ਫ਼ਰੀਦਕੋਟ ਪੁਲਿਸ ਵਲੋਂ ਜੇਲ੍ਹ ਅਧਾਰਿਤ ਅੰਤਰਰਾਸ਼ਟਰੀ ਹਥਿਆਰਾਂ ਦੇ ਗਰੋਹ ਦਾ ਪਰਦਾਫਾਸ਼
ਫ਼ਰੀਦਕੋਟ, 17 ਸਤੰਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਪੁਲਿਸ ਵਲੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਅਪਰਾਧਿਕ ਗਤੀਵਿਧੀਆਂ ਵਿਚ ਸ਼ਾਮਿਲ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਅਧੀਨ ਸੀ. ਆਈ.
ਦ
ਦੋਸ਼ੀਆਂ ਪਾਸੋਂ ਬਰਾਮਦ ਕੀਤੇ ਗਏ ਅੰਤਰਰਾਸ਼ਟਰੀ ਹਥਿਆਰ। ਅਜੀਤ ਤਸਵੀਰ
18-09-2026
ਫ਼ਰੀਦਕੋਟ, 17 ਸਤੰਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਪੁਲਿਸ ਵਲੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਅਪਰਾਧਿਕ ਗਤੀਵਿਧੀਆਂ ਵਿਚ ਸ਼ਾਮਿਲ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਅਧੀਨ ਸੀ.ਆਈ.ਏ. ਸਟਾਫ਼ ਫ਼ਰੀਦਕੋਟ ਦੀ ਟੀਮ ਨੇ ਅਹਿਮ ਆਪ੍ਰੇਸ਼ਨ ਦੌਰਾਨ ਜੇਲ੍ਹ ਅਧਾਰਿਤ ਅੰਤਰਰਾਸ਼ਟਰੀ ਹਥਿਆਰਾਂ ਦੇ ਗਰੋਹ ਨਾਲ ਸਬੰਧਿਤ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਕਾਬੂ ਕੀਤੇ ਗਏ ਮੁਲਜ਼ਮਾਂ ਕੋਲੋਂ 10 ਨਾਜਾਇਜ਼ ਪਿਸਟਲ, 20 ਜਿੰਦਾ ਰੌਦ ਬਰਾਮਦ ਕੀਤੇ ਹਨ। ਇਹ ਮਾਮਲਾ ਪਾਕਿਸਤਾਨ ਤੋਂ ਡਰੋਨ ਰਾਹੀਂ ਹਥਿਆਰਾਂ ਦੀ ਤਸਕਰੀ ਨਾਲ ਸਬੰਧਿਤ ਹੈ। ਅੱਜ ਇੱਥੇ ਗੁਰਬੰਸ ਸਿੰਘ ਬੈਂਸ ਐਸ.ਐਸ.ਪੀ.ਫ਼ਰੀਦਕੋਟ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 16 ਸਤੰਬਰ 2026 ਨੂੰ ਸਹਾਇਕ ਥਾਣੇਦਾਰ ਪਰਮਿੰਦਰ ਸਿੰਘ ਸੀ.ਆਈ.ਏ. ਸਟਾਫ਼ ਫ਼ਰੀਦਕੋਟ ਅਤੇ ਸਮੇਤ ਪੁਲਿਸ ਪਾਰਟੀ ਵਲੋਂ ਕੋਟਕਪੂਰਾ ਰੋਡ ਪੁਲ ਨਹਿਰਾਂ ਫ਼ਰੀਦਕੋਟ ਵਿਖੇ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਦੋਵੇਂ ਵਿਅਕਤੀ ਭਾਰੀ ਮਾਤਰਾ ਵਿਚ ਅਸਲਾ-ਐਮੂਨੇਸ਼ਨ ਲੈ ਕੇ ਤਲਵੰਡੀ ਭਾਈ ਰੋਡ, ਕੇਂਦਰੀ ਮਾਡਰਨ ਜੇਲ੍ਹ ਫ਼ਰੀਦਕੋਟ ਦੇ ਨੇੜਲੇ ਇਲਾਕੇ ਵਿਚ ਘੁੰਮ ਰਹੇ ਹਨ ਅਤੇ ਇਸ ਅਸਲੇ ਨੂੰ ਅੱਗੇ ਸਪਲਾਈ ਕਰਨ ਜਾਂ ਕਿਸੇ ਅਪਰਾਧਿਕ ਵਾਰਦਾਤ ਵਿਚ ਵਰਤਣ ਦੀ ਤਾਕ ਵਿਚ ਹਨ। ਮੁਖ਼ਬਰ ਦੀ ਇਤਲਾਹ ਨੂੰ ਭਰੋਸੇਯੋਗ ਪਾਇਆ ਜਾਣ ’ਤੇ ਪੁਲਿਸ ਪਾਰਟੀ ਵਲੋਂ ਤੁਰੰਤ ਕਾਰਵਾਈ ਕਰਦਿਆਂ ਦੋਵੇਂ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ। ਤਲਾਸ਼ੀ ਦੌਰਾਨ ਉਨ੍ਹਾਂ ਪਾਸੋਂ ਭਾਰੀ ਮਾਤਰਾ ਵਿਚ ਅੰਤਰਰਾਸ਼ਟਰੀ ਹਥਿਆਰ 10 ਨਾਜਾਇਜ਼ ਪਿਸਟਲ, 20 ਜਿੰਦਾ ਰੌਂਦ ਬਰਾਮਦ ਕੀਤੇ ਗਏ ਹਨ। ਮੁਢਲੀ ਜਾਂਚ ਅਨੁਸਾਰ, ਇਹ ਗਿਰੋਹ ਗੁਆਂਢੀ ਦੇਸ਼ ਪਾਕਿਸਤਾਨ ਵਿਚ ਮੌਜੂਦ ਸਮੱਗਲਰਾਂ ਨਾਲ ਸੰਪਰਕ ਕਰਕੇ ਡਰੋਨ ਰਾਹੀਂ ਵੱਡੀ ਮਾਤਰਾ ਵਿਚ ਅਸਲਾ ਅਤੇ ਐਮੂਨੇਸ਼ਨ ਮੰਗਵਾਉਂਦੇ ਸਨ। ਇਸ ਗਰੋਹ ਦਾ ਮੁੱਖ ਸਰਗਨਾ ਦੀਪ ਸਿੰਘ ਉਰਫ਼ ਦੀਪਕ ਵਾਸੀ ਰੌੜਾਂਵਾਲੀ ਅਟਾਰੀ ਜ਼ਿਲ੍ਹਾ ਸ੍ਰੀ ਅੰਮ੍ਰਿਤਸਰ ਸਾਹਿਬ ਜੋ ਇਸ ਸਮੇਂ ਜੇਲ੍ਹ ਵਿਚ ਬੰਦ ਹੈ, ਇਸ ਵਲੋਂ ਆਪਣੇ ਸਾਥੀਆਂ ਰਾਹੀਂ ਹਥਿਆਰਾਂ ਦੀ ਖੇਪ ਸੰਭਾਲਣ ਅਤੇ ਅੱਗੇ ਸਪਲਾਈ ਕਰਨ ਦੀ ਗੱਲ ਸਾਹਮਣੇ ਆਈ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਾਜਬੀਰ ਸਿੰਘ ਉਰਫ਼ ਅਮਿਤ ਪੁੱਤਰ ਭੁਪਿੰਦਰ ਸਿੰਘ ਅਤੇ ਅਮਰ ਸਿੰਘ ਉਰਫ਼ ਅਮਰ ਪੁੱਤਰ ਅਮਰੀਕ ਸਿੰਘ ਵਾਸੀ ਸੰਨ ਸਾਹਿਬ ਰੋਡ, ਬਾਬਾ ਦੀਪ ਸਿੰਘ ਕਾਲੋਨੀ ਛੇਹਰਟਾ ਜ਼ਿਲ੍ਹਾ ਸ੍ਰੀ ਅੰਮ੍ਰਿਤਸਰ ਸਾਹਿਬ ਵਜੋਂ ਹੋਈ ਹੈ। ਮੁਕੱਦਮਾ ਦੀ ਮੁਢਲੀ ਤਫਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਗ੍ਰਿਫ਼ਤਾਰ ਵਿਅਕਤੀਆਂ ਵਲੋਂ ਇਹ ਹਥਿਆਰ ਸਰਹੱਦੀ ਖੇਤਰ ਤੋਂ ਲਿਆ ਕੇ ਅੱਗੇ ਜ਼ਿਲ੍ਹਾ ਫ਼ਰੀਦਕੋਟ ਅੰਦਰ ਅਤੇ ਇਸ ਦੇ ਨਾਲ ਲੱਗਦੇ ਹੋਰ ਏਰੀਆ ਵਿਚ ਸਪਲਾਈ ਕੀਤੀ ਜਾਣੀ ਸੀ। ਐਸ.ਐਸ.ਪੀ. ਨੇ ਦੱਸਿਆ ਪੁਲਿਸ ਵਲੋਂ ਮਾਮਲੇ ਦੀ ਡੂੰਘਾਈ ਨਾਲ ਤਫ਼ਤੀਸ਼ ਕੀਤੀ ਜਾ ਰਹੀ ਹੈ। ਦੋਸ਼ੀਆਂ ਦੇ ਕ੍ਰਿਮੀਨਲ ਰਿਕਾਰਡ ਦੀ ਜਾਂਚ ਕੀਤੀ ਗਈ ਤਾਂ ਦੀਪ ਸਿੰਘ ਉਰਫ਼ ਦੀਪਕ ਵਾਸੀ ਰੌੜਾਂਵਾਲੀ ਅਟਾਰੀ ਜ਼ਿਲ੍ਹਾ ਸ੍ਰੀ ਅੰਮ੍ਰਿਤਸਰ ਸਾਹਿਬ (ਜੋ ਇਸ ਸਮੇਂ ਜੇਲ੍ਹ ਵਿਚ ਬੰਦ ਹੈ) ਥਾਣਾ ਘਰਿੰਡਾ ਜ਼ਿਲ੍ਹਾ ਅੰਮ੍ਰਿਤਸਰ ਸਾਹਿਬ ਵਿਖੇ ਵੀ ਅਸਲਾ ਐਕਟ, ਨਸ਼ਾ ਤਸਕਰੀ ਤਹਿਤ ਪਹਿਲਾਂ ਵੀ ਇਕ ਮੁੱਕਦਮਾ ਦਰਜ ਰਜਿਸਟਰ ਹੋਣਾ ਪਾਇਆ ਗਿਆ ਹੈ। ਇਸ ਮੌਕੇ ਨਰਿੰਦਰ ਸਿੰਘ ਐਸ.ਪੀ . ( ਇਨਵੈਸਟੀਗੇਸ਼ਨ) ਫ਼ਰੀਦਕੋਟ ਅਤੇ ਅਵਤਾਰ ਸਿੰਘ ਡੀ.ਐੱਸ.ਪੀ. (ਇਨਵੈਸਟੀਗੇਸ਼ਨ) ਆਦਿ ਹਾਜ਼ਰ ਸਨ।