਮੇਟੀ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ। ਐਲਾਨੀ ਗਈ ਨਵੀਂ ਕਾਰਜਕਾਰਨੀ ਵਿਚ ਪ੍ਰਧਾਨ ਜਗਦੇਵ ਸਿੰਘ, ਚੇਅਰਮੈਨ ਗੁਰਮੀਤ ਸਿੰਘ ਸੇਖੂ, ਜਨਰਲ ਸਕੱਤਰ ਪ੍ਰਭਜੋਤ ਸਿੰਘ, ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ, ਖ਼ਜ਼ਾਨਚੀ ਧਰਮ ਸਿੰਘ, ਸਰਪ੍ਰਸਤ ਸਰਦੂਲ ਸਿੰਘ, ਵਾਈਸ ਚੇਅਰਮੈਨ ਸੁਰਜੀਤ ਸਿੰਘ, ਸਹਾਇਕ ਖ਼ਜ਼ਾਨਚੀ ਰਜਿੰਦਰ ਸਿੰਘ, ਮੀਤ ਪ੍ਰਧਾਨ ਮਨਜੀਤ ਸਿੰਘ ਅਤੇ ਸਾਹਿਬ ਸਿੰਘ, ਸਹਾਇਕ ਸਕੱਤਰ ਗੁਰਦਿੱਤ ਸਿੰਘ ਚੁਣੇ ਗਏ। ਚੋਣ ਪ੍ਰਕਿਰਿਆ ਅਮਲ ਵਿਚ ਲਿਆਉਣ ਤੋਂ ਬਾਅਦ ਡਾ. ਸੁਖਦੇਵ ਸਿੰਘ ਗਿੱਲ ਨੇ ਨਵੇਂ ਚੁਣੇ ਗਏ ਸਮੂਹ ਅਹੁਦੇਦਾਰਾਂ ਨੂੰ ਮੁਬਾਰਕਬਾਦ ਦਿੱਤੀ। ਨਵੀਂ ਬਣੀ ਕਮੇਟੀ ਨੇ ਵੀ ਸੂਬੇ ਤੇ ਇਲਾਕੇ ਵਿਚ ਗੁਰਮਤਿ ਪ੍ਰਚਾਰ ਤੇ ਸਭਾ ਦੀ ਮਜ਼ਬੂਤੀ ਲਈ ਤਨਦੇਹੀ ਨਾਲ ਸੇਵਾ ਨਿਭਾਉਣ ਦਾ ਭਰੋਸਾ ਦਿੱਤਾ।