ਅਣਪਛਾਤੇ ਵਿਅਕਤੀ ਨੇ ਨਦੀਨ ਨਾਸ਼ਕ ਦਵਾਈ ਦਾ ਛਿੜਕਾਅ ਕਰਕੇ 3 ਏਕੜ ਝੋਨਾ ਕੀਤਾ ਨਸ਼ਟ
ਗਿੱਦੜਬਾਹਾ, 7 ਸਤੰਬਰ (ਸ਼ਿਵਰਾਜ ਸਿੰਘ ਬਰਾੜ)-ਪਿੰਡ ਸ਼ੇਖ ਵਿਖੇ ਅਣਪਛਾਤੇ ਵਿਅਕਤੀ ਵਲੋਂ ਕਿਸਾਨ ਦੇ ਝੋਨੇ ’ਤੇ ਨਦੀਨ ਨਾਸ਼ਕ ਦਵਾਈ ਦਾ ਛਿੜਕਾਅ ਕਰਨ ਕਰਕੇ ਫ਼ਸਲ ਨਸ਼ਟ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦਿਆਂ ਕਿਸਾਨ ਗੁਰਤੇਜ ਸਿੰਘ ਨੇ ਦੱਸਿਆ ਕਿ ਉਸ ਕੋਲ 3 ਏਕੜ ਜ਼ਮੀਨ ਹੈ, ਜਿਸ ਉਪਰ ਉਸ ਨੇ ਝੋਨਾ ਬੀਜਿਆ ਸੀ।
ਗਿੱਦੜਬਾਹਾ, 7 ਸਤੰਬਰ (ਸ਼ਿਵਰਾਜ ਸਿੰਘ ਬਰਾੜ)-ਪਿੰਡ ਸ਼ੇਖ ਵਿਖੇ ਅਣਪਛਾਤੇ ਵਿਅਕਤੀ ਵਲੋਂ ਕਿਸਾਨ ਦੇ ਝੋਨੇ ’ਤੇ ਨਦੀਨ ਨਾਸ਼ਕ ਦਵਾਈ ਦਾ ਛਿੜਕਾਅ ਕਰਨ ਕਰਕੇ ਫ਼ਸਲ ਨਸ਼ਟ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦਿਆਂ ਕਿਸਾਨ ਗੁਰਤੇਜ ਸਿੰਘ ਨੇ ਦੱਸਿਆ ਕਿ ਉਸ ਕੋਲ 3 ਏਕੜ ਜ਼ਮੀਨ ਹੈ, ਜਿਸ ਉਪਰ ਉਸ ਨੇ ਝੋਨਾ ਬੀਜਿਆ ਸੀ। ਬੀਤੀ ਸਵੇਰ ਜਦੋਂ ਉਹ ਖੇਤ ਗਿਆ ਤਾਂ ਦੇਖਿਆ ਕਿ ਉਸ ਦਾ ਝੋਨਾ ਸੁੱਕਣਾ ਸ਼ੁਰੂ ਹੋ ਗਿਆ ਹੈ। ਜਦੋਂ ਉਸ ਨੇ ਵਿਭਾਗੀ ਅਧਿਕਾਰੀਆਂ ਨੂੰ ਦਿਖਾਇਆ ਤਾਂ ਪਤਾ ਲੱਗਿਆ ਕਿ ਝੋਨੇ ’ਤੇ ਕਿਸੇ ਅਣਪਛਾਤੇ ਵਿਅਕਤੀ ਵਲੋਂ ਨਦੀਨ ਨਾਸ਼ਕ ਦਵਾਈ ਦਾ ਛਿੜਕਾਅ ਕੀਤਾ ਗਿਆ ਹੈ, ਜਿਸ ਕਾਰਨ ਝੋਨੇ ’ਤੇ ਮਾੜਾ ਅਸਰ ਪਿਆ ਹੈ। ਪੀੜਤ ਨੇ ਦੱਸਿਆ ਕਿ ਉਸ ਕੋਲ ਤਿੰਨ ਏਕੜ ਜ਼ਮੀਨ ਹੈ ਅਤੇ ਝੋਨੇ ਦੀ ਫ਼ਸਲ ਪਾਲਣ ਲਈ ਆਪਣੇ ਵਿੱਤ ਤੋਂ ਵੱਧ ਖ਼ਰਚਾ ਕੀਤਾ ਸੀ, ਪ੍ਰੰਤੂ ਹੁਣ ਉਸ ਦੀ ਫ਼ਸਲ ਬਰਬਾਦ ਹੋ ਗਈ ਹੈ ਅਤੇ ਝੋਨਾ ਵਾਹੁਣਾ ਪਵੇਗਾ। ਅਗਲੀ ਫ਼ਸਲ ਬੀਜਣ ਲਈ ਵੀ ਲੰਮਾ ਸਮਾਂ ਇੰਤਜਾਰ ਕਰਨਾ ਪਵੇਗਾ। ਉਹ ਪਹਿਲਾਂ ਹੀ ਆਰਥਿਕ ਤੌਰ ’ਤੇ ਕਮਜ਼ੋਰ ਹੈ ਅਤੇ ਆਪਣੇ ਪਰਿਵਾਰ ਤੇ ਘਰ ਦਾ ਮਸਾਂ ਹੀ ਗੁਜ਼ਾਰਾ ਚਲਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਵਿਭਾਗ ਤੋਂ ਇਲਾਵਾ ਪੁਲਿਸ ਨੂੰ ਵੀ ਸੂਚਿਤ ਕੀਤਾ ਗਿਆ ਹੈ। ਇਸ ਮੌਕੇ ਸਰਪੰਚ ਸਵਰਨ ਸਿੰਘ, ਜਗਦੇਵ ਸਿੰਘ, ਦਿਲਬਾਗ ਸਿੰਘ ਪੰਚ, ਬਲਵੀਰ ਸਿੰਘ ਪੰਚ, ਹਰਜਿੰਦਰ ਸਿੰਘ ਨੰਬਰਦਾਰ, ਜਸਵੰਤ ਸਿੰਘ, ਲਖਵਿੰਦਰ ਸਿੰਘ ਅਤੇ ਬੂਟਾ ਸਿੰਘ ਆਦਿ ਹਾਜ਼ਰ ਸਨ।