ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ ਮੰਡਲ ਗਿੱਦੜਬਾਹਾ ਦੀ ਮੀਟਿੰਗ ਹੋਈ
ਗਿੱਦੜਬਾਹਾ, 7 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ ਮੰਡਲ ਗਿੱਦੜਬਾਹਾ ਦੀ ਜਨਰਲ ਕਮੇਟੀ ਦੀ ਮੀਟਿੰਗ ਮੰਡਲ ਪ੍ਰਧਾਨ ਸ਼ਮਸ਼ੇਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਮੁਲਾਜ਼ਮ ਤੇ ਪੈਨਸ਼ਨਰ ਐਸੋਸੀਏਸ਼ਨ ਵਲੋਂ ਪਿਛਲੇ ਦਿਨੀਂ ਸੰਘਰਸ਼ ਵਿੱਚ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ ਗਿਆ ਅਤੇ ਮੁਲਾਜ਼ਮ ਆਗੂ ਸੁਖਪਾਲ ਖਹਿਰਾ ਦੀ ਕੀਤੀ ਬਦਲੀ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ।
ਗਿੱਦੜਬਾਹਾ, 7 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ ਮੰਡਲ ਗਿੱਦੜਬਾਹਾ ਦੀ ਜਨਰਲ ਕਮੇਟੀ ਦੀ ਮੀਟਿੰਗ ਮੰਡਲ ਪ੍ਰਧਾਨ ਸ਼ਮਸ਼ੇਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਮੁਲਾਜ਼ਮ ਤੇ ਪੈਨਸ਼ਨਰ ਐਸੋਸੀਏਸ਼ਨ ਵਲੋਂ ਪਿਛਲੇ ਦਿਨੀਂ ਸੰਘਰਸ਼ ਵਿੱਚ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ ਗਿਆ ਅਤੇ ਮੁਲਾਜ਼ਮ ਆਗੂ ਸੁਖਪਾਲ ਖਹਿਰਾ ਦੀ ਕੀਤੀ ਬਦਲੀ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ। ਇਸ ਮੌਕੇ ਸੰਘਰਸ਼ ਨੂੰ ਜਾਰੀ ਰੱਖਣ ਦਾ ਐਲਾਨ ਕਰਦਿਆਂ ਪੈਨਸ਼ਨਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ 12-13 ਸਤੰਬਰ ਨੂੰ ਮੰਤਰੀਆਂ ਅਤੇ 19-20 ਸਤੰਬਰ ਨੂੰ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕਰਨ ਦਾ ਐਲਾਨ ਕੀਤਾ। 10 ਅਕਤੂਬਰ ਨੂੰ ਮਹਾਂ ਰੈਲੀ ਕਰਨ ਅਤੇ ਉਸ ਤੋਂ ਬਾਅਦ 21-22 ਅਕਤੂਬਰ ਨੂੰ ਸਮੂਹਿਕ ਛੁੱਟੀ ਕਰਕੇ ਕੰਮ ਬੰਦ ਰੱਖਣ ਦਾ ਫ਼ੈਸਲਾ ਲਿਆ ਗਿਆ। ਇਕ ਹੋਰ ਮਤੇ ਵਿਚ ਉਘੇ ਕਵੀ ਅਵਤਾਰ ਪਾਸ਼ ਦੇ ਨਾਂਅ ’ਤੇ ਬਣੀ ਲਾਇਬ੍ਰੇਰੀ ਨੂੰ ਆਮ ਆਦਮੀ ਪਾਰਟੀ ਦੇ ਸਰਪੰਚ ਵਲੋਂ ਬੰਦ ਕਰਕੇ ਉਸ ਵਿਚ ਜਿੰਮ ਖੋਲ੍ਹਣ ਦੀ ਨਿਖੇਧੀ ਕੀਤੀ ਗਈ। ਇਸ ਮੌਕੇ ਹਰਜੀਤ ਸਿੰਘ ਗੂੜ੍ਹੀ ਸੰਘਰ, ਰੌਸ਼ਨ ਲਾਲ, ਹਰਬੰਸ ਸਿੰਘ, ਨਿਰਭੈ ਸਿੰਘ, ਪਿਆਰਾ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ। ਸਟੇਜ ਦੀ ਕਾਰਵਾਈ ਸਾਧੂ ਰਾਮ ਸ਼ਰਮਾ ਨੇ ਚਲਾਈ।