08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਬਾਬਾ ਗੰਗਾ ਰਾਮ ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ

ਗਿੱਦੜਬਾਹਾ, 7 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਬਾਬਾ ਗੰਗਾ ਰਾਮ ਪਬਲਿਕ ਸਕੂਲ ਵਿਖੇ ਐੱਮ. ਡੀ.

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਗਿੱਦੜਬਾਹਾ, 7 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਬਾਬਾ ਗੰਗਾ ਰਾਮ ਪਬਲਿਕ ਸਕੂਲ ਵਿਖੇ ਐੱਮ.ਡੀ. ਐੱਮ.ਪੀ. ਸੇਠੀ ਦੀ ਪ੍ਰਧਾਨਗੀ ਹੇਠ ਅਧਿਆਪਕ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਆਪਣੇ ਅਧਿਆਪਕਾਂ ਦੇ ਸਤਿਕਾਰ ਵਿਚ ਸਮਾਗਮ ਕਰਵਾਇਆ ਗਿਆ, ਜਿਸ ਵਿਚ ਅਧਿਆਪਕਾਂ ਦੇ ਸਮਾਜ ਤੇ ਰਾਸ਼ਟਰ ਨਿਰਮਾਣ ਪ੍ਰਤੀ ਯੋਗਦਾਨ ਦੀ ਭਰਪੂਰ ਸ਼ਲਾਘਾ ਕੀਤੀ ਗਈ। ਸਮਾਗਮ ਦੀ ਸ਼ੁਰੂਆਤ ਭਾਰਤ ਦੇ ਸਾਬਕਾ ਰਾਸ਼ਟਰਪਤੀ ਤੇ ਮਹਾਨ ਸਿੱਖਿਆ ਸ਼ਾਸਤਰੀ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੀ ਤਸਵੀਰ ’ਤੇ ਫੁੱਲ ਮਾਲਾ ਭੇਟ ਕਰਕੇ ਤੇ ਸ਼ਮ੍ਹਾ ਰੌਸ਼ਨ ਕਰਕੇ ਕੀਤੀ ਗਈ। ਇਸ ਮੌਕੇ ਪ੍ਰਿੰਸੀਪਲ ਰਾਧਾ ਸੇਠੀ ਨੇ ਸੰਬੋਧਨ ਕਰਦਿਆਂ ਡਾ. ਰਾਧਾਕ੍ਰਿਸ਼ਨਨ ਦੇ ਜੀਵਨ ’ ਤੇ ਚਾਨਣਾ ਪਾਇਆ। ਸਕੂਲ ਮੈਨੇਜਮੈਂਟ ਵਲੋਂ ਸਾਰੇ ਅਧਿਆਪਕਾਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਤੇ ਸਮਰਪਿਤ ਸੇਵਾਵਾਂ ਬਦਲੇ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਦਿਵਯ ਜਯੋਤੀ ਜਾਗ੍ਰਿਤੀ ਸਤਿਸੰਗ ਕਰਵਾਇਆ ਅਗਲੀ ਖ਼ਬਰ ਮਿਮਿਟ ਕਾਲਜ ਵਿਖੇ ਇਨੋਵੇਸ਼ਨ ਕੌਂਸਲ ਨੇ ਨੀਤੀ ਅਯੋਗ ਦੇ ਸਹਿਯੋਗ ਨਾਲ ਸੈਸ਼ਨ ਕਰਵਾਇਆ
Ad Position 24