18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਨਸ਼ੇ ਦੇ ਕੈਪਸੂਲਾਂ ਸਮੇਤ ਦੋ ਕਾਬੂ

ਫ਼ਰੀਦਕੋਟ , 17 ਸਤੰਬਰ ( ਸਰਬਜੀਤ ਸਿੰਘ )- ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ ’ ਤੇ ਨਸ਼ੇ ਦੇ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ । ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ ।

Ad Position 21
No active advertisement
ਅਜੀਤ ਡੈਸਕ 18-09-2026
ਫ਼ਰੀਦਕੋਟ , 17 ਸਤੰਬਰ ( ਸਰਬਜੀਤ ਸਿੰਘ )- ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ ’ ਤੇ ਨਸ਼ੇ ਦੇ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ । ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ । ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਭਾਈ ਘਨੱਈਆ ਚੌਂਕ ਫ਼ਰੀਦਕੋਟ ਵਿਖੇ ਮੌਜੂਦ ਸਨ , ਮੁਖ਼ਬਰ ਵਲੋਂ ਸੂਚਨਾ ਦਿੱਤੀ ਗਈ ਕਿ ਕਥਿਤ ਦੋਸ਼ੀ ਅੰਮ੍ਰਿਤਪਾਲ ਸਿੰਘ ਪੁੱਤਰ ਸ਼ਿੰਦਾ ਸਿੰਘ ਤੇ ਅਮਨ ਗੋਡ ਪੁੱਤਰ ਟਿਲੂ ਗੋਡ ਵਾਸੀਆਨ ਰਾਜੋਵਾਲਾ ਕਥਿਤ ਤੌਰ ’ ਤੇ ਨਸ਼ੇ ਦੇ ਪਾਬੰਦੀਸ਼ੁਦਾ ਕੈਪਸੂਲ ਵੇਚਣ ਦਾ ਆਦੀ ਹੈ ਅਤੇ ਉਹ ਅੱਜ ਵੀ ਜਹਾਜ਼ ਗਰਾਊਂਡ ਵਿਖੇ ਕੈਪਸੂਲ ਵੇਚਣ ਲਈ ਘੁੰਮ ਰਿਹਾ ਹੈ । ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਕਤ ਜਗ੍ਹਾ ’ ਤੇ ਰੇਡ ਕਰਕੇ ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ ਗਿਆ ਅਤੇ ਉਸ ਪਾਸੋਂ ਕਥਿਤ ਤੌਰ ’ ਤੇ 350 ਪਾਬੰਦੀਸ਼ੁਦਾ ਨਸ਼ੇ ਦੇ ਕੈਪਸੂਲ ਬਰਾਮਦ ਕੀਤੇ ਗਏ । ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਨੂੰ ਗਿ੍ਰਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਥਾਣਾ ਸਿਟੀ -2 ਫ਼ਰੀਦਕੋਟ ਵਿਖੇ ਮੈਜਿਸਟ੍ਰੇਟ ਦੀਆਂ ਹਦਾਇਤਾਂ ਦੀਆਂ ਉਲੰਘਣਾ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ ਚ ਲਿਆਂਦੀ ਜਾ ਰਹੀ ਹੈ ।
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਖ਼ਿਲਾਫ਼ ਪੁਲਿਸ ਨੇ ਸਰਚ ਅਭਿਆਨ ਚਲਾਇਆ ਅਗਲੀ ਖ਼ਬਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲੋੜਵੰਦ ਪਰਿਵਾਰ ਨੂੰ ਮਕਾਨ ਬਣਾ ਕੇ ਦਿੱਤਾ
Ad Position 24