ਪੰਜਾਬ ਦੇ ਲੋਕ ‘ਆਪ’ ਸਰਕਾਰ ਨੂੰ ਚਲਦਾ ਕਰਨ ਲਈ ਤਿਆਰ- ਰੂਬੀ, ਪਾਲੀ ਢਿੱਲੋਂ
ਜੈਤੋ, 17 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸਰਕਲ ਪੰਜਗਰਾਈਂ ਦੇ ਪ੍ਰਧਾਨ ਮਨਦੀਪ ਸਿੰਘ ਰੂਬੀ ਅਤੇ ਸਰਕਲ ਬਰਗਾੜੀ ਦੇ ਪ੍ਰਧਾਨ ਅਮਰਪ੍ਰੀਤ ਸਿੰਘ ਪਾਲੀ ਢਿੱਲੋਂ ਨੇ ਪੰਜਾਬ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਮਾਨ ਸਰਕਾਰ ਦੇ ਰਾਜ ਵਿਚ ਹਰ ਵਰਗ ਦੁਖੀ ਹੋ ਚੁੱਕਿਆ ਹੈ ਤੇ ਸਰਕਾਰ ਦੀਆਂ ਨੀਤੀਆਂ ਨੂੰ ਕੋਸ ਰਿਹਾ ਹੈ ਕਿਉਂਕਿ ਗੱਪਾਂ ਦੇ ਸਹਾਰੇ ਬਣੀ ‘ਆਪ’ ਸਰਕਾਰ ਦੀਆਂ ਕੋਝੀਆਂ ਨੀਤੀਆਂ ਨੂੰ ਲੋਕ ਸਮਝ ਚੁੱਕੇ ਹਨ ਤੇ ਇਸ ਨੂੰ ਚਲਦਾ ਕਰਨ ਲਈ ਤਿਆਰ ਬੈਠੇ ਹਨ ਕਿਉਂਕਿ ਜਦ ਵੀ ਪੰਜਾਬ ਸਰਕਾਰ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣੀ ਉਦੋਂ ਹੀ ਜੰਗੀ ਪੱਧਰ ’ਤੇ ਵਿਕਾਸ ਹੋਇਆ ਹੈ ਅਤੇ ਸੂਬੇ ਦੇ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕੀਤੀ ਗਈ ਹਨ। ਜਿਸ ਕਰਕੇ ਪੰਜਾਬ ਦੇ ਲੋਕ ਆਪਣਾ ਮਨ ਬਣਾ ਚੁੱਕੇ ਹਨ ਕਿ ਆਉਂਦੀਆਂ 2027 ਦੀਆਂ ਵਿਧਾਨ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਾ ਕੇ ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ ’ਤੇ ਲਿਆਂਦਾ ਜਾਵੇਗਾ ਕਿਉਂਕਿ ਕਿ ਪੰਜਾਬ ਦੇ ਕੱਚੇ ਰਸਤਿਆਂ ਨੂੰ ਪੱਕਾ ਕਰਕੇ ਸੜਕਾਂ ਦਾ ਰੂਪ ਦਿੱਤਾ ਗਿਆ, ਸ਼ਹਿਰਾਂ ਤੇ ਪਿੰਡਾਂ ਦੀਆਂ ਦਾਣਾ ਮੰਡੀਆਂ ਬਣਾਈਆਂ ਗਈਆਂ, ਨੌਜਵਾਨਾਂ ਨੂੰ ਖੇਡਾਂ ਵੱਲ ਲਿਆਉਣ ਲਈ ਜਿੰਮ੍ਹ ਦਾ ਸਮਾਨ ਤੇ ਖੇਡ ਸਟੇਡੀਅਮ ਬਣਾਏ ਗਏ, ਕਿਸਾਨਾਂ ਨੂੰ ਮੋਟਰਾਂ ਦੇ ਕੁਨੈਕਸ਼ਨ ਦਿੱਤੇ ਗਏ ਅਤੇ ਰਜਬਾਹਿਆਂ ਅਤੇ ਕੱਚੇ ਖਾਲਿਆਂ ਨੂੰ ਪੱਕਾ ਆਦਿ ਵੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਮੌਕੇ ਹੀ ਹੋਇਆ ਹੈ।
ਮ
ਮਨਦੀਪ ਸਿੰਘ ਰੂਬੀ ਪੰਜਗਰਾਈਂ, ਅਮਰਪ੍ਰੀਤ ਸਿੰਘ ਪਾਲੀ ਢਿੱਲੋਂ
18-09-2026