ਨਵਿਤ ਗੁਪਤਾ ਭਾਜਪਾ ਦੇ ਜ਼ਿਲ੍ਹਾ ਵਪਾਰ ਸੈੱਲ ਪ੍ਰਧਾਨ ਨਿਯੁਕਤ
ਕੋਟਕਪੂਰਾ, 17 ਸਤੰਬਰ (ਹਰਪ੍ਰੀਤ ਸਿੰਘ ਚਾਨਾ)-ਭਾਰਤੀ ਜਨਤਾ ਪਾਰਟੀ ਪੰਜਾਬ ਵਲੋਂ ਜਾਰੀ ਕੀਤੀ ਗਈ ਨਵੀਂ ਜ਼ਿਲ੍ਹਾ ਫ਼ਰੀਦਕੋਟ ਦੀ ਟੀਮ ਵਿਚ ਨਵਿਤ ਗੁਪਤਾ ਨੂੰ ਨਿਯੁਕਤ ਕੀਤਾ ਗਿਆ ਹੈ। ਨਵਿਤ ਗੁਪਤਾ ਨੇ ਆਪਣੀ ਨਿਯੁਕਤੀ ’ਤੇ ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਸੰਨੀ ਬਰਾੜ ਦਾ ਧੰਨਵਾਦ ਕੀਤਾ ਹੈ।
ਕੋਟਕਪੂਰਾ, 17 ਸਤੰਬਰ (ਹਰਪ੍ਰੀਤ ਸਿੰਘ ਚਾਨਾ)-ਭਾਰਤੀ ਜਨਤਾ ਪਾਰਟੀ ਪੰਜਾਬ ਵਲੋਂ ਜਾਰੀ ਕੀਤੀ ਗਈ ਨਵੀਂ ਜ਼ਿਲ੍ਹਾ ਫ਼ਰੀਦਕੋਟ ਦੀ ਟੀਮ ਵਿਚ ਨਵਿਤ ਗੁਪਤਾ ਨੂੰ ਨਿਯੁਕਤ ਕੀਤਾ ਗਿਆ ਹੈ। ਨਵਿਤ ਗੁਪਤਾ ਨੇ ਆਪਣੀ ਨਿਯੁਕਤੀ ’ਤੇ ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਸੰਨੀ ਬਰਾੜ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ’ਤੇ ਜੋ ਭਰੋਸਾ ਪ੍ਰਗਟਾਇਆ ਗਿਆ ਹੈ, ਉਹ ਉਸ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਦੀ ਨਿਯੁਕਤੀ ’ਤੇ ਭਾਜਪਾ ਸੀਨੀਅਰ ਆਗੂ, ਸਤਪਾਲ ਸਿੰਘ ਰਾਮਗੜ੍ਹੀਆ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਨਵਿਤ ਗੁਪਤਾ ਨੂੰ ਵਧਾਈਆਂ ਦਿੱਤੀਆਂ। ਇਸ ਮੌਕੇ ਪਵਨ ਕੁਮਾਰ ਸ਼ਰਮਾ ਜ਼ਿਲ੍ਹਾ ਮੀਤ ਪ੍ਰਧਾਨ ਅਤੇ ਜਗਜੀਤ ਸਿੰਘ ਓ.ਬੀ.ਸੀ ਮੋਰਚਾ ਜ਼ਿਲ੍ਹਾ ਪ੍ਰਧਾਨ ਵੀ ਹਾਜ਼ਰ ਸਨ।