08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਪੁਲਿਸ ਨੇ ਲਾਪਤਾ ਹੋਏ 5 ਮਾਸੂਮ ਬੱਚੇ ਕੁਝ ਹੀ ਸਮੇਂ ’ਚ ਲੱਭ ਕੇ ਮਾਪਿਆਂ ਦੇ ਹਵਾਲੇ ਕੀਤੇ

ਸ੍ਰੀ ਮੁਕਤਸਰ ਸਾਹਿਬ, 7 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਅਭਿਮੰਨਿਊ ਰਾਣਾ ਦੀ ਅਗਵਾਈ ਅਤੇ ਅਸ਼ੋਕ ਮੀਨਾ ਐੱਸ. ਪੀ.

Ad Position 21
repet_subhas-goyals [Copy P29]
ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ. ਬਚਨ ਸਿੰਘ। ਅਜੀਤ ਤਸਵੀਰ 08-09-2026
ਸ੍ਰੀ ਮੁਕਤਸਰ ਸਾਹਿਬ, 7 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਅਭਿਮੰਨਿਊ ਰਾਣਾ ਦੀ ਅਗਵਾਈ ਅਤੇ ਅਸ਼ੋਕ ਮੀਨਾ ਐੱਸ.ਪੀ. (ਡੀ.) ਤੇ ਬਚਨ ਸਿੰਘ ਡੀ.ਐੱਸ.ਪੀ. ਸ੍ਰੀ ਮੁਕਤਸਰ ਸਾਹਿਬ ਦੀ ਨਿਗਰਾਨੀ ਹੇਠ ਇੰਸਪੈਕਟਰ ਰਵਿੰਦਰ ਕੌਰ ਬਰਾੜ ਮੁੱਖ ਅਫ਼ਸਰ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਤੇ ਪੁਲਿਸ ਪਾਰਟੀ ਵਲੋਂ ਲਾਪਤਾ ਹੋਏ 5 ਮਾਸੂਮ ਬੱਚਿਆਂ ਨੂੰ ਸੁਰੱਖਿਅਤ ਲੱਭ ਕੇ ਉਨ੍ਹਾਂ ਦੇ ਮਾਪਿਆਂ ਦੇ ਹਵਾਲੇ ਕੀਤਾ ਗਿਆ। ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਦੋ ਪਰਿਵਾਰਾਂ ਵਲੋਂ ਦਰਖ਼ਾਸਤ ਦਿੱਤੀ ਗਈ ਕਿ ਉਨ੍ਹਾਂ ਦੇ ਤਕਰੀਬਨ 5 ਬੱਚੇ, ਜਿਨ੍ਹਾਂ ਵਿਚ 4 ਲੜਕੀਆਂ ਤੇ 1 ਲੜਕਾ ਸ਼ਾਮਿਲ ਹਨ ਅਤੇ ਜਿਨ੍ਹਾਂ ਦੀ ਉਮਰ ਕਰੀਬ 3 ਸਾਲ, 5 ਸਾਲ, 7 ਸਾਲ, 8 ਸਾਲ ਤੇ 10 ਸਾਲ ਹੈ, ਘਰ ਤੋਂ ਬਾਹਰ ਜਾਣ ਉਪਰੰਤ ਕਾਫ਼ੀ ਭਾਲ ਕਰਨ ਦੇ ਬਾਵਜੂਦ ਨਹੀਂ ਮਿਲ ਰਹੇ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਵਲੋਂ ਦਰਖ਼ਾਸਤ ’ਤੇ ਤੁਰੰਤ ਕਾਰਵਾਈ ਕਰਦਿਆਂ ਮਾਮਲਾ ਸੀਨੀਅਰ ਅਫ਼ਸਰਾਂ ਦੇ ਧਿਆਨ ਵਿਚ ਲਿਆਂਦਾ ਗਿਆ ਅਤੇ ਬੱਚਿਆਂ ਦੀ ਭਾਲ ਲਈ ਪੁਲਿਸ ਦੀਆਂ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ। ਪੁਲਿਸ ਟੀਮਾਂ ਵਲੋਂ ਸ਼ਹਿਰ ਅੰਦਰ ਵੱਖ-ਵੱਖ ਥਾਵਾਂ ’ਤੇ ਬੱਚਿਆਂ ਦੀ ਭਾਲ ਸ਼ੁਰੂ ਕੀਤੀ ਗਈ। ਪੁਲਿਸ ਦੀ ਤੁਰੰਤ ਕਾਰਵਾਈ ਤੇ ਸਾਂਝੇ ਯਤਨਾਂ ਸਦਕਾ ਪੰਜੇ ਬੱਚਿਆਂ ਨੂੰ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਦੇ ਹੀ ਇਕ ਇਲਾਕੇ ਵਿਚੋਂ ਸੁਰੱਖਿਅਤ ਲੱਭ ਲਿਆ ਗਿਆ। ਜਾਂਚ ਦੌਰਾਨ ਸਾਹਮਣੇ ਆਇਆ ਕਿ ਸ਼ਹਿਰ ਅੰਦਰ ਦੂਰ ਕਿਧਰੇ ਸਾਰੇ ਬੱਚੇ ਇਕੱਠੇ ਹੋ ਕੇ ਸਤਿਸੰਗ ਵਿਚ ਪਹੁੰਚ ਗਏ ਸਨ। ਪੁਲਿਸ ਵਲੋਂ ਬੱਚਿਆਂ ਨੂੰ ਸੁਰੱਖਿਅਤ ਬਰਾਮਦ ਕਰਕੇ ਉਨ੍ਹਾਂ ਦੇ ਮਾਪਿਆਂ ਦੇ ਹਵਾਲੇ ਕਰ ਦਿੱਤਾ ਗਿਆ। ਬੱਚਿਆਂ ਦੇ ਨਾਬਾਲਗ ਹੋਣ ਕਾਰਨ ਉਨ੍ਹਾਂ ਦੀ ਪਹਿਚਾਣ ਤੇ ਮਾਪਿਆਂ ਸੰਬੰਧੀ ਜਾਣਕਾਰੀ ਜਨਤਕ ਨਹੀਂ ਕੀਤੀ ਜਾ ਰਹੀ। ਬੱਚਿਆਂ ਦੇ ਸੁਰੱਖਿਅਤ ਮਿਲਣ ’ਤੇ ਮਾਪਿਆਂ ਵਲੋਂ ਸ੍ਰੀ ਮੁਕਤਸਰ ਸਾਹਿਬ ਪੁਲਿਸ ਦਾ ਧੰਨਵਾਦ ਕੀਤਾ ਗਿਆ। ਪੁਲਿਸ ਵਲੋਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੀ ਸੁਰੱਖਿਆ ਪ੍ਰਤੀ ਹਮੇਸ਼ਾ ਸੁਚੇਤ ਰਹਿਣ। ਜੇਕਰ ਕਿਸੇ ਜ਼ਰੂਰੀ ਕੰਮ ਲਈ ਘਰ ਤੋਂ ਬਾਹਰ ਜਾਣਾ ਹੋਵੇ ਤਾਂ ਬੱਚਿਆਂ ਨੂੰ ਕਿਸੇ ਜ਼ਿੰਮੇਵਾਰ ਵੱਡੇ ਵਿਅਕਤੀ ਦੀ ਨਿਗਰਾਨੀ ਹੇਠ ਛੱਡ ਕੇ ਹੀ ਜਾਣ ਅਤੇ ਬੱਚਿਆਂ ਨੂੰ ਇਕੱਲੇ ਨਾ ਛੱਡਿਆ ਜਾਵੇ।
Ad Position 22
No active advertisement
ਪਿਛਲੀ ਖ਼ਬਰ ਸੇਵਾ ਮੁਕਤ ਕਰਮਚਾਰੀਆਂ ਦੀ ਮੀਟਿੰਗ ਹੋਈ ਅਗਲੀ ਖ਼ਬਰ ਸਕਿਲ ਡਿਵੈਲਪਮੈਂਟ ਸੈਂਟਰ ਆਫ਼ ਐਕਸੀਲੈਂਸ ਵਿਖੇ ਅਧਿਆਪਕ ਦਿਵਸ ਮਨਾਇਆ
Ad Position 24