‘ਆਪ’ ਸਰਕਾਰ ਦੇ ਰਾਜ ਭਾਗ ਦੌਰਾਨ ਕਾਨੂੰਨ ਵਿਵਸਥਾ ਡਗਮਗਾਈ : ਧਨੀ ਵਿਰਕ
ਕੋਟਕਪੂਰਾ, 17 ਸਤੰਬਰ (ਮੋਹਰ ਸਿੰਘ ਗਿੱਲ)- ਕੋਟਕਪੂਰਾ ਵਿਧਾਨ ਸਭਾ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਜੈਨਕੋ ਪੰਜਾਬ ਦੇ ਸਾਬਕਾ ਚੇਅਰਮੈਨ ਧਨਜੀਤ ਸਿੰਘ ਧਨੀ ਵਿਰਕ ਨੇ ਪੰਜਾਬ ’ਚ ਆਏ ਦਿਨ ਲੁੱਟ-ਖੋਹ ਅਤੇ ਕਤਲੋਗਾਰਦ ਦੀਆਂ ਵਧ ਰਹੀਆਂ ਘਟਨਾਵਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ‘ਆਪ’ ਸਰਕਾਰ ਦੇ ਰਾਜ ਭਾਗ ਦੌਰਾਨ ਸੂਬੇ ਦੀ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਡਗਮਗਾਈ ਹੋਈ ਨਜ਼ਰ ਆ ਰਹੀ ਹੈ। ਉਨ੍ਹਾਂ ਆਖਿਆ ਕਿ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਲੇ ਅਨਸਰ ਬਿਨ੍ਹਾਂ ਕਿਸੇ ਡਰ-ਭੈ ਦੇ ਇਹ ਸਾਰਾ ਕੁਝ ਕਰ ਰਹੇ ਹਨ, ਪਰ ਸਰਕਾਰ ਨੂੰ ਇਸ ਗੱਲ ਦੀ ਉੱਕਾ ਚਿੰਤਾ ਨਹੀਂ ਹੈ।
ਕੋਟਕਪੂਰਾ, 17 ਸਤੰਬਰ (ਮੋਹਰ ਸਿੰਘ ਗਿੱਲ)- ਕੋਟਕਪੂਰਾ ਵਿਧਾਨ ਸਭਾ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਜੈਨਕੋ ਪੰਜਾਬ ਦੇ ਸਾਬਕਾ ਚੇਅਰਮੈਨ ਧਨਜੀਤ ਸਿੰਘ ਧਨੀ ਵਿਰਕ ਨੇ ਪੰਜਾਬ ’ਚ ਆਏ ਦਿਨ ਲੁੱਟ-ਖੋਹ ਅਤੇ ਕਤਲੋਗਾਰਦ ਦੀਆਂ ਵਧ ਰਹੀਆਂ ਘਟਨਾਵਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ‘ਆਪ’ ਸਰਕਾਰ ਦੇ ਰਾਜ ਭਾਗ ਦੌਰਾਨ ਸੂਬੇ ਦੀ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਡਗਮਗਾਈ ਹੋਈ ਨਜ਼ਰ ਆ ਰਹੀ ਹੈ। ਉਨ੍ਹਾਂ ਆਖਿਆ ਕਿ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਲੇ ਅਨਸਰ ਬਿਨ੍ਹਾਂ ਕਿਸੇ ਡਰ-ਭੈ ਦੇ ਇਹ ਸਾਰਾ ਕੁਝ ਕਰ ਰਹੇ ਹਨ, ਪਰ ਸਰਕਾਰ ਨੂੰ ਇਸ ਗੱਲ ਦੀ ਉੱਕਾ ਚਿੰਤਾ ਨਹੀਂ ਹੈ। ਸਾਬਕਾ ਚੇਅਰਮੈਨ ਨੇ ਕਿਹਾ ਕਿ ਪੰਜਾਬ ਅੰਦਰ ਨਸ਼ਿਆਂ ਦਾ ਰੁਝਾਨ ਆਏ ਦਿਨ ਅਮਰਵੇਲ ਵਾਂਗ ਵੱਧ ਰਿਹਾ ਹੈ। ਪਿੰਡਾਂ ਅਤੇ ਸ਼ਹਿਰਾਂ ’ਚ ਨੌਜਵਾਨ ਚਿੱਟੇ ਦਿਨ ‘ਚਿੱਟੇ’ ਨਸ਼ੇ ਨਾਲ ਮਰ ਰਹੇ ਹਨ, ਜਦ ਕਿ ਸਰਕਾਰ ਵਲੋਂ ਹਰ ਤਰ੍ਹਾਂ ਦੇ ਨਸ਼ਿਆਂ ਨੂੰ ਜੜੋਂ ਖ਼ਤਮ ਕਰਨ ਦਾ ਦਾਅਵਾ ਬੜੇ ਧੂਮ-ਧੜੱਕੇ ਨਾਲ ਕੀਤਾ ਜਾ ਰਿਹਾ ਸੀ। ਸੀਨੀਅਰ ਕਾਂਗਰਸੀ ਆਗੂ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਸਾਰੇ ਵਰਗਾਂ ਦੇ ਲੋਕਾਂ ਨਾਲ ਕੀਤੇ ਹੋਏ ਵਾਅਦੇ ਪੂਰੇ ਕਰਨ ’ਚ ਅਸਫ਼ਲ ਰਹੀ ਹੈ। ਧਨੀ ਵਿਰਕ ਨੇ ਕਿਹਾ ਕਿ ਸੂਬੇ ਦੇ ਲੋਕ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਲਿਆਉਣ ਲਈ ਆਪਣਾ ਪੱਕਾ ਮਨ ਬਣਾਈ ਬੈਠੇ ਹਨ।