18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਪਾਬੰਦੀਸ਼ੁਦਾ ਗੋਲੀਆਂ ਸਮੇਤ ਵਿਅਕਤੀ ਕਾਬੂ

ਫ਼ਰੀਦਕੋਟ, 17 ਸਤੰਬਰ (ਸਰਬਜੀਤ ਸਿੰਘ)- ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਅਰਾਈਆਂਵਾਲਾ ਤੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 18-09-2026
ਫ਼ਰੀਦਕੋਟ, 17 ਸਤੰਬਰ (ਸਰਬਜੀਤ ਸਿੰਘ)- ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਅਰਾਈਆਂਵਾਲਾ ਤੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਐਸ.ਆਈ. ਕਰਮਜੀਤ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਪਿੰਡ ਅਰਾਈਆਂਵਾਲਾ ਤੋਂ ਕਾਰਜ ਕੁਮਾਰ ਪੁੱਤਰ ਮੱਖਣ ਸਿੰਘ ਵਾਸੀ ਅਰਾਈਆਂਵਾਲਾ ਨੂੰ ਸ਼ੱਕ ਆਧਾਰ ’ਤੇ ਕਾਬੂ ਕਰ ਕੇ ਉਸ ਪਾਸੋਂ ਕਥਿਤ ਤੌਰ ’ਤੇ 10 ਨਸ਼ੇ ਦੀਆਂ ਪਾਬੰਦੀਸ਼ੁਦਾ ਖੁੱਲ੍ਹੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰਕੇ ਉਸ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ 16 ਬੋਤਲਾਂ ਅੰਗਰੇਜ਼ੀ ਸ਼ਰਾਬ ਸਮੇਤ ਪੁਲਿਸ ਵਲੋਂ ਇਕ ਗਿ੍ਫ਼ਤਾਰ ਅਗਲੀ ਖ਼ਬਰ ਸਾਲਾਸਰ ਧਾਮ ਬੱਸ ਯਾਤਰਾ 25 ਸਤੰਬਰ ਨੂੰ
Ad Position 24