ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਪੀ.ਓ. ਭਗੌੜਾ ਕੀਤਾ ਕਾਬੂ
ਸ੍ਰੀ ਮੁਕਤਸਰ ਸਾਹਿਬ, 7 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਅਭਿਮੰਨਿਊ ਰਾਣਾ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਰੱਖਣ ਦੇ ਨਾਲ-ਨਾਲ ਵੱਖ-ਵੱਖ ਮਾਮਲਿਆਂ ਵਿਚ ਮਾਣਯੋਗ ਅਦਾਲਤ ਵਲੋਂ ਭਗੌੜੇ (ਪੀ. ਓ.)
ਕ
ਕਾਬੂ ਕੀਤਾ ਗਿਆ ਭਗੌੜਾ ਵਿਅਕਤੀ ਪੁਲਿਸ ਪਾਰਟੀ ਨਾਲ। ਅਜੀਤ ਤਸਵੀਰ
08-09-2026
ਸ੍ਰੀ ਮੁਕਤਸਰ ਸਾਹਿਬ, 7 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਅਭਿਮੰਨਿਊ ਰਾਣਾ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਰੱਖਣ ਦੇ ਨਾਲ-ਨਾਲ ਵੱਖ-ਵੱਖ ਮਾਮਲਿਆਂ ਵਿਚ ਮਾਣਯੋਗ ਅਦਾਲਤ ਵਲੋਂ ਭਗੌੜੇ (ਪੀ.ਓ.) ਐਲਾਨੇ ਗਏ ਮੁਲਜ਼ਮਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਇੰਸਪੈਕਟਰ ਮੁਖ਼ਤਿਆਰ ਸਿੰਘ ਇੰਚਾਰਜ ਪੀ.ਓ. ਸਟਾਫ਼ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਪੁਲਿਸ ਪਾਰਟੀ ਵਲੋਂ ਕਾਰਵਾਈ ਕਰਦਿਆਂ ਪੀ.ਓ. ਭਗੌੜੇ ਮੁਲਜ਼ਮ ਮਨਦੀਪ ਸਿੰਘ ਸ੍ਰੀ ਮੁਕਤਸਰ ਸਾਹਿਬ ਨੂੰ ਕਾਬੂ ਕਰਨ ’ਚ ਸਫ਼ਲਤਾ ਹਾਸਿਲ ਕੀਤੀ ਗਈ ਹੈ। ਕਾਬੂ ਕੀਤੇ ਗਏ ਮੁਲਜ਼ਮ ਮਨਦੀਪ ਸਿੰਘ ਖ਼ਿਲਾਫ਼ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਵਿਖੇ ਮੁਕੱਦਮਾ ਨੰਬਰ 30 ਮਿਤੀ 1 ਮਾਰਚ 2024 ਅਧੀਨ ਧਾਰਾ 379, 411, 457 ਆਈ.ਪੀ.ਐੱਸ. ਦਰਜ ਹੈ। ਉਕਤ ਮੁਲਜ਼ਮ ਨੂੰ ਮਾਣਯੋਗ ਅਦਾਲਤ ਵਲੋਂ 6 ਮਈ 2026 ਨੂੰ ਪੀ.ਓ. (ਭਗੌੜਾ) ਐਲਾਨਿਆ ਗਿਆ ਸੀ। ਕਾਬੂ ਕੀਤੇ ਗਏ ਪੀ.ਓ. ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਅਗਲੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ। ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਭਗੌੜੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਹੈ।