07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਇੰਟਰਨੈਸ਼ਨਲ ਮਿਲੇਨੀਅਮ ਸਕੂਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਫ਼ਰੀਦਕੋਟ, 7 ਸਤੰਬਰ (ਜਸਵੰਤ ਸਿੰਘ ਪੁਰਬਾ)-ਇੰਟਰਨੈਸ਼ਨਲ ਮਿਲੇਨੀਅਮ ਸਕੂਲ ਕੋਟਕਪੂਰਾ ਵਿਖੇ ਭਗਵਾਨ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ, ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਕੈਂਪਸ ਨੂੰ ਰੰਗ-ਬਿਰੰਗੀਆਂ ਸਜਾਵਟਾਂ ਨਾਲ ਸੁੰਦਰ ਢੰਗ ਨਾਲ ਸਜਾਇਆ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਫ਼ਰੀਦਕੋਟ, 7 ਸਤੰਬਰ (ਜਸਵੰਤ ਸਿੰਘ ਪੁਰਬਾ)-ਇੰਟਰਨੈਸ਼ਨਲ ਮਿਲੇਨੀਅਮ ਸਕੂਲ ਕੋਟਕਪੂਰਾ ਵਿਖੇ ਭਗਵਾਨ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ, ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਕੈਂਪਸ ਨੂੰ ਰੰਗ-ਬਿਰੰਗੀਆਂ ਸਜਾਵਟਾਂ ਨਾਲ ਸੁੰਦਰ ਢੰਗ ਨਾਲ ਸਜਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਦਰਸਾਉਂਦੇ ਭਜਨ, ਕਵਿਤਾਵਾਂ, ਨਾਚ ਅਤੇ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਪੇਸ਼ ਕੀਤੀਆਂ। ਨੰਨ੍ਹੇ-ਮੁੰਨੇ ਬੱਚਿਆਂ ਨੇ ਸ੍ਰੀ ਕ੍ਰਿਸ਼ਨ ਅਤੇ ਰਾਧਾ ਦੇ ਰੂਪ ਧਾਰ ਕੇ ਸਾਰਿਆਂ ਦਾ ਮਨ ਮੋਹ ਲਿਆ। ਵਿਦਿਆਰਥੀਆਂ ਵਲੋਂ ਮਟਕੀ ਸਜਾਵਟ ਸਮੇਤ ਹੋਰ ਰਚਨਾਤਮਕ ਗਤੀਵਿਧੀਆਂ ਵਿਚ ਵੀ ਉਤਸ਼ਾਹ ਨਾਲ ਭਾਗ ਲਿਆ ਗਿਆ। ਸਕੂਲ ਦੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਭਗਵਾਨ ਸ੍ਰੀ ਕ੍ਰਿਸ਼ਨ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਧਰਮ, ਸੱਚਾਈ, ਪਿਆਰ, ਦਇਆ ਅਤੇ ਨਿਸ਼ਕਾਮ ਕਰਮ ਦੇ ਸੰਦੇਸ਼ ਬਾਰੇ ਜਾਣਕਾਰੀ ਦਿੱਤੀ। ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਭਾਰਤੀ ਸੰਸਕ੍ਰਿਤੀ ਅਤੇ ਧਾਰਮਿਕ ਪ੍ਰੰਪਰਾਵਾਂ ਨਾਲ ਜੋੜਨਾ ਅਤੇ ਉਨ੍ਹਾਂ ਵਿਚ ਨੈਤਿਕ ਕਦਰਾਂ-ਕੀਮਤਾਂ ਦਾ ਵਿਕਾਸ ਕਰਨਾ ਸੀ। ਸਕੂਲ ਦੇ ਚੇਅਰਮੈਨ ਵਾਸੂ ਸ਼ਰਮਾ, ਰਕਸ਼ੰਦਾ ਸ਼ਰਮਾ, ਡਾਇਰੈਕਟਰ ਸੀਮਾ ਸ਼ਰਮਾ, ਅਕਾਦਮਿਕ ਡਾਇਰੈਕਟਰ ਵਿਨੋਦ ਵਰਮਾ ਅਤੇ ਪ੍ਰਿੰਸੀਪਲ ਨੀਲਮ ਵਰਮਾ ਨੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਜਨਮ ਅਸ਼ਟਮੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ।
Ad Position 22
No active advertisement
ਪਿਛਲੀ ਖ਼ਬਰ ਪਸ਼ੂਆਂ ਨੂੰ ਲੰਪੀ ਸਕਿਨ ਬਿਮਾਰੀ ਤੋਂ ਬਚਾਉਣ ਲਈ ਵੈਕਸੀਨ ਲਗਾਈ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਡੈਲੀਗੇਟਾਂ ਦੀ ਮੀਟਿੰਗ ਹੋਈ
Ad Position 24