18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਗੁਲਜ਼ਾਰ ਸਿੰਘ ਦੀ ਮੌਤ ਸਰਕਾਰ ਦੀ ਨਾਲਾਇਕੀ ਦਾ ਹਿੱਸਾ : ਅਜੇਪਾਲ ਸੰਧੂ

ਕੋਟਕਪੂਰਾ, 17 ਸਤੰਬਰ (ਰਿੰਕੂ ਮਲਹੋਤਰਾ)-ਪਿਛਲੇ ਦਿਨੀਂ ਗੁਲਜ਼ਾਰ ਸਿੰਘ ਦੀ ਹੋਈ ਮੌਤ ਮੌਜੂਦਾ ਸਰਕਾਰ ਦੀ ਨਾਲਾਇਕੀ ਦਾ ਹਿੱਸਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੋਟਕਪੂਰਾ ਤੋਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਅਜੇਪਾਲ ਸਿੰਘ ਸੰਧੂ ਨੇ ਕੀਤਾ।

Ad Position 21
No active advertisement
ਅਜੀਤ ਡੈਸਕ 18-09-2026
ਕੋਟਕਪੂਰਾ, 17 ਸਤੰਬਰ (ਰਿੰਕੂ ਮਲਹੋਤਰਾ)-ਪਿਛਲੇ ਦਿਨੀਂ ਗੁਲਜ਼ਾਰ ਸਿੰਘ ਦੀ ਹੋਈ ਮੌਤ ਮੌਜੂਦਾ ਸਰਕਾਰ ਦੀ ਨਾਲਾਇਕੀ ਦਾ ਹਿੱਸਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੋਟਕਪੂਰਾ ਤੋਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਅਜੇਪਾਲ ਸਿੰਘ ਸੰਧੂ ਨੇ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੇ ਗ੍ਰਹਿ ਸਥਾਨ ਨਜ਼ਦੀਕ ਚੰਡੀਗੜ੍ਹ ਵਿਖੇ ਦਿੱਤੇ ਵਿਸ਼ਾਲ ਧਰਨੇ ਨੂੰ ਖੰਡਾਉਣ ਲਈ ਵੀ ਕਾਫ਼ੀ ਹਥਕੰਡੇ ਅਪਣਾਏ ਗਏ, ਧਰਨਾਕਾਰੀਆਂ ’ਤੇ ਪਾਣੀ ਦੀਆਂ ਬੁਛਾਰਾਂ ਕੀਤੀਆਂ ਗਈਆਂ ਅਤੇ ਪੱਗਾਂ ਤੱਕ ਲਾਈਆਂ ਗਈਆਂ, ਫਿਰ ਵੀ ਕਾਂਗਰਸ ਪਾਰਟੀ ਵਲੋਂ ਮੌਜੂਦਾ ਸਰਕਾਰ ਦੀਆਂ ਨਲਾਇਕੀਆਂ ਨੂੰ ਜੱਗ ਜਾਹਰ ਕਰਨ ਲਈ ਅਜਿਹੇ ਧਰਨੇ ਜਾਰੀ ਰਹਿਣਗੇ। ਮੌਜੂਦਾ ਸਰਕਾਰ ਹਰ ਪੱਖੋਂ ਫੇਲ ਸਾਬਤ ਹੋ ਰਹੀ ਹੈ, ਨਸ਼ਾ ਪੰਜਾਬ ਨੂੰ ਖੋਖਲਾ ਕਰ ਰਿਹਾ, ਪਰ ਇਸ ਨੂੰ ਰੋਕਣ ਦੀ ਬਜਾਏ ਸਿਰਫ ਦਾਅਵੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸੂਬੇ ਦੇ ਲੋਕ ਕਾਂਗਰਸ ਪਾਰਟੀ ਨੂੰ ਫਿਰ ਤੋਂ ਸੱਤਾ ਵਿਚ ਲਿਆਉਣਾ ਚਾਹੁੰਦੇ ਹਨ।
Ad Position 22
No active advertisement
ਪਿਛਲੀ ਖ਼ਬਰ ਸਾਲਾਸਰ ਧਾਮ ਬੱਸ ਯਾਤਰਾ 25 ਸਤੰਬਰ ਨੂੰ ਅਗਲੀ ਖ਼ਬਰ ਮੰਡੀਆਂ ਦੇ ਪ੍ਰਬੰਧ ਮੁਕੰਮਲ ਕਰਨ ਅਤੇ ਝੋਨੇ ’ਤੇ ਬੋਨਸ ਦੇਣ ਦੀ ਮੰਗ- ਗੁਰਮੀਤ ਸਿੰਘ ਗੋਲੇਵਾਲਾ
Ad Position 24